ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਰਾਸ਼ਨ ਅਤੇ ਹੋਰ ਖਾਣ ਪੀਣ ਦਾ ਸਮਾਨ ਵੰਡਿਆ
ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) – ਜਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਪਿੰਡ ਜੋ ਕਿ ਇਸ ਸਮੇਂ ਹੜ੍ਹ ਦੀ ਮਾਰ ਝੱਲ ਰਹੇ ਹਨ ਅਤੇ ਲਗਾਤਾਰ ਹੋ ਰਹੀ ਬਾਰਿਸ਼ ਬਹੁਤ ਵੱਡੀ ਸਮੱਸਿਆ ਬਣੀ ਹੋਈ ਹੈ। ਹੜ੍ਹਾਂ ਕਾਰਨ ਜਨਜੀਵਨ ਪੂਰੀ ਤਰ੍ਹਾਂ ਅਸਤ ਵਿਅਸਥ ਹੋਇਆ ਪਿਆ ਹੈ ਅਤੇ ਲੋਕਾਂ ਨੂੰ ਖਾਣ ਪੀਣ ਤੋਂ ਵੀ ਮੁਸ਼ਕਿਲ ਹੋ ਰਹੀ ਹੈ ਉਥੇ ਹੀ ਜਿੱਥੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ, ਸਰਕਾਰ ਅਤੇ ਹੋਰ ਜਥੇਬੰਦੀਆਂ ਵੱਧ ਚੜ੍ਹ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਹੇ ਹਨ ਉਥੇ ਹੀ ਗੁਰਦਾਸਪੁਰ ਦੀ ਨਾਮੀ ਸੀ.ਬੀ.ਏ ਇਨਫੋਟੈਕ ਵੀ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ। ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ. ਸੰਦੀਪ ਕੁਮਾਰ ਆਪਣੀ ਹੋਰ ਟੀਮ ਸਮੇਤ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਹੁੰਚੇ ਜਿੱਥੇ ਉਹਨਾਂ ਪਹੁੰਚ ਕੇ ਲੋਕਾਂ ਨੂੰ ਰਾਸ਼ਨ, ਪਾਣੀ ਅਤੇ ਹੋਰ ਖਾਣ ਪੀਣ ਦਾ ਸਮਾਨ ਵੰਡਿਆ। ਇਸ ਮੌਕੇ ਗੱਲਬਾਤ ਕਰਦਿਆਂ ਇੰਜੀ.ਸੰਦੀਪ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਲੋਕ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੂਰੀ ਤਰ੍ਹਾਂ ਨਾਲ ਖੜ੍ਹ੍ਰੇ ਹਨ ਉਹਨਾਂ ਕਿਹਾ ਕਿ ਇਹ ਸਮਾਂ ਬਹੁਤ ਹੀ ਮੁਸ਼ਕਿਲ ਹੈ ਲੇਕਿਨ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਜਦੋਂ ਤੱਕ ਹਾਲਾਤ ਠੀਕ ਨਹੀਂ ਹੁੰਦੇ ਇਹਨਾਂ ਲੋਕਾਂ ਨੂੰ ਖਾਣ ਪੀਣ ਵਿਚ ਕੋਈ ਵੀ ਸਮੱਸਿਆ ਨਾ ਆਵੇ। ਇੰਜੀ.ਸੰਦੀਪ ਕੁਮਾਰ ਨੇ ਕਿਹਾ ਕਿ ਉਹ ਵੱਖ ਵੱਖ ਪਿੰਡਾਂ ਵਿਚ ਗਏ ਲੋਕ ਬਹੁਤ ਮੁਸ਼ਕਿਲ ਵਿਚ ਹਨ ਬਿਜਲੀ ਬੰਦ ਹੈ, ਘਰਾਂ ਦੇ ਘਰ ਬਰਬਾਦ ਹੋ ਚੁੱਕੇ ਹਨ ਅਤੇ ਖੇਤ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਪਸ਼ੂ ਵੀ ਇਸ ਹੜ੍ਹ ਦੀ ਮਾਰ ਝੱਲ ਰਹੇ ਹਨ ਇਸ ਸੰਕਟ ਦੀ ਘੜੀ ਵਿਚ ਹਰ ਵਿਅਕਤੀ ਨੂੰ ਆਪਣਾ ਹੱਥ ਅੱਗੇ ਵਧਾਉਣਾ ਚਾਹੀਦਾ ਹੈ ਤਾਂ ਜੋ ਹੜ੍ਹ ਪ੍ਰਭਾਵਿਤ ਲੋਕਾਂ ਦੀ ਪੂਰੀ ਮਦਦ ਹੋ ਸਕੇ।


