ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹਾਂ ਵਿੱਚੋਂ ਛੋਟੇ ਬੱਚਿਆਂ ਅਤੇ ਬਿਮਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਗੁਰਦਾਸਪੁਰ


ਇਨਸਾਨੀ ਜ਼ਿੰਦਗੀਆਂ ਬਚਾਉਣ ਦੇ ਨਾਲ ਜਾਨਵਰਾਂ ਦੀਆਂ ਜਾਨਾਂ ਵੀ ਬਚਾਈਆਂ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਕੀਤੇ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਹੜ੍ਹਾਂ ਦੇ ਪਾਣੀ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਅਦਿੱਤਯ ਸ਼ਰਮਾ ਨੇ ਦੱਸਿਆ ਕਿ ਸਾਨੂੰ ਪਿੰਡ ਹਵੇਲੀ ਕਲਾਂ `ਚੋਂ ਇੱਕ ਰੈਸਕਿਊ ਦੀ ਕਾਲ ਆਈ ਸੀ ਕਿ ਇਸ ਪਿੰਡ ਵਿੱਚ ਇੱਕ ਨਵ-ਜਨਮਿਆਂ ਬੱਚਾ ਅਤੇ ਉਸਦੀ ਮਾਂ ਆਪਣੇ ਘਰ ਪਾਣੀ ਵਿੱਚ ਘਿਰੇ ਹੋਏ ਹਨ। ਉਨ੍ਹਾਂ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਕਿਸ਼ਤੀ ਰਾਹੀਂ ਉਸ ਪਿੰਡ ਤੱਕ ਪਹੁੰਚ ਕਰਕੇ ਨਵ-ਜਨਮੇ ਬੱਚੇ ਅਤੇ ਉਸਦੀ ਮਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆਂਦਾ।

ਐੱਸ.ਡੀ.ਐੱਮ. ਆਦਿੱਤਯ ਸ਼ਰਮਾ ਨੇ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਬਹਿਲੋਲਪੁਰ ਤੋਂ ਵੀ ਇੱਕ ਹੋਰ ਨੰਨ੍ਹੀ ਬੱਚੀ ਨੂੰ ਰੈਸਕਿਊ ਕੀਤਾ ਗਿਆ ਹੈ। ਅੱਜ ਘੋਨੇਵਾਲ ਤੋਂ ਇੱਕ ਬਿਮਾਰ ਬਜ਼ੁਰਗ ਔਰਤ ਨੂੰ ਵੀ ਰੈਸਕਿਊ ਕਰਕੇ ਹਸਪਤਾਲ ਪਹੁੰਚਾਇਆ ਗਿਆ।

ਐੱਸ.ਡੀ.ਐੱਮ.  ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੌਰਾਨ ਜਿੱਥੇ ਇਨਸਾਨੀ ਜ਼ਿੰਦਗੀਆਂ ਨੂੰ ਬਚਾਇਆ ਗਿਆ ਹੈ ਓਥੇ ਜਾਨਵਰਾਂ ਨੂੰ ਵੀ ਬਚਾਉਣ ਵਿੱਚ ਵੀ ਪੂਰੇ ਯਤਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਡੀ ਟੀਮਾਂ ਨੇ ਪਾਲਤੂ ਕੁੱਤਿਆਂ ਅਤੇ ਬੱਕਰੀਆਂ ਨੂੰ ਵੀ ਹੜ੍ਹਾਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ ਹਨ ਅਤੇ ਲੋਕਾਂ ਦੀ ਸੇਵਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Leave a Reply

Your email address will not be published. Required fields are marked *