ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀ ਤੇ ਗਰਵਨਰ ਪੰਜਾਬ ਨਾਲ ਹੜ ਪੀੜਤਾਂ ਦੀ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੂੰ ਮਿਲ ਸਕਦਾ ਵੱਡਾ ਪੈਕੇਜ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)–ਕੁਦਰਤੀ ਕਹਿਰ ਨਾਲ ਡੁੱਬੇ ਪੰਜਾਬ ਦੇ ਲੋਕਾਂ ਵੱਲ ਹੁਣ ਦੇਸ਼ ਦੇ ਉੱਚ ਕੋਟੀ ਵਾਲੀ ਵੁੱਡ ਕਲਾਕਾਰ, ਉੱਚ ਖਿਡਾਰੀ, ਕਲਾਕਾਰ ਤੇ ਹੋਰ ਧਾਰਮਿਕ ਸਿਆਸੀ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਮਾਇਆਂ ਧਾਰੀ ਦਾਨੀਆਂ ਵੱਲੋਂ ਹੜਾਂ ਦੀ ਮਾਰ ਕਰਕੇ ਆਪਣਾ ਸਭ ਕੁਝ ਗੁਆ ਬੈਠੇ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਪਹੁਚਾਉਣ ਵਾਲੀ ਵਧੀਆ ਲਹਿਰ ਚੱਲੀ ਹੋਈ ਹੈ ਅਤੇ ਇਸ ਲਹਿਰ ਤਹਿਤ ਸਰਕਾਰ ਸਮੇਤ ਇਨ੍ਹਾਂ ਦਾਨੀਆਂ ਵੱਲੋਂ ਹੜਾਂ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਦੀ ਜੰਗੀ ਪੱਧਰ ਤੇ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਹੁਣ ਕੇਂਦਰੀ ਮੰਤਰੀ ਅਮਿਤ ਸ਼ਾਹ ਕੇਂਦਰ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਦੀ ਜਾਣਕਾਰੀ ਹਾਸਲ ਕਰਨ ਲਈ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਗਵਰਨਰ ਸਾਹਿਬ ਨਾਲ ਗੱਲਬਾਤ ਕਰਨ ਲਈ ਪਹੁੰਚੇ ਅਤੇ ਉਨ੍ਹਾਂ ਨੇ ਸਾਰੀ ਜਾਣਕਾਰੀ ਪ੍ਰਾਪਤ ਕਰਨ ਤੋਂ ਉਪਰੰਤ ਭਰੋਸਾ ਦਿਵਾਇਆ ਕਿ ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕੇਂਦਰ ਵੱਲੋਂ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ ਜਿਸ ਤੋਂ ਬਾਅਦ ਹੁਣ ਲੋਕਾਂ ਨੂੰ ਭਰੋਸਾ ਹੋਇਆਂ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਵੱਡਾ ਪੈਕੇਜ ਮਿਲ ਸਕਦਾ ਹੈ ਅਤੇ ਅਜਿਹੀ ਮੰਗ ਕਾਂਗਰਸ ਪਾਰਟੀ ਦੇ ਰਾਜਾ ਵੜਿੰਗ ਨੇ ਵੀ ਪ੍ਰਧਾਨ ਮੰਤਰੀ ਅੱਗੇ ਰੱਖੀ ਸੀ ਜੋ ਪੂਰੀ ਹੋ ਸਕਦੀ ਹੈ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਮੁੱਖ ਮੰਤਰੀ ਤੇ ਗਰਵਨਰ ਪੰਜਾਬ ਨਾਲ ਹੜ ਪ੍ਰਭਾਵਿਤ ਲੋਕਾਂ ਸਬੰਧੀ ਹੋਈ ਗੱਲਬਾਤ ਤੋਂ ਬਾਅਦ ਅਮਿਤ ਸ਼ਾਹ ਵੱਲੋਂ ਕੇਂਦਰ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਦੇ ਭਰੋਸੇ ਦੀ ਸ਼ਲਾਘਾ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਲਈ ਵੱਡਾ ਪੈਕੇਜ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਇਸ ਵੇਲੇ ਕੁਦਰਤੀ ਆਫ਼ਤ ਦੇ ਮਾਰੇ ਪੰਜਾਬ ਦੇ ਲੋਕਾਂ ਨੂੰ ਆਪਣੇ ਸਿਰ ਖੜ੍ਹੇ ਕਰਨ ਦੀ ਲੋੜ ਹੈ ਅਤੇ ਇਸ ਵਿੱਚ ਦੇਸ਼ ਦੇ ਹਰ ਵਰਗ ਦੇ ਲੋਕ ਪੰਜਾਬ ਦੇ ਲੋਕਾਂ ਲਈ ਫ਼ਿਕਰਮੰਦ ਹਨ ਇਸ ਇਨਸਾਨ ਵੱਲੋਂ ਸ਼ਰਧਾ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ, ਪੰਜਾਬੀ ਕਲਾਕਾਰ ਗੁਰਦਾਸ ਮਾਨ ਨੇ 26 ਲੱਖ ਰੁਪਏ ਹੜ ਪ੍ਰਭਾਵਿਤ ਲੋਕਾਂ ਨੂੰ ਦੇਣ ਦਾ ਐਲਾਨ ਕੀਤਾ ਹੈ, ਕੈਪਟਨ ਗੁਰਬਖਸ਼ ਸਿੰਘ ਗਾਜ਼ੀ ਕੋਟ ਗੁਰਦਾਸਪੁਰ ਵੱਲੋਂ ਆਪਣੇ ਸ਼ਹੀਦ ਪੁੱਤਰ ਦੀ ਯਾਦ ਵਿੱਚ ਦੋ ਟਰੱਕ ਰਾਹਤ ਸਮੱਗਰੀ ਦੇ ਹੜ ਪ੍ਰਭਾਵਿਤ ਲੋਕਾਂ ਵੱਡੇ ਗਏ, ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਦੇ ਮੁਖੀ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ 500 ਦੇ ਲੱਗਭਗ ਹੜ ਪ੍ਰਭਾਵਿਤ ਪਰਿਵਾਰਾਂ ਰਾਸ਼ਨ ਅਤੇ ਹੋਰ ਕਈ ਤਰ੍ਹਾਂ ਸਮਾਨ ਦਿੱਤਾ ਗਿਆ, ਭਾਈ ਖਾਲਸਾ ਨੇ ਕਿਹਾ ਅੱਜ ਹਰ ਸਿਆਸਤਦਾਨ ਨੂੰ ਪਾਰਟੀ ਨੀਤੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਭਾਈ ਖਾਲਸਾ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀ ਤੇ ਗਵਰਨਰ ਸਾਹਿਬ ਨਾਲ ਹੜ ਪ੍ਰਭਾਵਿਤ ਲੋਕਾਂ ਦੀ ਜਾਣਕਾਰੀ ਲੈਣ ਤੋਂ ਬਾਅਦ ਕੇਂਦਰ ਵੱਲੋਂ ਹਰ ਸੰਭਵ ਮਦਦ ਦੇਣ ਵਾਲੇ ਭਰੋਸੇ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦਿਆਂ ਕੇਂਦਰ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਇਸ ਵੇਲੇ ਕੁਦਰਤੀ ਆਫ਼ਤ ਦੀ ਵੱਡੀ ਮਾਰ ਝੱਲ ਰਹੇ ਪੰਜਾਬ ਨੂੰ ਵੱਡਾ ਪੈਕੇਜ ਦੇਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਕਿਉਂਕਿ ਪੰਜਾਬ ਇਸ ਵੇਲੇ ਵੱਡੀ ਮਾਰ ਦਾ ਸਹਾਮਣਾ ਕਰ ਰਿਹਿਆ ਹੈ ਇਸ ਵੇਲੇ 13 ਜ਼ਿਲੇ ਹੜ ਦੇ ਪਾਣੀ ਨਾਲ ਪੂਰੀ ਤਰਾਂ ਡੁੱਬ ਚੁੱਕੇ ਹਨ , ਹਜ਼ਾਰਾਂ ਪਿੰਡ ਤੇ ਹਜ਼ਾਰਾਂ ਏਕੜ ਫ਼ਸਲਾਂ ਦੇ ਨਾਲ ਨਾਲ ਵੱਡੀ ਪੱਧਰ ਤੇ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਇਸ ਕਰਕੇ ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਨੂੰ ਬਚਾਉਣ ਲਈ ਕੇਂਦਰ ਸਰਕਾਰ ਨੂੰ ਵੱਡਾ ਪੈਕੇਜ ਦੇਣਾ ਚਾਹੀਦਾ ਹੈ ਤਾਂ ਕਿ ਪੰਜਾਬ ਸਰਕਾਰ ਸੂਬੇ ਦੇ ਹੜ ਪ੍ਰਭਾਵਿਤ ਲੋਕਾਂ ਦੀ ਖੁੱਲ ਕੇ ਮਦਦ ਕਰ ਸਕੇ, ਇਸ ਮੌਕੇ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਗੁਰਸੇਵਕ ਸਿੰਘ ਧੂੜਕੋਟ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *