ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)– ਸੀ.ਬੀ.ਏ ਇਨਫੋਟੈਕ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਬੱਚਿਆਂ ਲਈ ਇੱਕ ਵਿਸ਼ੇਸ਼ ਪਹਲ ਦਾ ਐਲਾਨ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਸੰਸਥਾ ਵੱਲੋਂ ਸਾਰੇ ਕੰਪਿਊਟਰ ਅਤੇ ਆਈ.ਟੀ. ਕੋਰਸਾਂ ‘ਤੇ 50% ਛੂਟ ਦਿੱਤੀ ਜਾ ਰਹੀ ਹੈ। ਇਹ ਯੋਜਨਾ ਉਹਨਾਂ ਬੱਚਿਆਂ ਲਈ ਇੱਕ ਸੁਨਹਿਰਾ ਮੌਕਾ ਹੈ ਜੋ ਹੜ੍ਹ ਕਾਰਨ ਆਪਣੀ ਸਿੱਖਿਆ ਤੋਂ ਵਾਂਝੇ ਰਹੇ ਹਨ ਜਾਂ ਆਪਣਾ ਭਵਿੱਖ ਬਿਹਤਰ ਬਣਾਉਣ ਲਈ ਤਕਨੀਕੀ ਸਿੱਖਿਆ ਪ੍ਰਾਪਤ ਕਰਨਾ ਚਾਹੁੰਦੇ ਹਨ।
ਸੀ.ਬੀ.ਏ ਇਨਫੋਟੈਕ ਦੇ ਡਾਇਰੈਕਟਰ ਇੰਜੀ. ਸੰਦੀਪ ਕੁਮਾਰ ਨੇ ਕਿਹਾ ਕਿ “ਸਾਡਾ ਮੁੱਖ ਉਦੇਸ਼ ਹੈ ਕਿ ਕੋਈ ਵੀ ਬੱਚਾ ਹੜ੍ਹ ਦੀਆਂ ਮੁਸ਼ਕਲਾਂ ਕਾਰਨ ਆਪਣੀ ਸਿੱਖਿਆ ਵਿੱਚ ਪਿੱਛੇ ਨਾ ਰਹਿ ਜਾਵੇ। ਅਸੀਂ ਵਿਸ਼ਵਾਸ ਕਰਦੇ ਹਾਂ ਕਿ ਤਕਨੀਕੀ ਸਿੱਖਿਆ ਹੀ ਉਹਨਾਂ ਦੇ ਜੀਵਨ ਵਿੱਚ ਨਵੀਆਂ ਸੰਭਾਵਨਾਵਾਂ ਅਤੇ ਮੌਕਿਆਂ ਦੇ ਦਰਵਾਜ਼ੇ ਖੋਲ੍ਹ ਸਕਦੀ ਹੈ।”
ਸੰਸਥਾ ਵੱਲੋਂ ਦਿੱਤਾ ਜਾ ਰਿਹਾ ਇਹ ਯੋਗਦਾਨ ਸਿਰਫ਼ ਸਿੱਖਿਆ ਤੱਕ ਸੀਮਿਤ ਨਹੀਂ, ਸਗੋਂ ਇਹ ਇਕ ਸਮਾਜਿਕ ਵਚਨਬੱਧਤਾ ਦਾ ਪ੍ਰਤੀਕ ਹੈ। ਕੰਪਿਊਟਰ ਅਤੇ ਆਈ.ਟੀ. ਦੇ ਵੱਖ-ਵੱਖ ਕੋਰਸਾਂ ਰਾਹੀਂ ਬੱਚੇ ਆਪਣੇ ਭਵਿੱਖ ਨੂੰ ਆਤਮਨਿਰਭਰ ਅਤੇ ਸਫਲ ਬਣਾ ਸਕਦੇ ਹਨ। ਰੁਚੀ ਰੱਖਣ ਵਾਲੇ ਵਿਦਿਆਰਥੀ ਜਲਦੀ ਨਾਲ ਸੰਪਰਕ ਕਰਕੇ ਇਸ ਵਿਸ਼ੇਸ਼ ਮੌਕੇ ਦਾ ਲਾਭ ਲੈ ਸਕਦੇ ਹਨ।


