ਹੜ੍ਹਾਂ ਕਾਰਨ ਮਜ਼ਦੂਰਾਂ-ਕਿਸਾਨਾਂ ਦੇ ਹੋਏ ਜਾਨੀ ਮਾਲੀ ਨੁਕਸਾਨ ਲਈ ਬਣਦਾ ਯੋਗ ਮੁਆਵਜ਼ਾ ਤੁਰੰਤ ਦਿੱਤਾ ਜਾਵੇ- ਕਾਮਰੇਡ ਬਲਵਿੰਦਰ ਸਿੰਘ

ਮਾਲਵਾ

ਮਾਨਸਾ, ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)–  ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਸੂਬੇ ਅੰਦਰ ਹੜ੍ਹਾਂ ਕਾਰਨ ਮਜ਼ਦੂਰਾਂ ਦੇ ਕੰਮ ਧੰਦੇ ਬੰਦ ਹੋ ਗਏ ਹਨ ਅਤੇ ਘਰਾਂ ਦੀਆਂ ਛੱਤਾਂ ਡਿੱਗਣ ਕਾਰਨ ਵੱਡੀ ਪੱਧਰ ਤੇ ਜਾਨੀ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਗਈ ਹੈ ਤੇ ਮਾਲ ਡੰਗਰ ਦਾ ਵੀ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ।

ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਲਿਬਰੇਸ਼ਨ)ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਘਰਾਂਗਣਾ ਅਤੇ ਜ਼ਿਲ੍ਹਾ ਆਗੂ ਕਾਮਰੇਡ ਗੁਰਸੇਵਕ ਸਿੰਘ ਮਾਨ ਨੇ ਮੰਗ ਕੀਤੀ ਕਿ ਹੜਾਂ ਕਾਰਨ ਜਾਨੀ ਨੁਕਸਾਨ ਹੋਣ ਕਾਰਨ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਪ੍ਰਤੀ ਵਿਅਕਤੀ ਦਸ ਲੱਖ ਰੁਪਏ ਅਤੇ ਮਕਾਨਾਂ ਦੀ ਮੁਰੰਮਤ ਲਈ ਪੰਜ ਲੱਖ ਰੁਪਏ ਅਤੇ ਦੁਬਾਰਾ ਉਸਾਰੀ ਲਈ ਸੱਤ ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋਣ ਕਾਰਨ ਅੱਸੀ ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਮਾਲ ਡੰਗਰ ਦੀ ਖਰੀਦਦਾਰੀ ਲਈ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਇੱਕ ਲੱਖ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ। ਹੜ੍ਹ ਪੀੜਤ ਪਰਿਵਾਰਾਂ ਨੂੰ ਭੁੱਖਮਰੀ ਦੀ ਸਮੱਸਿਆ ਤੋਂ ਰਾਹਤ ਲਈ ਰਾਸ਼ਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਬਿਮਾਰੀਆਂ ਤੋਂ ਸੁਰੱਖਿਆ ਲਈ ਤੁਰੰਤ ਦਵਾਈਆਂ ਦਾ ਪ੍ਰਬੰਧ ਕੀਤਾ ਜਾਵੇ।ਇਸ ਮੌਕੇ ਜ਼ਿਲ੍ਹਾ ਕਮੇਟੀ ਵੱਲੋਂ ਜਸਵੰਤ ਭੀਖੀ,ਰਘਬੀਰ ਭੀਖੀ,ਦਿਨੇਸ਼ ਸੋਨੀ,ਨਰਿੰਦਰ ਖੀਵਾ ਆਦਿ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *