ਅਨੰਦਪੁਰ ਸਾਹਿਬ, ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਨਾਲ ਨਿਵਾਜੇ ਗਏ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਦਾ ਜਨਮ ਦਿਹਾੜਾ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਮਨਾਇਆ ਗਿਆ,ਪੂਰੇ ਪੰਜਾਬ ਵਿੱਚੋਂ ਸੰਗਤਾਂ ਵੱਖ ਵੱਖ ਨਗਰ ਕੀਰਤਨਾਂ ਰਾਹੀਂ ਅਨੰਦਪੁਰ ਸਾਹਿਬ ਦੀ ਧਰਤੀ ਪਹੁੰਚੀਆਂ ਸੰਗਤਾਂ ‘ਚ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਸਬੰਧੀ ਗੁਰਦੁਆਰਾ ਤਪ ਅਸਥਾਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਕੇਸਗੜ੍ਹ ਸਾਹਿਬ ਵਿਖੇ ਪਰਸੋਂ ਦੇ ਰੋਜ਼ ਤੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਉੱਚ ਕੋਟੀ ਧਾਰਮਿਕ ਬੁਲਾਰਿਆਂ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਇਤਿਹਾਸ ਤੇ ਕੁਰਬਾਨੀ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ ਗਿਆ, ਸਨਮਾਨ ਯੋਗ ਹਸਤੀਆਂ ਦਾ ਸਮਾਗਮ ਦੇ ਕਰਤਾ ਧਰਤਾ ਅਤੇ ਦਸਮੇਸ਼ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਤੇ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਦਸਮੇਸ਼ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਯੋਗ ਨਾਲ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਂਦਾ ਹੈ ਅਤੇ ਇਸੇ ਕੜੀ ਇਸ ਵਿਚ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਮਨਾਇਆ ਗਿਆ, ਅਖੰਡ ਪਾਠ ਸਾਹਿਬ ਆਰੰਭ ਕੀਤੇ, ਧਾਰਮਿਕ ਦੀਵਾਨ ਸਜਾਏ ਗਏ ਧਾਰਮਿਕ ਬੁਲਾਰਿਆਂ ਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ, ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਗਤਕੇਬਾਜ਼ੀ ਦੇ ਜੌਹਰ ਦਿਖਾਏ ਗਏ, ਅਜਿਤ ਬਾਜ਼ੀ ਵੀ ਚਲਾਈ ਗਈ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ, ਭਾਈ ਖਾਲਸਾ ਨੇ ਦੱਸਿਆ ਗੁਰਦਾਸਪੁਰ, ਅੰਮ੍ਰਿਤਸਰ ਦੀਆਂ ਸੰਗਤਾਂ ਵੱਲੋਂ ਗੋਲਡਿਗ ਗੇਟ ਅੰਮ੍ਰਿਤਸਰ ਤੋਂ ਇੱਕ ਵੱਡੇ ਨਗਰ ਕੀਰਤਨ ਦੇ ਰੂਪ ਵਿੱਚ ਅਨੰਦਪੁਰ ਸਾਹਿਬ ਦੀ ਧਰਤੀ ਨੂੰ ਚਾਲੇ ਪਾਏ, ਧਾਰਮਿਕ ਦੀਵਾਨ ਦੀ ਅਰੰਭਤਾ ਠੀਕ ਦੁਪਹਿਰ 2 ਵਜੇ ਅਰੰਭ ਹੋਈ ਅਤੇ ਰਾਤ ਗਿਆਰਾਂ ਵਜੇ ਸਮਾਪਤੀ ਤੋਂ ਉਪਰੰਤ ਆਸ਼ਿਤ ਬਾਜ਼ੀ ਚਲਾਈ ਗਈ ਅਤੇ ਨਿਹੰਗ ਸਿੰਘ ਫ਼ੌਜਾਂ ਵੱਲੋਂ ਗਤਕੇਬਾਜ਼ੀ ਦੇ ਜੌਹਰ ਦਿਖਾਏ ਗਏ, ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਭਾਈ ਅਮਰਜੀਤ ਸਿੰਘ ਚਾਵਲਾ ਮੈਬਰ ਸ਼੍ਰੋਮਣੀ ਕਮੇਟੀ, ਸ੍ਰ ਗੁਲਜ਼ਾਰ ਸਿੰਘ ਰਣੀਕੇ ਸਾਬਕਾ ਮਨਿੰਸਟਰ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਜਥੇਦਾਰ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਜਥੇਦਾਰ ਬਾਬਾ ਮੱਖਣ ਸਿੰਘ ਰੰਘੜਨੰਗਲ ਤੋਂ ਇਲਾਵਾ ਪੂਰੇ ਪੰਜਾਬ ਤੇ ਦੇਸ਼ ਵਿਦੇਸ਼ਾਂ ਤੋਂ ਵੀ ਹਜ਼ਾਰਾ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਆਪਣੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਇਆਂ, ਇਸ ਮੌਕੇ ਤੇ ਬੋਲਦਿਆਂ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਨੇ ਕਿਹਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆ ਰਹੇ ਸਾਡੇ ਤਿੰਨ ਸੌ ਸਾਲਾਂ ਸ਼ਹੀਦੀ ਸ਼ਤਾਬਦੀ ਸਮੂਹ ਦਲਪੰਥਾ ਵੱਲੋਂ ਬਹੁਤ ਸ਼ਰਧਾ ਭਾਵਨਾਵਾਂ ਨਾਲ ਮਨਾਈ ਜਾਵੇਗੀ ਉਥੇ ਗੁਰੂ ਸਾਹਿਬ ਜੀ ਦਾ ਪਾਵਨ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰਨ ਵਾਲੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਸੀਸ ਭੇਟ ਨਗਰ ਕੀਰਤਨ ਸਜਾਇਆ ਜਾਵੇ ਜਿਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।



