ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)- ਬੀਤੇ ਦਿਨਾਂ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹੜ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦਾ ਹਵਾਈ ਜਹਾਜ਼ ਰਾਹੀਂ ਜਾਇਜ਼ਾ ਲੈਣ ਤੋਂ ਉਪਰੰਤ ਇੱਕ ਵੱਡੇ ਪੈਕੇਜ ਦੀ ਆਸ ਕੀਤੀ ਜਾ ਰਹੀ ਸੀ ਪਰ ਪ੍ਰਧਾਨ ਮੰਤਰੀ ਜੀ ਵੱਲੋਂ ਦਿੱਤਾ ਸੋਲਾਂ ਹਜ਼ਾਰ ਕਰੋੜ ਰੁਪਏ ਦੇ ਪੈਕਟ ਨੂੰ ਘੱਟ ਤੇ ਨਾ ਮਾਤਰ ਦੱਸਿਆ ਜਾ ਰਿਹਾ ਹੈ ਜਦੋਂ ਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਇਸ ਨੂੰ ਸ਼ੁਰੂਆਤੀ ਪ੍ਰਬੰਧਾਂ ਲਈ ਅਤੇ ਪੈਕੇਜ ਕੇਂਦਰ ਦੀ ਆਈ ਟੀਮ ਦੀ ਰਿਪੋਰਟ ਤੋਂ ਬਾਅਦ ਦੇਣ ਦੱਸ ਕੇ ਵਿਰੋਧੀਆਂ ਦਾ ਮੂੰਹ ਬੰਦ ਕਰ ਰਹੇ ਹਨ, ਜਦੋਂ ਕਿ ਪੰਜਾਬ ਸਰਕਾਰ 20000 ਹਜ਼ਾਰ ਕਰੋੜ ਪਹਿਲਾਂ ਤੇ 60000 ਹਜ਼ਾਰ ਕਰੋੜ ਹੁਣ ਵਾਲਾ ਟੋਟਲ 80000 ਹਜ਼ਾਰ ਕਰੋੜ ਰੁਪਏ ਦੀ ਮੰਗ ਕਰ ਰਹੀ ਸੀ, ਵਿਰੋਧੀਆਂ ਦਾ ਕਹਿਣਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵਲੋਂ ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ ਅਤੇ ਭਾਜਭਾਈ ਸੂਬਿਆਂ ਦੀਆਂ ਸਰਕਾਰਾਂ ਮੁਕਾਬਲੇ ਪੰਜਾਬ ਨੂੰ ਨਾਂ ਮਾਤਰ ਮੁਆਵਜ਼ਾ ਦਿੱਤਾ ਗਿਆ, ਭਾਵੇਂ ਕਿ ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਸਬੰਧੀ ਹਰ ਸਰਕਾਰ,ਹਰ ਪਾਰਟੀ ਤੇ ਹਰ ਸਿਆਸੀ ਲੀਡਰਾਂ ਨੇ ਵੋਟ ਬੈਂਕ ਨੂੰ ਮੋਹਰੇ ਰੱਖਿਆ ਹੋਇਆ ਹੈ ਪਰ ਦੇਸ਼ ਦੇ ਪ੍ਰਧਾਨ ਮੰਤਰੀ ਮੰਤਰੀ ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਨੂੰ ਫੌਰੀ ਰਾਹਤ ਪਹੁਚਾਉਣ ਸਬੰਧੀ 16000 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦੇ ਕੇ ਸ਼ਲਾਘਾਯੋਗ ਕਦਮ ਚੁੱਕ ਕੇ ਗਏ ਹਨ ਇਸ ਕਰਕੇ ਦੇਸ ਦੇ ਸਾਰੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਪੰਜਾਬ ਆਉਣ ਤੇ ਪੈਕੇਜ ਦੇਣ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵਲੋਂ ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਨੂੰ ਫੌਰੀ ਰਾਹਤ ਵਜੋਂ 16000 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦੇਣ ਵਾਲੇ ਫੈਸਲੇ ਦੀ ਸ਼ਲਾਘਾ, ਸਮੂਹ ਪੰਜਾਬ ਵਾਸੀਆਂ ਪ੍ਰਧਾਨ ਮੰਤਰੀ ਦੇ ਆਉਣ ਤੇ ਪੈਕੇਜ ਦੇਣ ਦਾ ਧੰਨਵਾਦ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ,ਆਪ ਪਾਰਟੀ ਸਮੇਤ ਵਿਰੋਧੀ ਇਸ ਪੈਕੇਜ ਨੂੰ ਬਹੁਤ ਥੋੜ੍ਹਾ ਦੱੱਸ ਰਹੇ ਹਨ ਪਰ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਸਮੂਹ ਵਿਰੋਧੀਆਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਜੀ ਵੱਲੋਂ ਦਿੱਤਾ 16000 ਹਜ਼ਾਰ ਕਰੋੜ ਅਜੇ ਫੌਰੀ ਰਾਹਤ ਵਜੋਂ ਦਿਤਾ ਗਿਆ ਪਰ ਅਜੇ ਹੋਰ ਪੈਕੇਜ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਦੇ ਹੋਏ ਸਾਰੇ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਤੋਂ ਬਾਅਦ ਐਲਾਨਿਆ ਜਾਵੇਗਾ ਅਤੇ ਇਹ ਗੱਲ ਬਣਦੀ ਵੀ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵਲੋਂ ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਲਈ ਸੋਲਾਂ ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦੇਣ ਵਾਲ਼ੀ ਨੀਤੀ ਦਾ ਸਵਾਗਤ ਕਰਦੀ ਹੋਈ ਮੰਗ ਕਰਦੀ ਹੈ ਕਿ ਸੂਬੇ’ਚ ਹਰ ਵਰਗ ਦੇ ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਕਿਉਂਕਿ ਹੜ ਨਾਲ ਗਰੀਬ ਲੋਕਾਂ ਦੇ ਘਰ ਢਹਿ ਢੇਰੀ ਹੋ ਗਏ ਹਨ ਜਿਨ੍ਹਾਂ ਨੂੰ ਫੌਰੀ ਤੌਰ ਤੇ ਪੈਰਾਂ ਸਿਰ ਖੜ੍ਹੇ ਕਰਨ ਦੀ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਰਕਾਰੀ ਮਦਦ ਵੱਧ ਤੋਂ ਵੱਧ ਇਹਨਾਂ ਹੜ ਪ੍ਰਭਾਵਿਤ ਲੋਕਾਂ ਨੂੰ ਦੇਣ ਦੀ ਲੋੜ ਤੇ ਜ਼ੋਰ ਦੇਣ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਗੁਰਸੇਵਕ ਸਿੰਘ ਧੂੜਕੋਟ ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਭਾਈ ਵਿਕਰਮ ਸਿੰਘ ਪੰਡੋਰੀ ਨਿੱਝਰ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ ।


