ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਪੰਥ ਦੀ ਪੂਜਨੀਕ ਮਾਤਾ, ਮਾਤਾ ਸਾਹਿਬ ਦੇਵਾਂ ਜੀ ਦਾ 344 ਵਾਂ ਜਨਮ ਦਿਹਾੜਾ ਸਮਰੋਹ ਮਾਤਾ ਜੀ ਦੇ ਸਤਿਯੁੱਗੀ ਤਪ ਅਸਥਾਨ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਜਥੇਦਾਰ ਬਾਬਾ ਸੁਰਜੀਤ ਸਿੰਘ ਜੀ ਦੇ ਥੜ੍ਹੇ ਵਾਲੇ ਬੁੱਢਾ ਦਲ ਦੇ 96 ਕਰੌੜੀ ਜਥੇਦਾਰ ਬਾਬਾ ਮਾਨ ਸਿੰਘ ਜੀ ਦੀ ਦੇਖ ਰੇਖ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ 4 ਤੋਂ 6 ਅਕਤੂਬਰ ਤੱਕ ਹਜ਼ੂਰ ਸਾਹਿਬ ਦੀ ਪਾਵਨ ਪਵਿੱਤਰ ਧਰਤੀ ਤੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਲੜੀਵਾਰ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਨਗਰ ਕੀਰਤਨ ਵੀ ਸਜਾਇਆ ਜਾਵੇਗਾ ਅਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਮਹੱਲੇ ਦੇ ਪ੍ਰਦਰਸ਼ਨ ਰਾਹੀਂ ਸੰਗਤਾਂ ਨੂੰ ਘੌੜ ਸਵਾਰੀ ਨੇਜ਼ਾ ਬਾਜ਼ੀ ਗਤਕੇਬਾਜ਼ੀ ਪੈਂਤੜੇ ਕੱਢਣੇ ਕਿੱਲੀ ਤੇ ਕਿਲਾ ਪੁੱਟਣਾ ਆਦਿ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖੇਡਾਂ ਦੇ ਪ੍ਰਦਰਸ਼ਨ ਕਰਕੇ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ, ਇਸ ਨਾਨਾ ਪ੍ਰਕਾਰ ਦੇ ਲੰਗਰ ਅਟੁੱਟ ਵਰਤਾਏ ਜਾਣਗੇ ਅਤੇ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਮੌਜੂਦਾ ਮਹੰਤ ਜਥੇਦਾਰ ਬਾਬਾ ਤੇਜਾ ਸਿੰਘ ਜੀ ਡਾਕਟਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਜਥੇਦਾਰ ਬਾਬਾ ਜੱਗਾ ਸਿੰਘ ਜੀ ਤੇ ਬਾਬਾ ਗੁਲਾਬ ਸਿੰਘ ਤੇ ਹੋਰ ਮੁੱਖ ਜਥੇਦਾਰ ਸਾਹਿਬਾਨਾਂ ਵਲੋਂ ਕੀਤਾ ਜਾਵੇਗਾ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਸਬੰਧੀ ਜਥੇਦਾਰ ਤੇਜਾ ਸਿੰਘ ਡਾਕਟਰ ਸਾਹਿਬ ਜੀ ਤੋਂ ਮੁਕੰਬਲ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਗੁਰੂ ਕੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਸੰਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦੁਸਹਿਰੇ ਦਾ ਦਿਹਾੜਾ ਮਨਾਉਣ ਆਉਂਦੀਆਂ ਹਨ ਅਤੇ ਇਸ ਵਾਰ 2 ਅਕਤੂਬਰ ਨੂੰ ਇਹ ਦੁਸਹਿਰਾ ਦਿਹਾੜਾ ਮਨਾਇਆ ਜਾਂਦਾ ਹੈ ਅਤੇ ਵੱਡੀ ਗਿਣਤੀ ਵਿੱਚ ਪੰਜਾਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਆਪਣੇ ਘੌੜਿਆ ਫ਼ੌਜਾਂ ਸਮੇਤ ਪਹੁੰਚਦੀਆਂ ਹਨ ਉਥੇ 4 ਤੋਂ 6 ਅਕਤੂਬਰ ਤੱਕ ਖਾਲਸਾ ਪੰਥ ਦੇ ਮਾਤਾ, ਮਾਤਾ ਸਾਹਿਬ ਦੇਵਾਂ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਇਹ ਸਮਾਗਮ ਸੰਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੀ ਦੇ ਜਥੇਦਾਰ ਸਾਹਿਬਾਨ, ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਵੰਤ ਸਿੰਘ ਜੀ,ਪੰਜ ਪਿਆਰੇ ਸਾਹਿਬਾਨ ਸੰਚਖੰਡ ਸ੍ਰੀ ਹਜ਼ੂਰ ਸਾਹਿਬ, ਸੰਤ ਬਾਬਾ ਨਰਿੰਦਰ ਸਿੰਘ ਜੀ, ਸੰਤ ਬਾਬਾ ਬਲਵਿੰਦਰ ਸਿੰਘ ਜੀ,ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ, ਉਹਨਾਂ ਦੱਸਿਆ 4 ਤੋਂ 6 ਅਕਤੂਬਰ ਤੱਕ ਦਿਨ ਰਾਤ ਭਾਰੀ ਦਿਵਾਨ ਸਜਾਏ ਜਾਣਗੇ, ਵਿਸ਼ੇਸ਼ ਨਗਰ ਕੀਰਤਨ 6 ਅਕਤੂਬਰ ਦੁਪਹਿਰ 2 ਵਜੇ ਤੋਂ ਅਰੰਭ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ,ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਸੰਤ ਨਰਿੰਦਰ ਸਿੰਘ ਜੀ,ਸੰਤ ਬਲਵਿੰਦਰ ਸਿੰਘ ਜੀ ਲੰਗਰ ਸਾਹਿਬ ਵਾਲੇ, ਜਥੇਦਾਰ ਬਾਬਾ ਦਿਆਲ ਸਿੰਘ ਜੀ ਖ਼ੁਦਮੁਖ਼ਤਿਆਰੇ ਆਮ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਜਥੇਦਾਰ ਬਾਬਾ ਤੇਜਾ ਸਿੰਘ ਜੀ, ਜਥੇਦਾਰ ਬਾਬਾ ਜੱਗਾ ਸਿੰਘ ਜੀ ਭਾਈ ਹਰਜਿੰਦਰ ਸਿੰਘ ਹਜ਼ੂਰੀ ਨੌਜਵਾਨ ਕਰਨਗੇ, ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ ।


