ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)– ਪ੍ਰਵਾਸੀ ਮਜ਼ਦੂਰਾਂ ਦੀਆਂ ਵਾਰਦਾਤਾਂ ਤੇ ਗਲਤ ਹਰਕਤਾਂ ਤੋਂ ਪੰਜਾਬੀ ਲੋਕ ਬਹੁਤ ਦੁੱਖੀ ਹਨ ਅਤੇ ਇਨ੍ਹਾਂ ਦੀਆਂ ਵਧਦੀਆਂ ਜਾ ਰਹੀਆਂ ਵਾਰਦਾਤਾਂ ਤੋਂ ਦੁਖੀ ਪੰਜਾਬ ਦੇ ਕਈ ਪਿੰਡਾਂ ਵਿੱਚ ਪ੍ਰਵਾਸੀਆਂ ਨੂੰ ਕੱਢਣ ਦੀ ਤਿਆਰੀ ਕਰੀ ਬੈਠੇ ਹਨ ਪਰ ਸਿਆਹੀਆਂ ਦੀ ਵੋਟ ਬੈਂਕ ਨੀਤੀ ਕਾਰਨ ਇਹ ਮਸਲਾ ਕਿਸੇ ਤਣ ਪੱਤਣ ਨਹੀਂ ਲੱਗ ਰਿਹਾ ਅਤੇ ਦੂਸਰੇ ਪਾਸੇ ਇਨ੍ਹਾਂ ਪ੍ਰਵਾਸੀਆਂ ਦੀਆਂ ਘਿਨੌਣੀਆਂ ਵਾਰਦਾਤਾਂ ਵਿਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਦੀ ਤਾਜ਼ਾ ਮਿਸਾਲ ਹੁਸ਼ਿਆਰਪੁਰ ਤੋਂ ਕਿਸੇ ਗਰੀਬ ਪੰਜਾਬੀ ਪੰਜ ਸਾਲਾਂ ਮਾਸੂਮ ਬੱਚੇ ਦੀ ਦੁਸ਼ਕਰਮ ਕਰਨ ਤੋਂ ਬਾਅਦ ਗਲਾਂ ਘੁੱਟ ਕੇ ਮਾਰਨ ਦੀ ਬੇਦਰਦ ਖ਼ਬਰ ਸਹਾਮਣੇ ਆਈ ਹੈ, ਬੱਚੇ ਦੇ ਮਾਂਪੇਂ ਉਸ ਨੂੰ ਸ਼ਰੇਆਮ ਗੋਲੀ ਮਾਰ ਕੇ ਖਤਮ ਕਰਨ ਦੀ ਮੰਗ ਕਰ ਰਹੇ ਹਨ ਜਦੋਂ ਕਿ ਸਮੂਹ ਪਿੰਡ ਨਿਵਾਸੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਪ੍ਰਵਾਸੀਆਂ ਨੂੰ ਪਿੰਡ ਵਿੱਚੋ ਕੱਢਣ ਦੀ ਮੰਗ ਕਰ ਰਹੇ ਹਨ, ਪੁਲਿਸ ਨੇ ਦੋਸ਼ੀਆਂ ਖਿਲਾਫ ਪਰਚਾ ਦਰਜ ਕਰ ਲਿਆ ਹੈ ਅਤੇ ਬੱਚੇ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਸਥਾਨਕ ਲੋਕਾਂ ਵਿਚ ਇਸ ਨੂੰ ਲੈ ਕੇ ਦਾਹਿਸਤ ਪਾਈ ਜਾ ਰਹੀ ਹੈ ਅਤੇ ਲੋਕ ਮੰਗ ਕਰ ਰਹੇ ਹਨ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਕਿ ਕੋਈ ਹੋਰ ਸਿਰ ਫਿਰਿਆ ਅਜਿਹੀ ਘਨੌਣੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਜੁਰਅਤ ਨਾ ਕਰ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਹੁਸ਼ਿਆਰਪੁਰ ਵਿਖੇ ਇਕ ਪ੍ਰਵਾਸੀ ਵੱਲੋਂ ਪੰਜ ਸਾਲਾਂ ਮਾਸੂਮ ਬੱਚੇ ਨਾਲ ਦੁਸ਼ਕਰਮ ਕਰਨ ਤੋਂ ਬਾਅਦ ਗਲਾਂ ਘੁੱਟ ਕੇ ਮਾਰਨ ਵਾਲੀ ਘਨੌਣੀ ਦਰਦਨਾਕ ਮੱਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਚੌਰਾਹੇ ਵਿੱਚ ਗੋਲੀ ਨਾਲ ਉਡਾਉਣ ਦੀ ਮੰਗ ਕਰਨ ਦੇ ਨਾਲ ਨਾਲ ਪ੍ਰਵਾਸੀਆਂ ਨੂੰ ਪਿੰਡਾਂ ਚੋ ਕੱਢਣ,ਅਧਾਰ ਕਾਰਡ ਨਾ ਬਣਾਉਣ ਤੇ ਥਾਂ ਖਰੀਦਣ ਤੇ ਤੁਰੰਤ ਪਾਬੰਦੀ ਲਾਉਣ ਦੀ ਵੀ ਮੰਗ ਕੀਤੀ ਤਾਂ ਕਿ ਪ੍ਰਵਾਸੀਆਂ ਵੱਲੋਂ ਨਿੱਤ ਦਿਨ ਕੀਤੇ ਜਾ ਰਹੇ ਅਪਰਾਧਾਂ ਨੂੰ ਠੱਲ੍ਹ ਪਾਈ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਹੁਸ਼ਿਆਰਪੁਰ ਵਿਖੇ ਪੰਜ ਸਾਲਾਂ ਮਾਸੂਮ ਬੱਚੇ ਨਾਲ ਦੁਸ਼ਕਰਮ ਕਰਨ ਤੋਂ ਬਾਅਦ ਗਲਾਂ ਘੁੱਟ ਕੇ ਮਾਰਨ ਵਾਲੀ ਮੱਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ, ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ, ਪ੍ਰਵਾਸੀਆਂ ਦੇ ਅਧਾਰ ਕਾਰਡ ਬਣਾਉਣੇ ਬੰਦ ਕਰਨ ਤੇ ਇਨ੍ਹਾਂ ਨੂੰ ਪੰਜਾਬ ਤੋਂ ਬਾਹਰ ਕੱਢਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਬੱਚੇ ਦੇ ਪਿਤਾ ਅਨੁਸਾਰ ਸਪੱਸ਼ਟ ਕੀਤਾ ਕਿ ਦੋਸ਼ੀਆਂ ਨੇ ਬੱਚੇ ਨਾਲ ਦੁਸ਼ਕਰਮ ਕਰਨ ਤੋਂ ਬਾਅਦ ਉਸ ਬੇਰਹਿਮੀ ਨਾਲ ਗਲਾਂ ਘੁੱਟ ਕੇ ਮਾਰਿਆ, ਇਸ ਕਰਕੇ ਇਹਨਾਂ ਦੋਸ਼ੀਆਂ ਨੂੰ ਪਬਲਿਕ ਦੇ ਸਹਾਮਣੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਿਆ ਜਾਵੇ, ਭਾਈ ਖਾਲਸਾ ਨੇ ਕਿਹਾ ਦੱਸਿਆ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੂਰਾ ਪਿੰਡ ਅਤੇ ਨਿਹੰਗ ਸਿੰਘ ਜਥੇਬੰਦੀਆਂ ਇੱਕ ਜੁੱਟਤਾ ਨਾਲ ਜਿੱਥੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ ਉਥੇ ਇਨ੍ਹਾਂ ਪ੍ਰਵਾਸੀਆਂ ਦੇ ਅਧਾਰ ਕਾਰਡ ਬਣਾਉਣੇ ਬੰਦ ਕਰਨ ਦੇ ਨਾਲ-ਨਾਲ ਪਿੰਡਾਂ ਪਿੰਡਾਂ ਵਿੱਚੋ ਕੱਢਣ ਦੀ ਮੰਗ ਕਰ ਰਹੇ ਹਨ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਨੌਣੀ ਵਾਰਦਾਤ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਦੋਸ਼ੀ ਪ੍ਰਵਾਸੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰਦੀ ਹੈ ਉਥੇ ਸਰਕਾਰ ਤੋਂ ਲੋਕਾਂ ਦੀ ਇਛਾ ਮੁਤਾਬਿਕ ਇਹਨਾਂ ਪ੍ਰਵਾਸੀਆਂ ਦੇ ਅਧਾਰ ਕਾਰਡ ਬਣਾਉਣੇ ਬੰਦ ਕਰਨ ਤੇ ਜਗਾਂ ਖ਼ਰੀਦਣ ਦੇ ਨਾਲ ਨਾਲ ਇਨ੍ਹਾਂ ਨੂੰ ਪੰਜਾਬ ‘ਚ ਕੱਢਣ ਦੀ ਮੰਗ ਕਰਦੀ ਹੈ ਤਾਂ ਕਿ ਪੰਜਾਬ ਵਿੱਚੋ ਅਜਿਹੀਆਂ ਘਟਨਾਵਾਂ ਵਾਰਦਾਤ ਨੂੰ ਰੋਕਿਆ ਜਾ ਸਕੇ, ਇਸ ਵਕਤ ਭਾਈ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਭਾਈ ਵਿਕਰਮ ਸਿੰਘ ਪੰਡੋਰੀ ਨਿੱਝਰ ਭਾਈ ਰਵਿੰਦਰ ਸਿੰਘ ਟੁੱਟਕਲਾ ਤੇ ਭਾਈ ਗੁਰਸੇਵਕ ਸਿੰਘ ਧੂੜਕੋਟ ਆਦਿ ਆਗੂ ਹਾਜਰ ਸਨ ।


