ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਆਪ ਪਾਰਟੀ ਦੀਆਂ ਮੁਸੀਬਤਾਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ, ਪਾਰਟੀ ਨੀਤੀਆਂ ਤੋਂ ਦੁਖੀ ਕਈ ਐਮ ਐਲ ਏ ਅੱਖਾਂ ਵਿਖਾ ਰਹੇ ਹਨ,ਐਮ ਐਲ ਏ ਪਠਾਣ ਮਾਜਰਾ, ਕੁੰਵਰ ਵਿਜੇ ਪ੍ਰਤਾਪ ਸਿੰਘ ਐਮ ਐਲ ਏ ਅੰਮ੍ਰਿਤ ਤੋਂ ਇਲਾਵਾ ਕਈ ਹੋਰ ਹਨ ਜੋਂ ਸਮਾਂ ਆਉਣ ਸਹਾਮਣੇ ਆ ਜਾਣਗੇ ਜਦੋਂ ਕਿ ਖਡੂਰ ਸਾਹਿਬ ਹਲਕੇ ਤੋਂ ਐਮ ਐਲ ਏ ਸ੍ਰ ਮਨਜਿੰਦਰ ਸਿੰਘ ਲਾਲਪੁਰਾ ਵੀ ਇੱਕ ਪੁਰਾਣੇ ਕੇਸ ਵਿੱਚ ਦੋਸ਼ੀ ਕਰਾਰ ਦਿਤੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਵਕੀਲਾਂ ਮੁਤਾਬਿਕ ਤਿੰਨ ਤੋਂ ਲੈਕੇ ਪੰਜ ਸਾਲ ਦੀ ਸਜ਼ਾ ਤੇ ਵੱਡਾ ਜੁਰਮਾਨਾ ਹੋ ਸਕਦਾ ਹੈ, ਇਹ ਵੀ ਪਤਾ ਲੱਗ ਰਿਹਾ ਹੈ ਕਿ ਉਹਨਾਂ ਨੂੰ ਇਸ ਸਬੰਧੀ ਹਾਈਕੋਰਟ ਤੋਂ ਵੀ ਤੁਰੰਤ ਜ਼ਮਾਨਤ ਨਹੀਂ ਮਿਲੇਗੀ,ਕਿਉਂਕਿ ਮਾਮਲਾ ਦਲਿਤ ਔਰਤ ਨਾਲ ਬਦਤਮੀਜ਼ੀ ਕਰਨ ਕਰਕੇ ਉੱਚ ਅਦਾਲਤ ਸੁਪਰੀਮ ਕੋਰਟ ਤੱਕ ਪਹੁੰਚਿਆ ਹੋਇਆ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਨਜਿੰਦਰ ਸਿੰਘ ਲਾਲਪੁਰਾ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦੀ ਹੋਈ ਮੰਗ ਕਰਦੀ ਹੈ ਕਿ ਦੋਸ਼ੀ ਨੂੰ ਸਖ਼ਤ ਤੋਂ ਸਜ਼ਾ ਦਿੱਤੀ ਜਾਵੇ ਕਿਉਂਕਿ ਦੋਸ਼ੀ ਨੇ ਇੱਕ ਦਲਿਤ ਔਰਤ ਨਾਲ ਛੇੜਛਾੜ ਤੇ ਕੁੱਟ ਮਾਰ ਕਰਕੇ ਇਨਸਾਨੀਅਤ ਨੂੰ ਸ਼ਰਮਸ਼ਾਰ ਕੀਤਾ, ਇਸ ਕਰਕੇ ਇਸ ਨੂੰ ਮਿਸਾਲੀ ਸਜ਼ਾ ਸੁਣਾਈ ਜਾਵੇ ਤਾਂ ਕਿ ਅੱਗੇ ਤੋਂ ਕੋਈ ਜੁਮੇਵਾਰ ਵਿਅਕਤੀ ਕਿਸੇ ਦਲਿਤ ਔਰਤ ਦਾ ਸੋਸ਼ਲ ਕਰਨ ਦੀ ਹਿੰਮਤ ਨਾ ਕਰ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਖਡੂਰ ਸਾਹਿਬ ਤੋਂ ਐਮ ਐਲ ਏ ਸ੍ਰ ਮਨਜਿੰਦਰ ਸਿੰਘ ਲਾਲਪੁਰਾ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਦੀ ਸ਼ਲਾਘਾ,ਸਖਤ ਸਜ਼ਾ ਦੇਣ ਦੇ ਨਾਲ ਨਾਲ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸੂਬੇ ਵਿਚ ਦਲਿਤ ਸਮਾਜ ਦੀਆਂ ਔਰਤਾਂ ਨਾਲ ਹੋ ਰਹੀਆਂ ਬਦਸਲੂਕੀਆਂ ਅਤੇ ਅਤਿਆਚਾਰ ਨੂੰ ਰੋਕਣ ਲਈ ਮਾਨਯੋਗ ਅਦਾਲਤ ਨੇ ਐਮ ਐਲ ਏ ਮਨਜਿੰਦਰ ਸਿੰਘ ਲਾਲਪੁਰਾ ਨੂੰ ਦੋਸ਼ੀ ਠਹਿਰਾਕੇ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾ ਵਧੀਆ ਤੇ ਸ਼ਲਾਘਾਯੋਗ ਫ਼ੈਸਲਾ ਲਿਆ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਅਦਾਲਤ ਦੇ ਇਸ ਫੈਸਲੇ ਦਾ ਜੋਰਦਾਰ ਸ਼ਬਦਾਂ ਵਿੱਚ ਸਵਾਗਤ ਕਰਦੀ ਹੋਈ ਮੰਗ ਕਰਦੀ ਹੈ ਕਿ ਐਸੀ ਔਰਤ ਨਾਲ ਬਦਤਮੀਜ਼ੀ ਤੇ ਅਤਿਆਚਾਰ ਕਰਨ ਵਾਲੇ ਆਪ ਦੇ ਐਮ ਐਲ ਏ ਸ੍ਰ ਮਨਜਿੰਦਰ ਸਿੰਘ ਲਾਲਪੁਰਾ ਨੂੰ ਬਖਸ਼ਿਆ ਨਾਂ ਜਾਵੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਕਿ ਅੱਗੇ ਤੋਂ ਕੋਈ ਵੀ ਜੁਮੇਵਾਰ ਵਿਅਕਤੀ ਕਿਸੇ ਦਲਿਤ ਔਰਤ ਨਾਲ ਬਦਤਮੀਜ਼ੀ ਤੇ ਧੱਕੇ ਸ਼ਾਹੀ ਕਰਨ ਦੀ ਜੁਰਅਤ ਨਾ ਕਰ ਸਕੇ।


