ਭਗਵੰਤ ਮਾਨ ਸਰਕਾਰ ਨੇ ਹੜ ਅਤੇ ਬਾਰਸ਼ਾਂ ਤੋਂ ਪ੍ਰਭਾਵਿਤ ਪੇਂਡੂ ਮਜ਼ਦੂਰਾਂ ਨੂੰ ਅਣਗੌਲਿਆਂ ਕਰਨਾ ਵੱਡਾ ਪੱਖਪਾਤ- ਚੌਹਾਨ, ਉੱਡਤ

ਮਾਲਵਾ

ਕਿਰਤੀਆਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ-ਸਮਾਓ, ਗੋਬਿੰਦਪੁਰਾ

ਮਾਨਸਾ, ਗੁਰਦਾਸਪੁਰ 12 ਸਤੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਵੱਲੋਂ ਪੇਂਡੂ ਮਜ਼ਦੂਰਾਂ ਨੂੰ ਸੂਬੇ ਵਿੱਚ ਆਏ ਹਾੜ ਅਤੇ ਬਾਰਿਸ਼ਾਂ ਤੋਂ ਪ੍ਰਭਾਵਿਤ ਲੋਕਾਂ ਲਈ ਕੀਤੇ ਗਏ ਐਲਾਨ ਵਿੱਚ ਪੇਂਡੂ ਮਜ਼ਦੂਰਾਂ ਨੂੰ ਅਣਗੌਲਿਆਂ ਕਰਨ ਦੇ ਵਿਰੋਧ ਵਿੱਚ 11 ਤੇ 12 ਸਤੰਬਰ ਨੂੰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤੇ  ਤਹਿਸੀਲ ਤੇ ਜ਼ਿਲ੍ਹਾ ਹੈਡਕੁਆਟਰਾਂ ਤੇ ਸਾਰੇ ਪੰਜਾਬ ਵਿੱਚ  ਧਰਨੇ ਦੇ ਕੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜੇ ਜਾਣਗੇ। ਇਸੇ ਕੜੀ ਵਜੋਂ 12 ਸਤੰਬਰ ਨੂੰ ਮਾਨਸਾ ਜ਼ਿਲ੍ਹਾ ਵਿੱਚ ਵੀ ਮੰਗ ਪੱਤਰ ਸੌਂਪਿਆ ਜਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪ੍ਰੈਸ ਬਿਆਨ ਜਾਰੀ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਕ੍ਰਿਸ਼ਨ ਸਿੰਘ ਚੋਹਾਨ ਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਨੇ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਪੰਜਾਬ ਨੇ ਜਿਹੜੀ ਰਾਹਤ ਦਾ ਐਲਾਨ ਕੀਤਾ ਹੈ। ਉਹ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਨਹੀਂ ਕਰ ਪਾਏਗਾ। ਪਰ ਸਿਤਮ ਦੀ ਗੱਲ ਇਹ ਹੈ ਕਿ ਉਨਾਂ ਦੇ  ਐਲਾਨ ਵਿੱਚ ਮਜ਼ਦੂਰਾਂ ਨੂੰ ਕੋਈ ਫੌਰੀ ਰਾਹਤ ਨਹੀਂ ਐਲਾਨੀ ਗਈ। ਜਿਸ ਨੂੰ ਲੈ ਕੇ ਮਜ਼ਦੂਰਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਜਿੱਥੇ ਹੜ ਨਾਲ ਵੱਡੀ ਤਬਾਹੀ ਹੋਈ ਉੱਥੇ ਲਗਾਤਾਰ ਕਈ ਦਿਨਾਂ ਤੋਂ ਹੋ ਹੀ ਬਾਰਿਸ਼  ਨਾਲ ਕੱਚੀਆਂ  ਅਤੇ ਬਾਲੇ ਗਾਡਰਾਂ ਵਾਲੀਆਂ ਛੱਤਾਂ ਲਗਾਤਾਰ ਚੋਣ ਕਾਰਨ ਜਾਂ ਤਾਂ ਡਿੱਗ ਗਈਆਂ ਹਨ ਜਾਂ ਰਹਿਣ ਦੇ ਯੋਗ ਨਹੀਂ ਰਹੀਆਂ। ਉਹਨਾਂ ਨੇ ਇਹ ਵੀ ਕਿਹਾ ਕਿ ਸਾਰੇ ਪੰਜਾਬ ਵਿੱਚ ਮਜ਼ਦੂਰਾਂ ਦਾ ਵੀ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ ਉਹਨਾਂ ਨੇ ਇਸ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾਉਂਦਿਆਂ ਕਿਹਾ ਕਿ  ਸਾਰੇ ਪੰਜਾਬ ਵਿੱਚ ਕੱਚੀਆਂ ਅਤੇ ਗਾਡਰ ਵਾਲਿਆਂ ਵਾਲੀਆਂ ਛੱਤਾਂ ਦੇ ਕੀਤੇ ਗਏ ਸਰਵੇ ਤੋਂ ਬਾਅਦ ਪ੍ਰਧਾਨ ਮੰਤਰੀ ਆਵਾਜ ਯੋਜਨਾ ਤਹਿਤ ਦਰਖਾਸਤਾਂ ਆਨਲਾਈਨ ਕਰਵਾਈਆਂ ਸਨ। ਜੇ ਮਕਾਨਾਂ ਲਈ ਪ੍ਰਧਾਨ ਮੰਤਰੀ ਅਵਾਜ਼ ਯੋਜਨਾ ਦੀ ਗਰਾਂਟ  ਜਾਰੀ ਕਰ ਦਿੱਤੀ ਜਾਂਦੀ ਤਾਂ ਮਜ਼ਦੂਰਾਂ ਦੇ ਘਰਾਂ ਦਾ ਬਾਰਿਸ਼ਾਂ ਨਾਲ ਕੋਈ ਵੱਡਾ ਨੁਕਸਾਨ ਨਾ ਹੁੰਦਾ। ਸਰਕਾਰਾਂ ਵੱਲੋਂ ਭੇਜੇ ਜਾਣੇ ਵਾਲੇ ਮੰਗ ਪੱਤਰ ਵਿੱਚ ਮੰਗ ਕੀਤੀ ਜਾਵੇਗੀ। ਕੀ ਪੂਰੀ ਤਰ੍ਹਾਂ ਡਿੱਗੇ ਘਰਾਂ ਲਈ 15 ਲੱਖ ਰੁਪਆ, ਨੁਕਸਾਨੀਆਂ ਗਈਆਂ ਛੱਤਾਂ ਲਈ 10 ਲੱਖ ਰੁਪਆ ਅਤੇ ਫੌਰੀ ਰਾਹਤ ਵਜੋਂ ਮਜ਼ਦੂਰਾਂ ਨੂੰ5000 ਰੁਪਿਆ ਬੇਰੁਜ਼ਗਾਰੀ ਭੱਤੇ ਦਿੱਤਾ ਜਾਵੇ। ਉਹਨਾ ਜ਼ਿਲ੍ਹਾ ਮਾਨਸਾ ਵਿੱਚ ਨਰੇਗਾ ਮਜ਼ਦੂਰਾਂ  ਦਾ ਬਿਕਾਇਆ ਉਹਨਾਂ ਦੇ ਖਾਤਿਆਂ ਵਿੱਚ ਫੌਰੀ ਭੇਜਿਆ ਜਾਵੇ। ਅਤੇ ਸਾਰੇ ਬੇਰੋਜ਼ਗਾਰਾਂ ਮਜ਼ਦੂਰਾਂ ਨੂੰ ਮਨਰੇਗਾ ਹੇਠ ਘੱਟੋ ਘੱਟ 200 ਦਿਨ ਕੰਮ ਦਿੱਤਾ ਜਾਵੇ।

  ਇਸ ਮੌਕੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਸਮਾਓ ਤੇ ਜ਼ਿਲ੍ਹਾ ਜਨਰਲ ਸਕੱਤਰ ਸੀਤਾਰਾਮ ਗੋਬਿੰਦਪੁਰਾ ਨੇ ਸਰਕਾਰ ਤੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਕਿਰਤੀਆਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾ ਦੇ ਹੱਕਾਂ ਦੀ ਰਾਖੀ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।    ਅੰਤ ਵਿੱਚ 21 ਸਤੰਬਰ ਨੂੰ ਮੋਹਾਲੀ ਰੈਲੀ ਵਿੱਚ ਕਾਫਲੇ ਬੰਨ ਪੁੱਜਣ ਦੀ ਅਪੀਲ ਕੀਤੀ ਗਈ।

Leave a Reply

Your email address will not be published. Required fields are marked *