ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਬੀਤੇ ਦਿਨੀਂ ਸਾਬਕਾ ਪੰਜਾਬ ਸਰਕਾਰ ਮੰਤਰੀ ਤੇ ਸਾਬਕਾ ਕਾਗਰਸ ਪੰਜਾਬ ਪ੍ਰਧਾਨ ਮਹਿੰਦਰ ਸਿੰਘ ਕੇ ਪੀ ਨੂੰ ਵੱਡਾ ਸਦਮਾ ਪਹੁੰਚਿਆ ਜਦੋਂ ਉਹਨਾਂ ਦੇ ਵੱਡੇ ਲੜਕੇ ਰਿੱਸੀ ਦੀ ਸੜਕ ਦੁਰਘਟਨਾ ਵਿੱਚ ਅਚਾਨਕ ਮੌਤ ਹੋ ਗਈ ਅਤੇ ਇਸ ਮੌਤ ਨੇ ਜਲੰਧਰ ਸ਼ਹਿਰ ਦੇ ਲੋਕਾਂ ਨੂੰ ਇੱਕ ਵੱਡੇ ਹਾਦਸੇ ਨਾਲ ਜੋੜ ਦਿੱਤਾ, ਇਸ ਮੌਤ ਤੇ ਬਹੁਤ ਸਾਰੇ ਸਿਆਸੀ ਸਮਾਜਿਕ ਤੇ ਧਾਰਮਿਕ ਆਗੂਆਂ ਦੇ ਨਾਲ ਨਾਲ ਹਰ ਵਰਗ ਦੇ ਲੋਕਾਂ ਨੇ ਮਹਿੰਦਰ ਸਿੰਘ ਕੇ ਪੀ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਇਸੇ ਕੜੀ ਤਹਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਫਿਲੌਰ ਜਲੰਧਰ ਦੇ ਮੁੱਖੀ ਅਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਸੰਤ ਸੁਖਵਿੰਦਰ ਸਿੰਘ ਜੀ ਨੇ ਇਸ ਅਚਾਨਕ ਹੋਈ ਮੌਤ ਤੇ ਮਹਿੰਦਰ ਸਿੰਘ ਕੇ ਪੀ ਪ੍ਰਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਅਤੇ ਇਸ ਨੂੰ ਪ੍ਰਵਾਰ ਲਈ ਨਾਂ ਪੂਰਾ ਹੋਣ ਵਾਲਾ ਘਾਟਾ ਦੱਸਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੀਤੇ ਦਿਨੀਂ ਜਲੰਧਰ ਦੇ ਚੌਕ ਵਿੱਚ ਚਾਰ ਵਾਹਨਾਂ ਦੀ ਜ਼ਬਰਦਸਤ ਟੱਕਰ ਤੋਂ ਬਾਅਦ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ ਪੀ ਦੇ ਵੱਡੇ ਲੜਕੇ ਰਿੱਸੀ ਦੀ ਸੜਕ ਦੁਰਘਟਨਾ ਵਿੱਚ ਹੋਈ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਅਤੇ ਪ੍ਰਵਾਰ ਨੂੰ ਭਾਣਾ ਮੰਨਣ ਦੇ ਨਾਲ ਨਾਲ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਅਰਦਾਸ ਕਰਦਿਆਂ ਸੰਤ ਸੁਖਵਿੰਦਰ ਸਿੰਘ ਜੀ ਮੁਖੀ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਬਾਬਾ ਸੁਖਵਿੰਦਰ ਸਿੰਘ ਜੀ ਨੇ ਕਿਹਾ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ ਪੀ ਦੇ ਵੱਡੇ ਸਪੁੱਤਰ ਰਿੱਸੀ ਦੇ ਬੇਵਕਤ ਇਸ ਦੁਨੀਆਂ ਤੋਂ ਚਲੇ ਜਾਣ ਨਾਲ ਜਿਥੇ ਕੇ ਪੀ ਪਰਿਵਾਰ ਨੂੰ ਨਾਂ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਪੰਜਾਬ ਤੋਂ ਸੁਝਵਾਨ ਸਿਆਣਾ ਤੇ ਹੋਣਹਾਰ ਪੜਿਆ ਲਿਖਿਆ ਨੌਜਵਾਨ ਸਦਾ ਸਦਾ ਲਈ ਦੂਰ ਹੋ ਗਿਆ, ਬਾਬਾ ਸੁਖਵਿੰਦਰ ਸਿੰਘ ਜੀ ਨੇ ਭਰੇ ਮਨ ਨਾਲ ਦੱਸਿਆ ਉਹਨਾਂ ਦਾ ਮਹਿੰਦਰ ਸਿੰਘ ਕੇ ਪੀ ਪ੍ਰਵਾਰ ਨਾਲ ਬਹੁਤ ਨੇੜੇ ਦੇ ਸਬੰਧ ਸਨ, ਇਸ ਕਰਕੇ ਅਸੀਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਪਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪ੍ਰਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।


