ਫਿਲੌਰ,ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਹਰ ਹਫ਼ਤੇ ਦੇ ਐਤਵਾਰ ਨੂੰ ਸ਼ਰਧਾਵਾਨ ਸੰਗਤਾਂ ਵੱਲੋਂ ਰਖਵਾਏ ਜਾਂਦੇ ਲੜੀਵਾਰ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਵੱਲੋਂ ਆਈ ਸੰਗਤ ਨੂੰ ਆਦਿ ਗੁਰਬਾਣੀ,ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਲਗਾਤਾਰ ਧਾਰਮਿਕ ਲਹਿਰ ਚੱਲੀ ਹੋਈ ਹੈ ਅਤੇ ਇਸੇ ਕੜੀ ਤਹਿਤ ਇਸ ਐਤਵਾਰ ਸੰਗਤਾਂ ਵੱਲੋਂ ਰਖਵਾਏ ਤਿੰਨ ਲੜੀਵਾਰ ਅਖੰਡ ਪਾਠਾਂ ਤੋਂ ਉਪਰੰਤ ਧਾਰਮਿਕ ਦੀਵਾਨ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ, ਅਖੰਡ ਪਾਠ ਸ਼ਰਧਾਲੂਆਂ ਤੇ ਧਾਰਮਿਕ ਬੁਲਾਰਿਆਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਤੇ ਡਾਕਟਰ ਅਮਰਜੋਤ ਸਿੰਘ ਸੰਧੂ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਕਰਤਾ ਧਰਤਾ ਸੰਤ ਸੁਖਵਿੰਦਰ ਸਿੰਘ ਜੀ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦੇ ਤਿੰਨ ਲੜੀਵਾਰ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਸ੍ਰਵਣ ਕਰਵਾਉਣ ਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਦੇ ਕੀਰਤਨੀ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਅੱਧੀ ਦਰਜਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਸੰਤਾਂ ਮਹਾਂਪੁਰਸ਼ਾਂ ਨੇ ਹਾਜ਼ਰੀ ਲਵਾਈ ਤੇ ਆਈ ਸੰਗਤ ਨੂੰ ਗੁਰਬਾਣੀ, ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਮੌਕੇ ਤੇ ਬੋਲਦਿਆਂ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਜਿਥੇ ਗੁਰੂ ਸਾਹਿਬਾਨਾਂ ਨਾਲ ਸਬੰਧਤ ਸਾਰੇ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ ਉਥੇ ਹਰ ਐਤਵਾਰ ਨੂੰ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣ ਦੇ ਨਾਲ ਨਾਲ ਹਰ ਦੇਸੀ ਮਹੀਨੇ ਦੇ ਜੇਠੇ ਐਤਵਾਰ ਨੂੰ ਸ਼ਰਧਾਲੂਆਂ ਵੱਲੋਂ ਰਖਵਾਏ ਲੜੀਵਾਰ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਜਾਂਦਾ ਹੈ,ਅੱਜ ਦੇ ਸਮਾਗਮ ਦੌਰਾਨ ਅਖੰਡ ਪਾਠ ਸ਼ਰਧਾਲੂਆਂ ਤੇ ਧਾਰਮਿਕ ਬੁਲਾਰਿਆਂ ਦੇ ਨਾਲ ਨਾਲ ਸਨਮਾਨਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ।


