ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਤੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਰੋਕਣਾ ਸਿੱਖਾਂ ਨਾਲ ਸ਼ਰੇਆਮ ਬੇਇਨਸਾਫ਼ੀ ਵਾਲਾ ਨਿੰਦਣਯੋਗ ਵਰਤਾਰਾ-  ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਸਿੱਖ ਅਰਦਾਸਾਂ ਕਰਦੇ ਆ ਰਹੇ ਸੀ ਕਿ ਹੇ ਵਾਹਿਗੁਰੂ ਜੀ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਸਿੱਖਾਂ ਨੂੰ ਕਰਨ ਦੀ ਮੇਹਰ ਕਰੋ, ਗੁਰੂ ਸਾਹਿਬ ਜੀ ਨੇ ਕਿਰਪਾ ਕੀਤੀ ਤੇ ਸਿਖਾਂ ਨੂੰ ਕਰਤਾਰ ਸਾਹਿਬ ਦੇ ਦਰਸ਼ਨਾਂ ਲਈ ਮੌਕਾ ਮਿਲ ਗਿਆ ਅਤੇ ਹੁਣ ਤੱਕ ਲੱਖਾਂ ਯਾਤਰਾ ਕਾਰੀ ਡੋਰ ਰਾਹੀਂ ਕਰਤਾਰ ਪੁਰ ਸਾਹਿਬ ਦੇ ਦਰਸ਼ਨਾਂ ਕਰ ਚੁੱਕੇ ਹਨ ਅਤੇ ਹਰ ਸਾਲ ਪਹਿਲੀਂ ਪਾਤਸ਼ਾਹੀ ਗੁਰੂ ਨਾਨਕ ਦੇਵ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਮੌਕੇ ਤੇ ਭਾਰਤ ਵੱਲੋਂ ਹਜ਼ਾਰਾਂ ਯਾਤਰੂਆਂ ਦਾ ਜਥਾ ਆਪਣਾ ਵਿਜਾ ਲਵਾਂ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਦੇ ਹਨ ਪਰ ਇਸ ਵਾਰ ਕੇਂਦਰ ਸਰਕਾਰ ਨੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਭੇਜਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਅਤੇ ਇਹ ਦੱਸਿਆ ਜਾ ਰਿਹਾ ਕਿ ਪਾਕਿਸਤਾਨ ਨਾਲ ਸੁਖਾਵੇਂ ਸਬੰਧ ਨਾ ਹੋਣ ਕਰਕੇ ਇਸ ਵਾਰ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ, ਕੇਂਦਰੀ ਦੀ ਇਸ ਨੀਤੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਭਾਈ ਹਰਪ੍ਰੀਤ ਸਿੰਘ ਪ੍ਰਧਾਨ ਅਕਾਲੀ ਦਲ ਤੇ ਹੋਰਾਂ ਵੱਲੋਂ ਇਸ ਨੀਤੀ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਅਤੇ ਮੰਗ ਕੀਤੀ ਜਾ ਰਹੀ ਹੈ ਪਾਕਿਸਤਾਨ ਨਾਲ ਸੁਖਾਵੇਂ ਸਬੰਧ ਨਾ ਹੋਣ ਦੀ ਸੂਰਤ ਵਿੱਚ ਪਾਕਿਸਤਾਨ ਭਾਰਤ ਟਿਰਕਟ ਮੈਚ ਖੇਡਿਆ ਜਾ ਸਕਦਾ ਹੈ ਤਾਂ ਸਿਖਾਂ ਨੂੰ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਕਿਉਂ ਨਹੀਂ ਭੇਜਿਆ ਜਾ ਸਕਦਾ ਜੋ ਕੇ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਸਿੱਧੀ ਦਖ਼ਲ ਅੰਦਾਜ਼ੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤੀ ਜਾ ਸਕਦਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਨੂੰ ਰੋਕਣਾ ਜਾ ਮਨਜੋਰੀ ਨਾਂ ਦੇਣੀ ਭਾਰਤ ਸਰਕਾਰ ਦਾ ਸਿੱਖਾਂ ਨਾਲ ਬਹੁਤ ਨਿੰਦਣਯੋਗ ਵਰਤਾਰਾ ਹੈ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਭਾਰਤ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਹਰ ਸਾਲ ਦੀ ਤਰ੍ਹਾਂ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਨੂੰ ਤੁਰੰਤ ਮਨਜੂਰੀ ਦਿੱਤੀ ਜਾਵੇ ਕਿਉਂਕਿ ਅਗਰ ਪਾਕਿਸਤਾਨ ਭਾਰਤ ਦੇ ਸੁਖਾਵੇਂ ਮਾਹੌਲ ਵਿਚ ਮੈਚ ਖੇਡਿਆ ਜਾ ਸਕਦਾ ਹੈ ਤਾਂ ਸਿੱਖਾਂ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਤੋਂ ਕਿਉਂ ਰੋਕਿਆ ਜਾ ਰਿਹਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਤੇ ਸੀਨੀਅਰ ਆਗੂ ਭਾਈ ਗੁਰਸੇਵਕ ਸਿੰਘ ਧੂੜਕੋਟ ਨੇ ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਨੂੰ ਰੋਕਣ ਵਾਲੀ ਨੀਤੀ ਦੀ ਨਿੰਦਾ ਤੇ ਜਥੇ ਨੂੰ ਮਨਜ਼ੂਰੀ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਭਾਰਤ ਆਨੇ ਬਹਾਨੇ ਭਾਰਤੀ ਸਿੱਖਾਂ ਨੂੰ ਆਪਣੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਤੋਂ ਰੋਕਣਾ ਚਾਹੁੰਦਾ ਹੈ ਅਤੇ ਹੁਣ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਤੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਰੋਕਣਾ ਇਸੇ ਕੜੀ ਦਾ ਹਿੱਸਾ ਹੈ, ਭਾਈ ਖਾਲਸਾ ਨੇ ਕਿਹਾ ਜਦੋਂ ਪਾਕਿਸਤਾਨ ਭਾਰਤ ਟਿਰਕਟ ਮੈਚ ਖੇਡਿਆ ਜਾ ਸਕਦਾ ਹੈ ਤਾਂ ਸਿੱਖਾਂ ਨੂੰ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਤੋਂ ਕਿਉਂ ਰੋਕਿਆ ਜਾ ਰਿਹਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੇਂਦਰ ਸਰਕਾਰ ਦੀ ਇਸ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਿੱਖ਼ਾਂ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਦੀ ਆਗਿਆ ਦਿੱਤੀ ਜਾਵੇ ਤਾਂ ਕਿ ਸਿੱਖ ਆਪਣੇ ਸਿਖ ਗੁਰਧਾਮਾਂ ਦੇ ਦਰਸ਼ਨਾਂ ਕਰ ਸਕਣ, ਇਸ ਮੌਕੇ ਤੇ ਭਾਈ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਭਾਈ ਵਿਕਰਮ ਸਿੰਘ ਪੰਡੋਰੀ ਨਿੱਝਰ ਭਾਈ ਰਵਿੰਦਰ ਸਿੰਘ ਟੁੱਟਕਲਾ ਤੇ ਭਾਈ ਗੁਰਸੇਵਕ ਸਿੰਘ ਧੂੜਕੋਟ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *