ਮਾਛੀਵਾੜਾ ਸਾਹਿਬ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)— ਹਰ ਮਾਈ ਭਾਈ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਿੱਖੀ ਸਿਧਾਂਤਾਂ ਤੇ ਸਿੱਖੀ ਰਵਾਇਤਾਂ ਅਨੁਸਾਰ ਆਪਣੇ ਹਰ ਕਾਰਜ ਤੋਂ ਪਹਿਲਾਂ ਤੇ ਦੁੱਖ ਸੁੱਖ ਵੇਲੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦਾ ਓਟ ਆਸਰਾ ਲੈਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਅਤੇ ਇਸੇ ਸਿੱਖ ਪਰੰਪਰਾ ਤੇ ਪਹਿਰਾ ਦੇਂਦਿਆਂ ਸ੍ਰ ਹਰਚਰਨ ਸਿੰਘ ਬਾਜਵਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਾਛੀਵਾੜਾ ਸਾਹਿਬ ਲੁਧਿਆਣਾ ਵੱਲੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਅਤੇ ਇਸ ਮੌਕੇ ਤੇ ਦੁਆਬਾ ਖੇਤਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਦੇ ਮਹਾਨ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੂੰ ਵਿਸ਼ੇਸ਼ ਸੱਦੇ ਤੇ ਕਥਾ ਕੀਰਤਨ ਕਰਵਾਉਣ ਤੇ ਅਰਦਾਸ ਕਰਵਾਉਣਾ ਬਹੁਤ ਸ਼ਲਾਘਾਯੋਗ ਤੇ ਸਿੱਖੀ ਸਿਧਾਂਤਾਂ ਵਾਲ਼ੀ ਗੱਲ ਕਹੀ ਜਾ ਸਕਦੀ ਹੈ ਅਤੇ ਹਰ ਸਿੱਖ ਨੂੰ ਆਪਣੇ ਕਾਰਜ ਤੋਂ ਪਹਿਲਾਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦਾ ਓਟ ਆਸਰਾ ਲੈਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿੱਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਸ ਧਾਰਮਿਕ ਸਮਾਗਮ ਵਿੱਚ ਵਿਸ਼ੇਸ਼ ਸੱਦੇ ਤੇ ਪਹੁੰਚੇ ਸੰਤ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਦੱਸਿਆ ਸਮਾਗਮ ਸਬੰਧੀ ਸ੍ਰ ਹਰਚਰਨ ਸਿੰਘ ਬਾਜਵਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਾਛੀਵਾੜਾ ਸਾਹਿਬ ਨੇ ਆਪਣੇ ਗ੍ਰਹਿ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਕੀਤੀ ਗਈ, ਸੰਤ ਸੁਖਵਿੰਦਰ ਸਿੰਘ ਜੀ ਨੇ ਭੋਗ ਤੋਂ ਬਾਅਦ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਵਿਚਾਰ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਗੁਰ ਇਤਿਹਾਸ ਨਾਲ ਜੋੜਿਆ ਤੇ ਸਪਸ਼ਟ ਕੀਤਾ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਹਰ ਦੁੱਖ ਸੁੱਖ ਤੇ ਹਰ ਕਾਰਜ ਤੋਂ ਪਹਿਲਾਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦਾ ਆਸਰਾ ਲੈਣਾ ਚਾਹੀਦਾ ਹੈ, ਇਸ ਮੌਕੇ ਤੇ ਉਨ੍ਹਾਂ ਦੇ ਜਥੇ ਨਾਲ ਆਏ ਰਵਿੰਦਰ ਸਿੰਘ ਤੇ ਭਾਈ ਗੁਰਮੇਲ ਸਿੰਘ ਤੇ ਭਾਈ ਰਿੰਕੂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਸ਼ਬਦ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਤੇ ਸਮਾਪਤੀ ਅਰਦਾਸ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਕੀਤੀ ਗਈ,ਇਸ ਮੌਕੇ ਤੇ ਸ੍ਰ ਹਰਚਰਨ ਸਿੰਘ ਬਾਜਵਾ ਚੇਅਰਮੈਨ ਸਾਹਿਬ ਤੇ ਪਰਿਵਾਰ ਵੱਲੋਂ ਸੰਤ ਸੁਖਵਿੰਦਰ ਸਿੰਘ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਮੌਕੇ ਤੇ ਸਿਮਰਨਜੀਤ ਸਿੰਘ ਢਿੱਲੋਂ ਅਕਾਲੀ ਲੀਡਰ ਲੁਧਿਆਣਾ, ਕਾਰੋਬਾਰੀ ਸ੍ਰ ਸ੍ਰ ਜਸਬੀਰ ਸਿੰਘ ਗਰੇਵਾਲ ਲੁਧਿਆਣਾ, ਸ੍ਰ ਪ੍ਰੇਮ ਸਿੰਘ, ਸ੍ਰ ਵਰਿਆਮ ਸਿੰਘ, ਬਾਬਾ ਦਾਰਾ ਤੇ ਭਾਈ ਗੁਰਮੇਲ ਸਿੰਘ ਤੋਂ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ ।


