ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਫਿਲੌਰ ਦੇ ਮੁੱਖੀ ਸੰਤ ਸੁਖਵਿੰਦਰ ਸਿੰਘ ਨੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ ਪੀ ਦੇ ਵੱਡੇ ਬੇਟੇ ਰਿਸ਼ੀ ਦੇ ਆਤਮ ਚਲਾਣੇ ਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਦੋਆਬਾ

ਫਿਲੌਰ, ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਬੀਤੇ ਦਿਨੀਂ ਜਲੰਧਰ ਦੇ ਇਕ ਵੱਡੇ ਚੌਂਕ ਵਿੱਚ ਚਾਰ ਵਾਹਨਾਂ ਦੀ ਜ਼ਬਰਦਸਤ ਟੱਕਰ ਤੋਂ ਬਾਅਦ ਸਾਬਕਾ ਮੰਤਰੀ ਤੇ ਸਾਬਕਾ ਕਾਗਰਸ ਪੰਜਾਬ ਪ੍ਰਧਾਨ ਮਹਿੰਦਰ ਸਿੰਘ ਕੇ ਪੀ ਦੇ ਵੱਡੇ ਬੇਟੇ ਰਿੱਸੀ ਦੀ ਬੇਵਕਤ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਦੇ ਮੁੱਖੀ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਨੇ ਪੀੜਤ ਪਰਿਵਾਰ ਦੇ ਗ੍ਰਹਿ ਵਿਖੇ ਜਾਂ ਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਪ੍ਰਵਾਰ ਲਈ ਨਾਂ ਪੂਰਾ ਹੋਣ ਵਾਲਾ ਵੱਡਾ ਘਾਟਾ ਦੱਸਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪ੍ਰਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ , ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਅੱਜ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਦੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ ਪੀ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਪੁੱਤਰ ਰਿਸ਼ੀ ਦੀ ਬੇਵਕਤ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ, ਇਥੇ ਇਹ ਗੱਲ ਵਰਨਣਯੋਗ ਹੈ ਕਿ ਸੰਤ ਸੁਖਵਿੰਦਰ ਸਿੰਘ ਜੀ ਨੇ ਪੀੜਤ ਪਰਿਵਾਰ ਨਾਲ ਗੂੜ੍ਹੇ ਸਬੰਧ ਸਨ ਅਤੇ ਸਾਬਕਾ ਮੰਤਰੀ ਤੇ ਸਾਬਕਾ ਕਾਗਰਸ ਪੰਜਾਬ ਪ੍ਰਧਾਨ ਮਹਿੰਦਰ ਸਿੰਘ ਕੇ ਪੀ ਗੁਰੂ ਘਰ ਹਰ ਸਮਾਗਮਾਂ ਵਿੱਚ ਆਉਂਦੇ ਜਾਂਦੇ ਰਹਿੰਦੇ ਸਨ ਤੇ ਪ੍ਰਵਾਰ ਨਾਲ ਨੇੜੇ ਦੇ ਸਬੰਧ ਸਨ, ਉਨ੍ਹਾਂ ਆਖਿਆ ਮਹਿੰਦਰ ਸਿੰਘ ਕੇ ਪੀ ਸਾਹਿਬ ਦੇ ਵੱਡੇ ਪੁੱਤਰ ਰਿਸ਼ੀ ਦੀ ਬੇਵਕਤ ਮੌਤ ਨੇ ਪ੍ਰਵਾਰ ਨੂੰ ਵੱਡਾ ਸਦਮਾ ਦਿੱਤਾ ਹੈ ਬਾਬਾ ਸੁਖਵਿੰਦਰ ਸਿੰਘ ਜੀ ਨੇ ਮਹਿੰਦਰ ਸਿੰਘ ਕੇ ਪੀ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪ੍ਰਵਾਰ ਨੂੰ ਭਾਣਾ ਮੰਨਣ ਦੀ ਰੱਬ ਅੱਗੇ ਅਰਦਾਸ ਕੀਤੀ, ਭਾਈ ਖਾਲਸਾ ਨੇ ਦੱਸਿਆ ਪੀੜਤ ਪਰਿਵਾਰ ਦੇ ਗ੍ਰਹਿ ਵਿਖੇ ਐਤਵਾਰ ਨੂੰ ਰੱਖੇ ਅਖੰਡ ਪਾਠ ਸਾਹਿਬ ਦੇ ਸੰਪੂਰਨ ਭੋਗ ਪਾਏ ਜਾਣਗੇ ਜਿਸ ਵਿੱਚ ਬੇਅੰਤ ਧਾਰਮਿਕ ਸਿਆਸੀ ਅਤੇ ਸਮਾਜਿਕ ਆਗੂਆ ਤੋ ਇਲਾਵਾ ਹਜ਼ਾਰਾਂ ਸੰਗਤਾਂ ਵਿਛੜੀ ਆਤਮਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਰਹੀਆਂ ਹਨ ਅਤੇ ਸੰਤ ਸੁਖਵਿੰਦਰ ਸਿੰਘ ਜੀ ਭੋਗ ਤੋਂ ਉਪਰੰਤ ਹੁਕਮ ਨਾਮੇ ਦੀ ਕਥਾ ਵਿਚਾਰ ਕਰਨਗੇ ,ਉਨ੍ਹਾਂ ਸਮੂਹ ਸੰਗਤਾਂ ਨੂੰ ਐਤਵਾਰ ਨੂੰ ਪੀੜਤ ਪਰਿਵਾਰ ਦੇ ਗ੍ਰਹਿ ਵਿਖੇ ਪਹੁੰਚ ਕੇ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਦੀ ਬੇਨਤੀ ਕੀਤੀ ।

Leave a Reply

Your email address will not be published. Required fields are marked *