ਕਪੂਰਥਲਾ, ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਧੰਨ ਧੰਨ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਜੀ ਤਰਨਦਲ ਦੇ ਪ੍ਰਬੰਧਕਾਂ ਵੱਲੋਂ ਹਰ ਸਾਲ ਗੁਰਦੁਆਰਾ ਛਾਉਣੀ ਸਾਹਿਬ ਪਿੰਡ ਟੋਡਰਵਾਲ ਜ਼ਿਲ੍ਹਾ ਕਪੂਰਥਲਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਖੰਡ ਪਾਠਾਂ ਦੇ ਭੋਗ ਪਾਏ ਜਾਂਦੇ ਹਨ, ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਂਦਾ ਹੈ ਅਤੇ ਇਸੇ ਕੜੀ ਤਹਿਤ ਇਸ ਵਾਰ ਚੌਥਾ ਸਲਾਨਾ ਜੋੜ ਮੇਲਾ ਗੁਰਦੁਆਰਾ ਛਾਉਣੀ ਸਾਹਿਬ ਪਿੰਡ ਟੋਡਰਵਾਲ ਜ਼ਿਲ੍ਹਾ ਕਪੂਰਥਲਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਿਤੀ 29 ਸਤੰਬਰ ਤੋਂ ਇੱਕ ਅਕਤੂਬਰ ਤੱਕ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਜਥੇਦਾਰ ਬਾਬਾ ਬਲਬੀਰ ਸਿੰਘ ਦੀ ਦੇਖ ਰੇਖ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ 29 ਸਤੰਬਰ ਨੂੰ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ 1 ਅਕਤੂਬਰ ਨੂੰ ਪਾਏ ਜਾਣਗੇ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਵੱਲੋਂ ਹਾਜ਼ਰੀ ਲਵਾਈ ਜਾਵੇਗੀ, ਦੀਵਾਨ ਸਮਾਪਤੀ ਤੋਂ ਬਾਅਦ ਨਿਹੰਗ ਸਿੰਘ ਫ਼ੌਜਾਂ ਵੱਲੋਂ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ ਅਤੇ ਨਗਰ ਕੀਰਤਨ ਵੀ ਸਜਾਇਆ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਇਤਿਹਾਸਕ ਗੁਰਦੁਆਰਾ ਗੁਰਸਰ ਸਾਹਿਬ ਫੈਸਲਾਬਾਦ ਦੇ ਮੁੱਖੀ ਸੰਤ ਬਾਬਾ ਲੀਡਰ ਸਿੰਘ ਜੀ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ ਪਹੁੰਚ ਰਹੇ ਹਨ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿੱਚ ਆਪਣੇ ਪ੍ਰਵਾਰਾਂ ਸਮੇਤ ਸ਼ਾਮਲ ਹੋ ਕੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਉਣ ਦੀ ਬੇਨਤੀ ਕੀਤੀ ।।


