ਚਿੱਟੇ ਨਾਲ ਹੋਈ ਨੌਜਵਾਨ ਦੀ ਮੌਤ ,ਲਾਸ਼ ਕੋਟ ਭੱਤਾ ਥਾਣੇ ਅੱਗੇ ਰੱਖ ਕੇ ਦਿੱਤਾ ਧਰਨਾ
ਮਾਨਸਾ, ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਅੱਜ ਸਰਕਾਰ ਦੇ ਨਸ਼ਿਆਂ ਵਿਰੁੱਧ ਯੁੱਧ ਦੇ ਦਾਅਵੇ ਉਸ ਸਮੇਂ ਖੋਖਲੇ ਸਾਬਤ ਹੋਏ ਜਦੋਂ ਬਠਿੰਡਾ ਦੇ ਪਿੰਡ ਕੋਟਫੱਤਾ ਵਿੱਚ ਇੱਕ 24 ਸਾਲਦੇ ਨੌਜਵਾਨ ਸੰਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਸੰਦੀਪ ਸਿੰਘ ਦਾ ਪਿਤਾ ਗਿਆਨੀ ਦਰਸ਼ਨ ਸਿੰਘ ਕੋਟ ਭੱਤਾ ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਦਾ ਆਗੂ ਹੈ ਸੰਦੀਪ ਸਿੰਘ ਮਹਿਨਤ ਕਰਨ ਵਾਲੇ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਹੈ ਤੇ ਇਸ ਪਿੰਡ ਵਿੱਚ 10-12 ਨੌਜਵਾਨ ਪਹਿਲਾਂ ਹੀ ਚਿੱਟੇ ਦੀ ਭੇਟ ਚੜ ਚੁੱਕੇ ਹਨ ਅਤੇ ਪੂਰੇ ਪੰਜਾਬ ਵਿੱਚ ਚਿੱਟੇ ਨਾਲ ਹੋਣ ਵਾਲੀਆਂ ਮੌਤਾਂ ਦਾ ਕਹਿਰ ਲਗਾਤਾਰ ਜਾਰੀ ਹੈ ।ਸੀਪੀਆਈਐਮਐਲ ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਐਂਟੀ ਡਰੱਗ ਫੋਰਸ ਦੇ ਆਗੂ ਪਰਵਿੰਦਰ ਝੋਟਾ ਨਿੱਕਾ ਸਿੰਘ ਕੋਟ ਭੱਤਾ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਖ਼ਜ਼ਾਨਚੀ ਕਾਮਰੇਡ ਅਮੀ ਲਾਲ ਲਿਬਰੇਸ਼ਨ ਦੇ ਆਗੂ ਰਜਿੰਦਰ ਸਿਵਿਆਂ ਦੀ ਅਗਵਾਈ ਵਿੱਚ ਨੌਜਵਾਨ ਦੀ ਲਾਸ਼ ਥਾਣਾ ਕੋਟ ਭੱਤਾ ਅੱਗੇ ਰੱਖ ਕੇ ਧਰਨਾ ਦਿੱਤਾ ਅਤੇ ਚਿੱਟੇ ਦੇ ਤਸਕਰਾਂ ਖਿਲਾਫ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਢੁਕਵਾਂ ਮੁਆਵਜਾ ਦੇਣ ਦੀ ਮੰਗ ਕੀਤੀ ਅਤੇ ਆਪਣੇ ਵਾਅਦੇ ਮੁਤਾਬਕ ਸਰਕਾਰ ਤੋਂ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦੇਣ ਦੀ ਮੰਗ ਵੀ ਕੀਤੀ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਨ੍ਹਾਂ ਚਿਰ ਸੰਸਕਾਰ ਨਹੀਂ ਕੀਤਾ ਜਾਵੇਗਾ ਜਿਨ੍ਹਾਂ ਚਿਰ ਚਿੱਟੇ ਦੇ ਤਸਕਰਾਂ ਨੂੰ ਗਿਰਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਅਤੇ ਬੇਰੁਜ਼ਗਾਰ ਭਰਾ ਨੂੰ ਨੌਕਰੀ ਦਿੱਤੀ ਜਾਵੇ ਅਤੇ ਜੇਕਰ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਪੀੜਤ ਪਰਿਵਾਰ ਨੂੰ ਮੁਆਵਜਾ ਦੇਣ ਵਿੱਚ ਕੋਈ ਢਿਲਮੱਠ ਕੀਤੀ ਤਾਂ ਸੰਘਰਸ਼ ਲਗਾਤਾਰ ਜਾਰੀ ਰਹੇਗਾ ਜਥੇਬੰਦੀਆਂ ਅਤੇ ਪਾਰਟੀ ਇਸ ਦੁੱਖ ਦੀ ਘੜੀ ਵਿੱਚ ਮਜ਼ਦੂਰ ਗਿਆਨੀ ਦਰਸ਼ਨ ਸਿੰਘ ਕੋਟਫਤਾ ਨਾਲ ਡਟ ਕੇ ਖੜੀ ਹੈ ।



