ਅੰਮ੍ਰਿਤਸਰ, ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਜੀ ਲੰਗਰ ਬਾਬਾ ਬੁੱਢਾ ਸਾਹਿਬ ਪਿੰਡ ਗੁੱਜਰਪੁਰਾ ਤਹਿਸੀਲ ਅਜਨਾਲਾ ਅੰਮ੍ਰਿਤਸਰ ਦੇ ਮੁੱਖੀ ਅਤੇ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਨੇ ਇਸ ਅਸਥਾਨ ਦਾ ਮੁੱਖ ਸੇਵਾਦਾਰ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਮੁੱਖੀ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ ਨੂੰ ਨਿਯੁਕਤ ਕੀਤਾ ਹੋਇਆ ਹੈ ਅਤੇ ਦੋਹਾਂ ਜਥੇਦਾਰ ਸਾਹਿਬਾਨਾਂ ਦੀ ਅਗਵਾਈ ਹੇਠ ਹਰ ਸਾਲ ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਜੀ ਪਿੰਡ ਗੁੱਜਰਪੁਰਾ ਤਹਿਸੀਲ ਅਜਨਾਲਾ ਅੰਮ੍ਰਿਤਸਰ ਵੱਲੋਂ ਬੀੜ ਬਾਬਾ ਬੁੱਢਾ ਜੀ ਦੇ ਸਲਾਨਾ ਜੋੜ ਮੇਲੇ ਤੇ ਲੰਗਰ ਲਗਾਉਣ ਦੀ ਇੱਕ ਧਾਰਮਿਕ ਮਰਯਾਦਾ ਚਲਾਈ ਹੋਈ ਹੈ ਅਤੇ ਉਸੇ ਮਰਯਾਦਾ ਤੇ ਪਹਿਰਾ ਦੇਂਦਿਆਂ ਇਸ ਵਾਰ 5 ਅਕਤੂਬਰ ਨੂੰ ਸਲਾਨਾ ਜੋੜ ਮੇਲੇ ਤੇ ਸਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਅਤੇ ਸ਼ਹੀਦ ਭਾਈ ਬਲਵੰਤ ਤਰਨਾ ਦਲ ਵੱਲੋਂ ਵਿਸ਼ੇਸ਼ ਤੌਰ ਤੇ ਲੰਗਰ ਲਾਏ ਜਾ ਰਹੇ ਅਤੇ ਇਸ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਧਾਨ ਜਥੇਦਾਰ ਸਤਨਾਮ ਸਿੰਘ ਖਾਪੜਖੇੜੀ ਨਾਲ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦੱਸਿਆ ਇਸ ਸਬੰਧੀ ਜਥੇਦਾਰ ਸਤਨਾਮ ਸਿੰਘ ਪ੍ਰਧਾਨ ਨੇ ਦੱਸਿਆ ਇਸ ਲੰਗਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਯੋਗਦਾਨ ਤੋਂ ਇਲਾਵਾ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਬਾਬਾ ਬੁੱਢਾ ਸਾਹਿਬ ਜੀ ਦੀ ਖੁਸ਼ੀਆਂ ਪ੍ਰਾਪਤ ਕਰਨ ਲਈ 5 ਅਕਤੂਬਰ ਨੂੰ ਲਾਏ ਜਾ ਸਲਾਨਾ ਜੋੜ ਮੇਲਿਆਂ ਦੇ ਲੰਗਰਾਂ ਵਿੱਚ ਸਰਦਾ ਬਣਦਾ ਯੋਗਦਾਨ ਪਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਉਹਨਾਂ ਦੱਸਿਆ ਲੰਗਰ 24 ਘੰਟੇ ਸੰਗਤਾਂ ਲਈ ਉਪਲੱਬਧ ਕੀਤਾ ਜਾਵੇਗਾ ਅਤੇ ਇਸ ਸਬੰਧੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਸੇਵਾਦਾਰ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ।


