ਫਿਲੌਰ, ਗੁਰਦਾਸਪੁਰ, 20ਸਤੰਬਰ (ਸਰਬਜੀਤ ਸਿੰਘ)– ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਦੇਣੀ ਤੇ ਪਸ਼ੂਆਂ ਨੂੰ ਚਾਰੇ ਦੇ ਨਾਲ ਨਾਲ ਡਾਕਟਰੀ ਟੀਮਾਂ ਵੱਲੋਂ ਵੱਖ ਵੱਖ ਪਿੰਡਾਂ ਦੇ ਹੜ ਪ੍ਰਭਾਵਿਤ ਲੋਕਾਂ ਨੂੰ ਦਵਾਈਆਂ ਵੰਡਣ ਦੀ ਸੇਵਾ ਵੀ ਲਗਾਤਾਰ ਜਾਰੀ ਹੈ ਅਤੇ ਇਸੇ ਸੇਵਾ ਤਹਿਤ ਅੱਜ ਡਾਕਟਰ ਕੇਸਵਰੀ ਬਾਵਾ ( ਸੀਐਚਓ ) ਡਾਕਟਰ ਮਨਦੀਪ ਕੌਰ (ਏਐਨਐਮ), ਪਰਵਿੰਦਰ ਕੌਰ ( ਆਸ਼ਾ), ਗੁਰਮੀਤ ਕੌਰ (ਆਸ਼ਾ) ਸੁਖਵਿੰਦਰ ਕੌਰ ( ਆਸ਼ਾ ) ਅਤੇ ਗੁਰਮੀਤ ਸਿੰਘ ਨੰਬਰਦਾਰ ਤਹਿਤ ਡਾਕਟਰੀ ਟੀਮ ਨੇ ਫਿਲੌਰ ਦੇ ਕਈ ਪਿੰਡਾਂ ਵਿੱਚ ਹੜ ਪ੍ਰਭਾਵਿਤ ਲੋਕਾਂ ਨੂੰ ਦਵਾਈਆਂ ਦੀ ਲਗਾਤਾਰ ਸੇਵਾ ਕਰਨ ਤੋਂ ਉਪਰੰਤ ਦੁਆਬੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਮੱਥਾ ਟੇਕਿਆ, ਜਿਥੇ ਗੁਰੂ ਘਰ ਦੇ ਮੁੱਖ ਪ੍ਰਬੰਧਕ ਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਇਥੇ ਆਉਣ ਤੇ ਉਹਨਾਂ ਜੀ ਆਇਆਂ ਆਖਿਆ ਅਤੇ ਗੁਰੂ ਘਰ ਦੀ ਮਰਯਾਦਾ ਅਨੁਸਾਰ ਸੀਰੀ ਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਵੀ ਛਕਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਸ ਸਬੰਧੀ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਇਸ ਮੌਕੇ ਤੇ ਬੋਲਦਿਆਂ ਸੰਤ ਸੁਖਵਿੰਦਰ ਸਿੰਘ ਜੀ ਨੇ ਆਖਿਆ ਕੁਦਰਤੀ ਆਫ਼ਤ ਦੀ ਮਾਰ ਹੇਠ ਆਪਣਾ ਘਰ ਬਾਰ ਮਾਲ ਡੰਗਰ, ਤੇ ਫਸਲਾਂ ਤੋਂ ਹੱਥ ਧੋ ਬੈਠੇ ਇਨਾਂ ਹੜ ਪ੍ਰਭਾਵਿਤ ਲੋਕਾਂ ਦੀ ਮਜੌਦਾ ਸਰਕਾਰਾਂ ਦੇ ਨਾਲ ਨਾਲ ਹਰ ਮਾਈ ਭਾਈ ਨੂੰ ਰਾਹਤ ਸਮੱਗਰੀ ਦੇ ਨਾਲ ਨਾਲ ਪਸ਼ੂਆਂ ਲਈ ਚਾਰਾ ਤੇ ਹੋਰ ਡਾਕਟਰ ਸਹੂਲਤਾਂ ਦੇਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਤਾਂ ਕਿ ਇਨ੍ਹਾਂ ਹੜ ਪ੍ਰਭਾਵਿਤ ਲੋਕਾਂ ਦਾ ਮੁੜ ਵਿਸੇਬਾ ਕਰਵਾਇਆ ਜਾ ਸਕੇ, ਉਹਨਾਂ ਕਿਹਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਫਿਲੌਰ ਵੱਲੋਂ ਹੜ ਪ੍ਰਭਾਵਿਤ ਲੋਕਾਂ ਨੂੰ ਲੰਗਰ ਤੇ ਹੋਰ ਲੋੜੀਂਦੀਆਂ ਵਸਤੂਆਂ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ , ਇਸ ਮੌਕੇ ਡਾਕਟਰ ਅਮਰਜੋਤ ਸਿੰਘ ਸੰਧੂ ਭਾਈ ਗੁਰਮੇਲ ਸਿੰਘ ਬਾਬਾ ਦਾਰਾ ਸਿੰਘ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਕਈ ਸੇਵਾਦਾਰ ਹਾਜਰ ਸਨ ।


