ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)–4 ਮਈ ਨੂੰ ਪੰਚਾਇਤ ਸੰਮਤੀ ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡਾਂ ਦੇ ਵਿਕਾਸ ਕਾਰਜਾਂ ਸੰਬੰਧੀ ਦਫ਼ਤਰ ਬਲਾਕ “ਵਿਕਾਸ ਤੇ ਪੰਚਾਇਤ ਅਫ਼ਸਰ” ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਅਧਿਕਾਰੀ ਸਾਹਿਬਾਨ ਦੇ ਗੈਰ ਹਾਜ਼ਰ ਰਹਿਣ ਤਹਿਤ ਲੋੜੀਂਦੀ ਕਾਰਵਾਈ ਲਈ ਅੱਜ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ ਅਧਿਕਾਰ ਕਮੇਟੀ ਵੱਲੋਂ ਸੱਦੀ ਮੀਟਿੰਗ ਵਿੱਚ ਕਾਂਗਰਸ ਦੇ ਸੀਨੀਅਰ ਆਗੂ, ਹਲਕਾ ਵਿਧਾਇਕ ਕਾਦੀਆਂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣਾ ਪੱਖ ਰੱਖਿਆ। ਉਨਾਂ ਨਾਲ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਐਡਵੋਕੇਟ ਵੀ ਵਿਧਾਨਸਭਾ ਤੋਂ ਬਾਹਰ ਆਉਂਦੇ ਨਜਰ ਆ ਰਹੇ ਹਨ।