ਫਿਲੌਰ , ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਹਰ ਮਹੀਨਵਾਰੀ ਗੁਰਮਤਿ ਸਮਾਗਮ ‘ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ, ਆਖੰਡ ਪਾਠ ਸਾਹਿਬ ਕਰਵਾਏ ਗਏ, ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਤੇ ਪ੍ਰਚਾਰਕਾ ਵੱਲੋਂ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਹਰ ਮਹੀਨੇ ਦੀ ਮਰਯਾਦਾ ਤਹਿਤ ਇਸ ਮਹੀਨੇ ਦੇ ਗੁਰਮਤਿ ਸਮਾਗਮ ਅਤੇ ਕੱਤਕ ਦੀ ਮੱਸਿਆ ਦੀ ਸਬੰਧ ਵਿੱਚ ਪਰਸੋਂ ਗੁਰਦੁਆਰਾ ਸਾਹਿਬ ਵਿਖੇ 13 ਆਦਿ ਗੁਰੂ ਗ੍ਰੰਥ ਸਾਹਿਬ ਜੀ,ਦੋ ਸੰਪਟ ਸਮੇਤ ਜਪਜੀ ਸਾਹਿਬ ਟੋਟਲ 16 ਲੜੀਵਾਰ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਵਿਚਾਰ ਮੁਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਕੀਤੀ ਗਈ, ਭਾਈ ਰਵਿੰਦਰ ਸਿੰਘ, ਭਾਈ ਗੁਰਮੇਲ ਸਿੰਘ ਸਿੰਘ ਤੇ ਭਾਈ ਰਾਂਝੇ ਦੇ ਜਥਾ ਵੱਲੋਂ ਹਾਜ਼ਰੀ ਭਰਨ ਦੇ ਨਾਲ ਨਾਲ ਪੰਥ ਦੇ ਅੱਧੀ ਦਰਜਨ ਤੋਂ ਵੱਧ ਬੁਲਾਰਿਆਂ ਨੇ ਹਾਜ਼ਰੀ ਭਰੀ ਤੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ, ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਅਖੰਡ ਪਾਠ ਸਾਹਿਬ ਸ਼ਰਧਾਲੂਆਂ,ਪੰਥਕ ਬੁਲਾਰਿਆਂ ਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਕੀਤਾ ਗਿਆ, ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਕਿਸਾਨ ਆਗੂ ਸ੍ਰ ਦਲਬਾਗ ਸਿੰਘ ਗਿੱਲ ਪ੍ਰਧਾਨ, ਡਾਕਟਰ ਅਮਰਜੋਤ ਸਿੰਘ ਸੰਧੂ, ਭਾਈ ਵਿਰਸਾ ਸਿੰਘ ਖਾਲਸਾ, ਕਾਰੋਬਾਰੀ ਸ੍ਰ ਜਸਬੀਰ ਸਿੰਘ ਗਰੇਵਾਲ ਲੁਧਿਆਣਾ, ਬਾਬਾ ਦਾਰਾ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਰਵਿੰਦਰ ਸਿੰਘ ਤੋਂ ਇਲਾਵਾ ਸੈਂਕੜੇ ਹੋਰ ਜਥੇਦਰ ਅਤੇ ਹਜ਼ਾਰਾਂ ਸੰਗਤਾਂ ਹਾਜ਼ਰ ਸਨ ਇਸ ਮੌਕੇ ਤੇ ਸਭਨਾਂ ਨੇ ਲੰਗਰ ਦੀ ਪੰਗਤ ਵਿੱਚ ਬੈਠਕੇ ਕੇ ਪ੍ਰਸ਼ਾਦਾ ਛਕਿਆ ।


