ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਵੱਲੋਂ ਡੀਸੀ ਨੂੰ ਸੌਂਪਿਆ ਮੰਗ ਪੱਤਰ

ਬਠਿੰਡਾ-ਮਾਨਸਾ

ਮਾਨਸਾ, ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)– ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਵੱਲੋਂ ਦਿੱਤੇ ਗਏ ਸੱਦੇ ਅਨੁਸਾਰ ਜ਼ਿਲ੍ਹਾ ਮਾਨਸਾ ਵੱਲੋਂ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਮਾਣਯੋਗ ਡਿਪਟੀ ਕਮਿਸ਼ਨਰ ਸਾਹਿਬ ਮਾਨਸਾ ਰਾਹੀਂ ਪ੍ਰਧਾਨ ਮੰਤਰੀ ਭਾਰਤ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਹਿੰਮਤ ਸਿੰਘ ਦੂਲੋਵਾਲ ਜਸਪ੍ਰੀਤ ਸਿੰਘ ਮਾਨਸਾ, ਗੁਰਸੇਵਕ ਸਿੰਘ ਭੀਖੀ, ਗੁਰਪ੍ਰੀਤ ਸਿੰਘ ਮਾਨਸਾ, ਮੇਜ਼ਰ ਸਿੰਘ ਬਾਜੇਵਾਲਾ, ਹਰਬੰਸ ਸਿੰਘ ਫਰਵਾਹੀ ਆਗੂ ਸਾਥੀ ਸ਼ਾਮਲ ਸਨ ਵੱਲੋਂ ਮੰਗ ਕੀਤੀ ਗਈ ਕਿ ਚਾਰੇ ਕਿਰਤ ਕੋਡ ਰੱਦ ਕੀਤੇ ਜਾਣ, ਐਕਟ ਰੱਦ ਕੀਤਾ ਜਾਵੇ, ਰੈਗੂਲਰ ਭਰਤੀ ਚਾਲੂ ਕੀਤੀ ਜਾਵੇ, ਸਾਰੇ ਠੇਕੇ ਤੇ ਕੰਮ ਕਰਦੇ ਮੁਲਾਜ਼ਮ ਪੱਕੇ ਕੀਤੇ ਜਾਣ, ਮਹਿਕਮਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਅੱਠਵੇਂ ਕੇਂਦਰੀ ਤਨਖਾਹ ਕਮਿਸ਼ਨ ਦਾ ਗਠਨ ਕੀਤਾ ਜਾਵੇ ਅਤੇ ਪੰਜ ਸਾਲਾਂ ਵਿੱਚ ਇੱਕ ਵਾਰ ਸਮੇਂ ਸਮੇਂ ਤੇ ਤਨਖਾਹ ਚ ਸੋਧਾਂ ਕੀਤੀਆਂ ਜਾਣ,D.A ਦੀਆਂ ਡਿਊ ਕਿਸ਼ਤਾਂ ਜਾਰੀ ਕੀਤੀਆਂ ਜਾਣ, ਅਤੇ ਬਣਦਾ ਏਰੀਅਰ ਵੀ ਦਿੱਤਾ ਜਾਵੇ, ਅਤੇ ਹੋਰ ਮੰਗਾਂ ਜੋ ਜਥੇਬੰਦੀ ਦੇ ਮੰਗ ਪੱਤਰ ਚ ਦਰਜ ਹਨ ਨੂੰ ਲਾਗੂ ਕੀਤਾ ਜਾਵੇ, ਨਹੀਂ ਤਾਂ ਜ਼ਿਲ੍ਹਾ ਮਾਨਸਾ ਦੇ ਸਾਥੀ ਸੰਘਰਸ਼ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਗੇ

Leave a Reply

Your email address will not be published. Required fields are marked *