ਅੰਮ੍ਰਿਤਸਰ, ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਏ ਆਈ ਰਾਹੀਂ ਲੰਮੇ ਸਮੇਂ ਤੋਂ ਪਵਿੱਤਰ ਸ੍ਰੀ ਦਰਬਾਰ ਸਾਹਿਬ ਨਾਲ ਛੇੜਛਾੜ ਕਰਕੇ ਲੰਮੇ ਸਮੇਂ ਤੋਂ ਵਿਸ਼ਵ ਭਰ ਵਿੱਚ ਵੱਸ ਰਹੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਜਾ ਰਹੀ ਹੈ, ਹੈਂਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਅਜੇ ਦੋ ਦਿਨ ਪਹਿਲਾਂ ਹੀ ਇਸ ਸਬੰਧੀ ਬਿਆਨ ਦਿੱਤਾ ਸੀ ਕਿ ਏ ਆਈ ਰਾਹੀਂ ਪਵਿੱਤਰ ਹਰਿਮੰਦਰ ਸਾਹਿਬ ਨੂੰ ਨਿਸ਼ਾਨ ਬਣਾਉਣ ਵਾਲੇ ਦੋਖੀ ਪਾਪਿਆਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ, ਪਰ ਇਸ ਦੇ ਬਾਵਜੂਦ ਬੀਤੇ ਦਿਨ ਹਰਿਮੰਦਰ ਸਾਹਿਬ’ਚ ਏ ਆਈ ਰਾਹੀਂ ਪਵਿੱਤਰ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾ ਕੇ ਸਿੱਖ ਧਰਮ ਦੇ ਲੋਕਾਂ ਦੀਆਂ ਸ਼ਰਧਾ ਭਰੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ, ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਇਸ ਹਰਕਤ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਏ ਆਈ ਰਾਹੀਂ ਦਰਬਾਰ ਸਾਹਿਬ ਨਾਲ ਛੇੜਛਾੜ ਕਰਕੇ ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਦੀਆਂ ਸ਼ਰਧਾ ਭਰੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲਿਆਂ ਤੇ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪਵਿੱਤਰ ਹਰਿਮੰਦਰ ਸਾਹਿਬ ਨੂੰ ਏ ਆਈ ਰਾਹੀਂ ਨਿਸ਼ਾਨਾ ਬਣਾ ਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਅਜਿਹੇ ਲੋਕਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱ


