ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਗੇਟ ਅੱਗੇ ਰੋਡ ਉੱਪਰ ਸਪੀਡ ਬ੍ਰੇਕਰ ਬਣਾਏ ਜਾਣ ਅਤੇ ਪੱਕਾ ਬੱਸ ਸਟੈਂਡ ਬਣਾਉਂਦਿਆਂ ਹਰੇਕ ਬੱਸਾਂ ਦਾ ਰੁਕਣਾ ਯਕੀਨੀ ਬਣਾਇਆ ਜਾਵੇ-ਸੁਖਜੀਤ ਸਿੰਘ ਰਾਮਾਨੰਦੀ

ਮਾਲਵਾ

ਮਾਨਸਾ, ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਅੱਜ ਸਥਾਨਕ ਨਹਿਰੂ ਮੇਮੋਰਿਅਲ ਸਰਕਾਰੀ ਕਾਲਜ ਮਾਨਸਾ ਵਿੱਚ ਕਾਲਜ ਦੇ ਗੇਟ ਅੱਗੇ ਬੱਸਾਂ ਰੁਕਣੀਆਂ ਯਕੀਨੀ ਬਣਾਈਆਂ ਜਾਣ,ਕਾਲਜ ਦੇ ਵਿੱਚ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕੀਤਾ ਜਾਵੇ,1158 ਅਸਿਸਟੈਂਟ ਪ੍ਰੋਫ਼ੈਸਰਾਂ ਤੇ ਲਾਇਬ੍ਰੀਅਨਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਸਮੇਤ ਸਾਰੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ,ਨਵੀਂ ਸਿੱਖਿਆ ਨੀਤੀ ਤਹਿਤ ਲਿਆਂਦੇ ਗਏ ਵਾਧੂ ਵਿਸ਼ੇ ਵਾਪਸ ਲਏ ਜਾਣ ਅਤੇ ਕਾਲਜ ਵਿੱਚ ਸਾਫ ਸਫਾਈ ਪ੍ਰਬੰਧ ਕੀਤਾ ਜਾਵੇ।ਆਦਿ ਸਵਾਲਾਂ ਨੂੰ ਲੈ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਰੋਸ ਰੈਲੀ ਕੀਤੀ ਗਈ।

ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਕਨਵੀਨਰ ਸੁਖਜੀਤ ਸਿੰਘ ਰਾਮਾਨੰਦੀ ਅਤੇ ਜ਼ਿਲ੍ਹਾ ਸੋਸ਼ਲ ਮੀਡੀਆ ਸਕੱਤਰ ਅਮਨਦੀਪ ਸਿੰਘ ਰਾਮਪੁਰ ਮੰਡੇਰ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ 2020 ਤਹਿਤ ਕੇਂਦਰ ਸਰਕਾਰ ਦੀ ਪੈੜ ਵਿੱਚ ਪੈਰ ਰੱਖਦਿਆਂ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਦੇ ਮਨਸੂਬੇ ਦੀ ਪੂਰਤੀ ਲਈ ਲੰਬੇ ਸਮੇਂ ਤੋਂ ਕਾਲਜਾਂ ਅੰਦਰ ਕੋਈ ਭਰਤੀ ਨਹੀਂ ਕਰ ਰਹੀ ਤੇ ਵਿਦਿਆਰਥੀਆਂ ਦੇ ਕਾਲਜ ਪਹੁੰਚਣ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਕਰ ਰਹੀ ਅਤੇ ਵਾਧੂ ਵਿਸ਼ਿਆਂ ਸਮੇਤ ਫੀਸਾਂ ਵਿੱਚ ਲਗਾਤਾਰ ਵਾਧਾ ਕਰਕੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਲਈ ਕਮਾਈ ਦਾ ਸਾਧਨ ਬਣਾ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਗੇਟ ਅੱਗੇ ਰੋਡ ਉੱਪਰ ਸਪੀਡ ਬਰੇਕਰ ਬਣਾਏ ਜਾਣ ਅਤੇ ਪੱਕਾ ਬੱਸ ਸਟੈਂਡ ਬਣਾ ਕੇ ਹਰੇਕ ਬੱਸ ਦਾ ਰੁਕਣਾ ਯਕੀਨੀ ਬਣਾਇਆ ਜਾਵੇ,ਕਾਲਜ ਵਿੱਚ ਪੀਣ ਵਾਲੇ ਸਾਫ ਪਾਣੀ ਅਤੇ ਸਫ਼ਾਈ ਦਾ ਪ੍ਰਬੰਧ ਕੀਤਾ ਜਾਵੇ,1158 ਅਸਿਸਟੈਂਟ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਅਤੇ ਗੈਸਟ ਫੈਕਲਟੀ ਨੂੰ ਪੱਕਾ ਕੀਤਾ ਜਾਵੇ,ਸਮੈਸਟਰ ਸਿਸਟਮ ਨੂੰ ਰੱਦ ਕਰਕੇ ਸਲਾਨਾ ਪ੍ਰੀਖਿਆਵਾਂ ਬਹਾਲ ਕੀਤੀਆਂ ਜਾਣ , ਫੀਸਾਂ ਵਿੱਚ ਕੀਤਾ ਗਿਆ ਵਾਧਾ ਵਾਪਸ ਲਿਆ ਜਾਵੇ ਅਤੇ ਨਵੀਂ ਸਿੱਖਿਆ ਨੀਤੀ ਤਹਿਤ ਲਿਆਂਦੇ ਗਏ ਵਾਧੂ ਵਿਸ਼ਿਆਂ ਨੂੰ ਵਾਪਸ ਲਿਆ ਜਾਵੇ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਜਥੇਬੰਦੀ ਵੱਲੋ

Leave a Reply

Your email address will not be published. Required fields are marked *