ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)– ਹਰ ਸਾਲ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੁਸਹਿਰੇ ਮੌਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਆਪਣੇ ਘੌੜਿਆ,ਫੌਜਾ ਤੇ ਪੂਰੇ ਰਾਜ਼ ਸਾਜ਼ ਸਮੇਤ ਪਹੁੰਚਦੀਆਂ ਹਨ ਅਤੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਂਦੇ ਹਨ ,ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਅਤੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਪਵਿੱਤਰ ਧਰਤੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰਾ ‘ਚ ਮਹੱਲਾ ਖੇਡ ਕੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਘੌੜ ਸਵਾਰੀ, ਨੇਜ਼ਾ ਬਾਜ਼ੀ ,ਗਤਕਾ ਬਾਜ਼ੀ, ਪੈਂਤੜੇ ਕੱਢਣੇ, ਕਿੱਲੀ ਤੇ ਕਿਲਾ ਪੁੱਟਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੀ ਇੱਕ ਸਲਾਨਾਂ ਮਰਯਾਦਾ ਚਲਾਈ ਹੋਈ ਹੈ ਅਤੇ ਇਸੇ ਮਰਯਾਦਾ ਤੇ ਪਹਿਰਾ ਦੇਂਦਿਆਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਨਾਲ ਸਬੰਧਤ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਤੇ ਹੋਰਾਂ ਨੇ ਆਪਣੀਆਂ ਫੌਜਾਂ ਤੇ ਪੂਰੇ ਰਾਜ ਸਾਜ਼ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਨੂੰ ਚਾਲੇ ਪਾ ਦਿੱਤੇ ਹਨ ,ਇਹਨਾਂ ਜਥੇਬੰਦੀਆਂ ਵੱਲੋਂ ਸੱਚਖੰਡ ਪਹੁੰਚ ਕੇ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਗੋਦਾਵਰੀ ਦੇ ਕੰਢੇ ਨੇੜੇ ਪੜਾਅ ਕੀਤੇ ਜਾਣਗੇ ਤੇ 3 ਅਕਤੂਬਰ ਨੂੰ ਮਹੱਲਾ ਖੇਡਿਆ ਜਾਵੇਗਾ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਚੇਅਰਮੈਨ ਤੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ,ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ ਤੇ ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਆਦਿ ਨਾਲ ਇਸ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਇਹਨਾਂ ਜਥੇਬੰਦੀਆਂ ਵੱਲੋਂ ਆਪਣੇ ਆਪਣੇ ਪੜਾਵਾਂ ਤੇ 1 ਅਕਤੂਬਰ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ,ਦਸਮ ਗ੍ਰੰਥ ਸਾਹਿਬ ਤੇ ਸਰਬਲੋਹ ਗ੍ਰੰਥ ਸਾਹਿਬ ਦੀ ਰੱਬੀ ਬਾਣੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ,ਜਿਨ੍ਹਾਂ ਦੇ ਸੰਪੂਰਨ ਭੋਗ 3 ਅਕਤੂਬਰ ਨੂੰ ਪਾਏ ਜਾਣਗੇ ਅਤੇ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ , ਭਾਈ ਖਾਲਸਾ ਨੇ ਦੱਸਿਆ, ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਦੁਸਹਿਰੇ ਦੇ ਤਿਉਹਾਰ ਮੌਕੇ 2 ਅਕਤੂਬਰ ਨੂੰ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ਅਤੇ ਹੱਲਾ ਖੇਡਿਆਂ ਜਾਵੇਗਾ, ਜਦੋਂ ਕਿ ਪੰਜਾਬ ਤੋਂ ਪਹੁੰਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 3 ਅਕਤੂਬਰ ਨੂੰ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ਅਤੇ ਮਹੱਲਾ ਖੇਡਿਆਂ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਜਿਨ੍ਹਾਂ ਜਥੇਬੰਦੀਆਂ ਨੇ ਅੱਜ ਹਜ਼ੂਰ ਸਾਹਿਬ ਨੂੰ ਚਾਲੇ ਪਾਏ ਉਨ੍ਹਾਂ ਵਿਚ ਵਿਸ਼ੇਸ਼ ਤੌਰ ਤੇ ਦਸਮੇਸ਼ ਤਰਨਾ ਦਲ ਨੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ’ਚ, ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਨੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ’ਚ , ਜਦੋਂ ਕਿ ਮਾਲਵਾ ਤਰਨਾ ਦਲ ਸਹੀਦ ਬਾਬਾ ਸੰਗਤ ਸਿੰਘ ਨੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਦੀ ਅਗਵਾਈ’ਚ, ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਤਰਨਾ ਦਲ ਨੇ ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਦੀ ਅਗਵਾਈ’ਚ, ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਨੇ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਦੀ ਅਗਵਾਈ ‘ਚ ਅਤੇ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਦਲ ਨੇ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜ ਖੇੜੀ ਆਦਿ ਜਥੇਦਾਰ ਸਾਹਿਬਾਨਾ ਦੀ ਅਗਵਾਈ ਹੇਠ ਅਰਦਾਸਾ ਕਰਨ ਉਪਰੰਤ ਆਪਣੇ ਰਾਜ ਸਾਜ਼ ਤੇ ਫੌਜਾ ਘੌੜਿਆਂ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰਾਂ ਨੂੰ ਚਾਲੇ ਪਾਏ ਜੋ ਵੱਖ ਵੱਖ ਪੜਾਵਾਂ ਤੋਂ ਹੁੰਦੇ ਹੋਏ 28/29 ਨੂੰ ਹਜ਼ੂਰ ਸਾਹਿਬ ਵਿਖੇ ਪਹੁੰਚ ਜਾਣਗੇ ਅਤੇ 1 ਨੂੰ ਅਖੰਡ ਪਾਠ ਸਾਹਿਬ ਆਰੰਭ ਤੇ 3 ਅਕਤੂਬਰ ਨੂੰ ਭੋਗ ਤੋਂ ਉਪਰੰਤ ਮਹੱਲਾ ਖੇਡਿਆ ਜਾਵੇਗਾ ਅਤੇ ਤਰ੍ਹਾਂ ਤਰ੍ਹਾਂ ਦੇ ਲੰਗਰ ਛਕਾਏ ਜਾਣਗੇ,ਇਸ ਮੌਕੇ ਤੇ ਬਾਬਾ ਨਰਿੰਦਰ ਸਿੰਘ ਵੱਲਾ, ਬਾਬਾ ਰਾਜਾ ਸਿੰਘ ਵੱਲੋਂ ਭਾਈ ਸਤਨਾਮ ਸਿੰਘ, ਭਾਈ ਸੁਖਦੇਵ ਸਿੰਘ ਫੌਜੀ, ਬਾਬਾ ਗੁਰਦਿੱਤ ਸਿੰਘ ਆਦਿ ਸਿੰਘਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ।


