ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਨੇ ਆਪਣੀਆਂ ਫੌਜਾਂ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰਾ ਨੂੰ ਪਾਏ ਚਾਲੇ, 3 ਅਕਤੂਬਰ ਨੂੰ ਖੇਡਿਆਂ ਜਾਵੇਗਾ ਮਹੱਲਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਹੁਕਮਾਂ ਨੂੰ ਮੰਨਦਿਆਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੁਸਹਿਰੇ ਮਹਾਤਮਾ ਨੂੰ ਮੁੱਖ ਰੱਖਦਿਆਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਮਹਾਰਾਸਟਰਾਂ ਵੱਲ ਵਹੀਰਾਂ ਘੱਤ ਕੇ ਜਾ ਰਹੀਆਂ ਹਨ ਜਿਥੇ ਦੋ ਅਕਤੂਬਰ ਨੂੰ ਸੱਚਖੰਡ ਤਖਤ ਸ੍ਰੀ ਹਜ਼ੂਰ ਸਾਹਿਬ ਮਹਾਰਾਸ਼ਟਰਾ ਵਿਖੇ ਰੱਖੇ ਅਖੰਡਪਾਠ ਦੇ ਭੋਗ ਪਾਏ ਜਾਣਗੇ ਤੇ ਭਾਰੀ ਦੀਵਾਨ ਸਜਾਏ ਜਾਣਗੇ,ਜਿਸ ਵਿਚ ਪੰਜਾਬ ਅਤੇ ਹੋਰ ਥਾਵਾਂ ਤੋਂ ਪਹੁੰਚੇ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਤ ਮਹਾਂਪੁਰਸ਼ ਪਹੁੰਚ ਰਹੇ ਹਨ ਜੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਸਿਖਾਂ ਨੂੰ ਹਜ਼ੂਰ ਸਾਹਿਬ ਨਾਂਦੇੜ ਵਿਖੇ ਦੁਸਹਿਰਾ ਮਹਾਤਮ ਮਨਾਉਣ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣਗੇ,ਇਸੇ ਤਰ੍ਹਾਂ ਮਿਸਲ ਗੁਰੂ ਨਾਨਕ ਦਲ ਪੰਥ ਮੜੀਆਂ ਵਾਲਿਆਂ ਨਾਲ ਸਬੰਧਤ ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਗੁਰਦਾਸਪੁਰ, ਮਿਸਲ ਸਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਦਲ ਤੇ ਮਿਸਲ ਸਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ ਆਦਿ ਵੱਲੋਂ ਆਪਣੇ ਘੌੜਿਆ ਤੇ ਰਾਜ ਸਾਜ਼ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੂੰ ਚਾਲੇ ਪਾ ਦਿੱਤੇ ਗਏ ਹਨ ਅਤੇ 1 ਨੂੰ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 3 ਅਕਤੂਬਰ ਨੂੰ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਉਣ ਦੇ ਨਾਲ ਨਾਲ ਸ਼ਾਮ ਨੂੰ ਕਲਗੀਆਂ ਵਾਲੇ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਪ

Leave a Reply

Your email address will not be published. Required fields are marked *