ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅੰਤਰਰਾਸ਼ਟਰੀ ਟੂਰਿਜ਼ਮ ਡੇ ਮਨਾਇਆ

ਗੁਰਦਾਸਪੁਰ


ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ) – ਅੱਜ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਹੈਰੀਟੇਜ ਸੋਸਾਇਟੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਟੂਰਿਜ਼ਮ ਡੇ ਮਨਾਇਆ ਗਿਆ। ਇਹ ਸਮਾਗਮ ਮਾਨਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ।

ਮੁੱਖ ਮਹਿਮਾਨ ਵਜੋਂ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਗੁਰਦਾਸਪੁਰ ਨੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਟੂਰਿਜ਼ਮ ਸਿਰਫ਼ ਆਰਥਿਕਤਾ ਹੀ ਨਹੀਂ ਸਗੋਂ ਨੌਜਵਾਨ ਪੀੜ੍ਹੀ ਲਈ ਪ੍ਰੇਰਣਾਦਾਇਕ ਮਾਰਗ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਸੈਰ ਸਪਾਟੇ ਨੂੰ ਉਤਸਾਹਿਤ ਕਰਨ ਲਈ ਇਤਿਹਾਸਿਕ ਥਾਵਾਂ ਦਾ ਪ੍ਰਚਾਰ ਅਤੇ ਪਸਾਰ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਟੂਰਿਸਟ ਸਾਡੇ ਜਿਲ੍ਹੇ ਦੀ ਅਮੀਰ ਵਿਰਾਸਤ ਨੂੰ ਦੇਖਣ ਆਉਣ, ਇਸ ਨਾਲ ਜਿੱਥੇ ਸਾਡੀ ਵਿਰਾਸਤ ਦੀ ਸੰਭਾਲ ਹੋਵੇਗੀ ਉਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।

ਡਾ. ਰਿਸ਼ੀ ਰਾਜ ਸ਼ਰਮਾ, ਡੀਨ ਰੀਜਨਲ ਕੈਂਪਸ, ਜੀ.ਐਨ.ਡੀ.ਯੂ. ਗੁਰਦਾਸਪੁਰ ਨੇ ਕੁੰਜੀਵਤ ਭਾਸ਼ਣ ਦਿੰਦੇ ਹੋਏ ਕਿਹਾ ਕਿ ਵਰਲਡ ਟੂਰਿਜ਼ਮ ਡੇ (27 ਸਤੰਬਰ) ਦੁਨੀਆ ਨੂੰ ਇੱਕਤਾ ਦੇ ਧਾਗੇ ਵਿੱਚ ਪਰੋਣ ਦਾ ਮੌਕਾ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ, ਸ਼ਹਿਰਾਂ ਅਤੇ ਖੇਤਰਾਂ ਨੂੰ ਟੂਰਿਜ਼ਮ ਡੈਸਟੀਨੇਸ਼ਨ ਵਜੋਂ ਉਭਾਰਨ।

ਜ਼ਿਲਾ ਹੈਰੀਟੇਜ ਸੋਸਾਇਟੀ ਦੇ ਸਕੱਤਰ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲਾ ਹੈਰੀਟੇਜ ਸੋਸਾਇਟੀ ਹਮੇਸ਼ਾ ਵਿਰਾਸਤ ਅਤੇ ਸੱਭਿਆਚਾਰਕ ਜਾਗਰੂਕਤਾ ਨੂੰ ਹੁੰਗਾਰਾ ਦੇਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਨੇ ਆਪਣੇ 32 ਸਾਲਾਂ ਦੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਗੁਰਦਾਸਪੁਰ ਦਾ ਇਤਿਹਾਸ, ਧਾਰਮਿਕ ਥਾਵਾਂ ਅਤੇ ਸੱਭਿਆਚਾਰਕ ਧਰੋਹਰ ਟੂਰਿਜ਼ਮ ਦੀ ਮਜ਼ਬੂਤ ਬੁਨਿਆਦ ਹਨ।

ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਨੇ ਕਿਹਾ ਕਿ ਟੂਰਿਜ਼ਮ “ਕਨੈਕਟ, ਰੀਕਨੈਕਟ ਅਤੇ ਇਨੋਵੇਟ” ਦਾ ਪ੍ਰਤੀਕ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਧਾਰਮਿਕ, ਮੈਡੀਕਲ ਅਤੇ ਸੱਭਿਆਚਾਰਕ ਟੂਰਿਜ਼ਮ ਦੇ ਵਾਧੇ ਲਈ ਅੱਗੇ ਆਉਣ ਤਾਂ ਜੋ ਗੁਰਦਾਸਪੁਰ ਦਾ ਸਰਬਪੱਖੀ ਵਿਕਾਸ ਹੋ ਸਕੇ।

Leave a Reply

Your email address will not be published. Required fields are marked *