ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਧੰਨ ਧੰਨ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਤਰਨਾ ਦਲ ਦੇ ਪ੍ਰਬੰਧਕਾਂ ਵੱਲੋਂ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਦੀ ਯਾਦ ਵਿੱਚ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਸਲਾਨਾ ਜੋੜ ਮੇਲਾ ਸਮਾਗਮ ਕਰਵਾਉਣ ਦੀ ਮਰਯਾਦਾ ਚਲਾਈ ਹੋਈ ਹੈ ਅਤੇ ਇਸੇ ਮਰਯਾਦਾ ਤਹਿਤ ਇਸ ਵਾਰ ਇਹ ਸਲਾਨਾਂ ਜੋੜ ਮੇਲਾ ਗੁਰਦੁਆਰਾ ਛਾਉਣੀ ਸਾਹਿਬ ( ਚੱਕ ਟੋਡਰਵਾਲ ) ਜ਼ਿਲ੍ਹਾ ਕਪੂਰਥਲਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਜਥੇਦਾਰ ਬਾਬਾ ਬਲਬੀਰ ਸਿੰਘ ਦੀ ਦੇਖ ਰੇਖ ਅਤੇ ਸਥਾਨਕ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ 29 ਸਤੰਬਰ ਤੋਂ 1 ਅਕਤੂਬਰ ਤੱਕ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾ ਰਿਹਾ ਹੈ,ਕੱਲ 29 ਸਤੰਬਰ ਨੂੰ ਅਖੰਡਪਾਠ ਸਾਹਿਬ ਅਰੰਭ ਕੀਤੇ ਜਾਣਗੇ ਅਤੇ 1 ਅਕਤੂਬਰ ਨੂੰ ਸੰਪੂਰਨ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ ਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਫੌਜ਼ਾਂ ਦੇ ਜਥੇਦਾਰ ਸਾਹਿਬਾਨ ਵਿਸ਼ੇਸ਼ ਤੌਰ ਤੇ ਹਾਜ਼ਰੀ ਲਵਾ ਕੇ ਆਈਆਂ ਸੰਗਤਾਂ ਨੂੰ ਸ਼ਹੀਦ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਕੁਰਬਾਨੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣਗੇ, ਸਮੂਹ ਧਾਰਮਿਕ ਬੁਲਾਰਿਆਂ ਸਨਮਾਨ ਹਸਤੀਆਂ ਦਾ ਸਮਾਗ਼ਮ


