ਫਿਲੌਰ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸਹੀਦਾ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਹਰ ਐਤਵਾਰ ਸ਼ਰਧਾਲੂਆਂ ਵੱਲੋਂ ਕਰਵਾਏ ਅਖੰਡ ਪਾਠਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਅਤੇ ਇਸੇ ਮਰਯਾਦਾ ਤੇ ਪਹਿਰਾ ਦੇਂਦਿਆਂ ਇਸ ਐਤਵਾਰ ਨੂੰ ਦੁਸਹਿਰੇ ਮਹਾਤਮ ਨੂੰ ਮੁੱਖ ਰੱਖਦਿਆਂ ਤਿੰਨ ਆਦਿ ਗੁਰੂ ਗ੍ਰੰਥ ਸਾਹਿਬ ਜੀ,ਇੱਕ ਸੰਪਟ ਸਮੇਤ ਜਪੁਜੀ ਸਾਹਿਬ ਟੋਟਲ ਪੰਜ ਲੜੀਵਾਰ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਗੁਰੂ ਜਸ ਸ੍ਰਵਣ ਕੀਤਾ,ਅਖੰਡ ਪਾਠ ਸਾਹਿਬ ਸ਼ਰਧਾਲੂਆਂ, ਤੇ ਧਾਰਮਿਕ ਬੁਲਾਰਿਆਂ ਸਮੇਤ ਹੋਰਾਂ ਦਾ ਸਨਮਾਨ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ, ਡਾਕਟਰ ਅਮਰਜੋਤ ਸਿੰਘ ਸੰਧੂ ਤੇ ਬਾਬਾ ਦਾਰਾ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ ਤੋਂ ਰੱਖੇ ਅਖੰਡ ਪਾਠ ਸਾਹਿਬਾਂ ਦੇ ਸੰਪੂਰਨ ਭੋਗ ਤੇ ਉਪਰੰਤ ਭਾਈ ਰਵਿੰਦਰ ਸਿੰਘ, ਭਾਈ ਗੁਰਮੇਲ ਸਿੰਘ ਤੇ ਭਾਈ ਰਿੰਕੂ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ,ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨ


