ਮਾਨ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰੇ ਦੌਰਾਨ 129.29 ਕਰੋੜ ਰੁਪਏ ਦੀ ਰਾਸ਼ੀ ਵੰਡੀ-ਚੇਅਰਮੈਨ ਬਹਿਲ

ਗੁਰਦਾਸਪੁਰ

ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਲਈ ਚਾਲੂ ਵਰੇ ਵਾਸਤੇ 161.31 ਕਰੋੜ ਰੁਪਏ ਦਾ ਬਜਟ ਰੱਖਿਆ
ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਪਿੱਛਲੀਆ ਸਰਕਾਰਾਂ ਨਾਲੋਂ ਦੁਗਣਾ ਬਜਟ 161.31 ਕਰੋੜ ਰੁਪਏ ਰੱਖਿਆ ਗਿਆ ਹੈ। ਇਸ ਦੌਰਾਨ 25399 ਲਾਭਪਾਤਰੀਆਂ ਨੂੰ ਚਾਲੂ ਵਰੇ ਦੌਰਾਨ 129.29 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।
ਜਾਣਕਾਰੀ ਦਿੰਦਿਆਂ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋਂ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਉਨਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨਾਂ ਨੂੰ ਆਧਾਰ ਨਾਲ ਜੋੜਿਆ ਜਾ ਰਿਹਾ ਹੈ ਅਤੇ ਹੁਣ ਤੱਕ 96 ਫੀਸਦੀ ਬੈਂਕ ਖਾਤੇ ਆਧਾਰ ਨਾਲ ਜੋੜ ਦਿੱਤੇ ਗਏ ਹਨ।

Leave a Reply

Your email address will not be published. Required fields are marked *