ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ) – ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਮੋਹਾਲੀ ਰਾਹੀਂ ਭਾਰਤ ਸਰਕਾਰ ਤੋਂ ਹੋਈਆਂ ਹਦਾਇਤਾਂ ਅਨੁਸਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਫ਼ਾਰ ਐੱਸ.ਸੀ. ਸਟੂਡੈਂਟਸ ਸਕੀਮ ਤਹਿਤ ਸਾਲ 2022-23,2023-24 ਅਤੇ 2024-25 ਦੇ ਵਿਦਿਆਰਥੀਆਂ ਦੇ ਬੈਂਕ ਖਾਤੇ ਅਧਾਰ ਨਾਲ Seeded (Aadhar Seeded) ਅਤੇ ਬੈਂਕ ਐਰਰ (Bank Error) ਨਾਲ ਸਬੰਧਿਤ ਪੰਜਾਬ ਦੇ ਲਗਭਗ 11000 ਵਿਦਿਆਰਥੀਆਂ ਦਾ ਡਾਟਾ ਪ੍ਰਾਪਤ ਹੋਇਆ ਹੈ ਜਿਸ ਵਿੱਚੋਂ ਗੁਰਦਾਸਪੁਰ ਨਾਲ ਸਬੰਧਿਤ 800 ਵਿਦਿਆਰਥੀਆ ਦਾ ਡਾਟਾ ਪ੍ਰਾਪਤ ਹੋਇਆ ਹੈ। ਇਸ ਸਬੰਧੀ ਭਾਰਤ ਸਰਕਾਰ ਵੱਲੋਂ ਇਹਨਾਂ ਤਰੁੱਟੀਆਂ ਦੂਰ ਕਰਨ ਲਈ ਅੰਤਿਮ ਮੌਕਾ ਦਿੱਤਾ ਜਾ ਰਿਹਾ ਹੈ, ਇਸ ਲਈ ਇਨ੍ਹਾਂ ਵਿਦਿਆਰਥੀਆ ਦਾ ਸਮਾਧਾਨ ਕਰਨ ਲਈ ਮਿਤੀ 01-10-2025 ਨੂੰ ਦਫ਼ਤਰ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਸੰਸਥਾਵਾਂ ਨਾਲ ਮੀਟਿੰਗ ਰੱਖੀ ਗਈ। ਇਸ ਮੀਟਿੰਗ ਵਿੱਚ ਸ੍ਰੀ ਸੁਖਵਿੰਦਰ ਸਿੰਘ ਘੁੰਮਣ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਦਾਸਪੁਰ ਇਨ੍ਹਾਂ ਟੈਕਨੀਕਲ ਮੁਸ਼ਕਲਾਂ ਨੂੰ ਹੱਲ ਕਰਨ ਲਈ ਸੰਸਥਾਵਾਂ ਦੇ ਨੋਡਲ ਅਫ਼ਸਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ, ਭਾਰਤ ਸਰਕਾਰ ਦੁਆਰਾ ਹੋਈ ਅੰਤਿਮ ਹਦਾਇਤਾਂ ਅਤੇ ਵਿਭਾਗ ਨਾਲ ਸਬੰਧਿਤ ਹੋਰ ਸਕਾਲਰਸ਼ਿਪ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣੂ ਕਰਵਾਇਆ ਗਿਆ ਹੈ।
ਸ੍ਰੀ ਸੁਖਵਿੰਦਰ ਸਿੰਘ ਘੁੰਮਣ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਦਾਸਪੁਰ ਵੱਲੋਂ ਨੋਡਲ ਅਫ਼ਸਰਾਂ ਨੂੰ ਭਾਰਤ ਸਰਕਾਰ ਦੀਆ ਹਦਾਇਤਾਂ ਅਨੁਸਾਰ ਸਾਲ 2022-23,2023-24 ਅਤੇ 2024-25 ਦੇ ਵਿਦਿਆਰਥੀਆਂ ਦੇ ਬੈਂਕ ਖਾਤੇ ਅਧਾਰ ਨਾਲ Seeded (Aadhar Seeded) ਅਤੇ ਬੈਂਕ ਐਰਰ (Bank Error) ਸਮੇਂ ਸਾਰਣੀ ਅਨੁਸਾਰ ਦਰੁਸਤ ਕਰਕੇ ਵਿਦਿਆਰਥੀਆ ਦੀ ਸਕਾਲਰਸ਼ਿਪ ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਸਾਲ 2022-23 ਲਈ ਆਖ਼ਰੀ ਮਿਤੀ 31 ਅਕਤੂਬਰ 2025, ਸਾਲ 2023-24 ਲਈ ਆਖ਼ਰੀ ਮਿਤੀ 30 ਨਵੰਬਰ 2025 ਅਤੇ ਸਾਲ 2024-25 ਲਈ ਆਖ਼ਰੀ ਮਿਤੀ 31 ਦਸੰਬਰ 2025 ਹੋਵੇਗੀ।


