ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਗੇਟ ਅੱਗੇ ਰੋਡ ਉੱਪਰ ਸਪੀਡ ਬ੍ਰੇਕਰ ਬਣਾਏ ਜਾਣ ਅਤੇ ਪੱਕਾ ਬੱਸ ਸਟੈਂਡ ਬਣਾਉਂਦਿਆਂ ਹਰੇਕ ਬੱਸ ਦਾ ਰੁਕਣਾ ਯਕੀਨੀ ਬਣਾਏ ਜਾਣ ਦੇ ਸਵਾਲ ਨੂੰ ਲੈਣ ਕੇ ਡੀ.ਸੀ ਮਾਨਸਾ ਨੂੰ ਮੰਗ ਪੱਤਰ ਸੌਂਪਿਆ- ਸੁਖਜੀਤ ਰਾਮਾਨੰਦੀ

ਮਾਲਵਾ

ਮਾਨਸਾ, ਗੁਰਦਾਸਪੁਰ, 1 ਅਕਤੂਬਰ  (ਸਰਬਜੀਤ ਸਿੰਘ)– ਅੱਜ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਕਾਲਜ ਦੇ ਗੇਟ ਅੱਗੇ ਬੱਸਾਂ ਰੁਕਣੀਆਂ ਯਕੀਨੀ ਬਣਾਈਆਂ ਜਾਣ,ਕਾਲਜ ਦੇ ਵਿੱਚ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕੀਤਾ ਜਾਵੇ,1158 ਅਸਿਸਟੈਂਟ ਪ੍ਰੋਫ਼ੈਸਰਾਂ ਤੇ ਲਾਇਬ੍ਰੀਅਨਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਸਮੇਤ ਸਾਰੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ,ਨਵੀਂ ਸਿੱਖਿਆ ਨੀਤੀ ਤਹਿਤ ਲਿਆਂਦੇ ਗਏ ਵਾਧੂ ਵਿਸ਼ੇ ਵਾਪਸ ਲਏ ਜਾਣ ਅਤੇ ਕਾਲਜ ਵਿੱਚ ਸਾਫ ਸਫਾਈ ਪ੍ਰਬੰਧ ਕੀਤਾ ਜਾਵੇ।ਆਦਿ ਸੁਆਲਾਂ ਨੂੰ ਲੈ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਕਾਲਜ ਵਿੱਚ ਰੋਸ ਰੈਲੀ ਕਰਨ ਉਪਰੰਤ ਡੀਸੀ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਕਨਵੀਨਰ ਸੁਖਜੀਤ ਸਿੰਘ ਰਾਮਾਨੰਦੀ ਅਤੇ ਜ਼ਿ੍ਹਾ ਕਮੇਟੀ ਮੈਂਬਰ ਅਤੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੀ ਇਕਾਈ ਦੇ ਆਗੂ ਅਮਨਦੀਪ ਕੌਰ ਉੱਡਤ ਭਗਤ ਰਾਮ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ 2020 ਤਹਿਤ ਕੇਂਦਰ ਸਰਕਾਰ ਦੀ ਪੈੜ ਵਿੱਚ ਪੈਰ ਰੱਖਦਿਆਂ ਪੰਜਾਬ ਸਰਕਾਰ ਸੂਬੇ ਅੰਦਰਲੇ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਦੇ ਮਨਸੂਬੇ ਦੀ ਪੂਰਤੀ ਲਈ ਲੰਬੇ ਸਮੇਂ ਤੋਂ ਕਾਲਜਾਂ ਅੰਦਰ ਭਰਤੀਆਂ ਕਰਨ ਤੋਂ ਬੇਮੁੱਖ ਹੋਈ ਬੈਠੀ ਹੈ ਤੇ ਵਿਦਿਆਰਥੀਆਂ ਦੇ ਕਾਲਜ ਪਹੁੰਚਣ ਲਈ ਕੋਈ ਪੁਖਤਾ ਪ੍ਰਬੰਧਾਂ ਤੋਂ ਕਿਨਾਰਾ ਕਰ ਰਹੀ ਹੈ ਅਤੇ ਵਾਧੂ ਵਿਸ਼ਿਆਂ ਸਮੇਤ ਫੀਸਾਂ ਵਿੱਚ ਲਗਾਤਾਰ ਵਾਧਾ ਕਰਕੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਲਈ ਕਮਾਈ ਦੇ ਸੋਮੇ ਬਣਾ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਗੇਟ ਅੱਗੇ ਰੋਡ ਉੱਪਰ ਸਪੀਡ ਬਰੇਕਰ ਬਣਾਏ ਜਾਣ ਅਤੇ ਪੱਕਾ ਬੱਸ ਸਟੈਂਡ ਬਣਾ ਕੇ ਹਰੇਕ ਬੱਸ ਦਾ ਰੁਕਣਾ ਯਕੀਨੀ ਬਣਾਇਆ ਜਾਵੇ,ਕਾਲਜ ਵਿੱਚ ਪੀਣ ਵਾਲੇ ਸਾਫ ਪਾਣੀ ਅਤੇ ਸਫ਼ਾਈ ਦਾ ਪ੍ਰਬੰਧ ਕੀਤਾ ਜਾਵੇ,1158 ਅਸਿਸਟੈਂਟ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਅਤੇ ਗੈਸਟ ਫੈਕਲਟੀ ਨੂੰ ਪੱਕਾ ਕੀਤਾ ਜਾਵੇ,ਸਮੈਸਟਰ ਸਿਸਟਮ ਨੂੰ ਰੱਦ ਕਰਕੇ ਸਲਾਨਾ ਪ੍ਰੀਖਿਆਵਾਂ ਬਹਾਲ ਕੀਤੀਆਂ ਜਾਣ , ਫੀਸਾਂ ਵਿੱਚ ਕੀਤਾ ਗਿਆ ਵਾਧਾ ਵਾਪਸ ਲਿਆ ਜਾਵੇ ਅਤੇ ਨਵੀਂ ਸਿੱਖਿਆ ਨੀਤੀ ਤਹਿਤ ਲਿਆਂਦੇ ਗਏ ਵਾਧੂ ਵਿਸ਼ਿਆਂ ਨੂੰ ਵਾਪਸ ਲਿਆ ਜਾਵੇ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਜਥੇਬੰਦੀ ਵੱਲੋਂ ਜਲਦੀ ਮੀਟਿੰਗ ਕਰਕੇ ਅਗਲਾ ਐਕਸ਼ਨ ਉਲੀਕਿਆ ਜਾਵੇਗਾ।ਇਸ ਮੌਕੇ ਆਇਸਾ ਦੇ ਜ਼ਿਲਾ ਸੋਸ਼ਲ ਮੀਡੀਆ ਸਕੱਤਰ ਅਮਨਦੀਪ ਸਿੰਘ ਰਾਮਪੁਰ ਮੰਡੇਰ,ਕਾਲਜ ਕਮੇਟੀ ਮੈਂਬਰ ਗੁਰਪਾਲ ਸਿੰਘ,ਪਰਮਜੀਤ ਕੌਰ,ਪ੍ਰਿੰਸ ਕੁਮਾਰ,ਜਸ਼ਨਪ੍ਰੀਤ ਸਿੰਘ,ਹੁਸਨਪ੍ਰੀਤ ਸਿੰਘ ਅਤੇ ਕਮਲਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *