ਫਿਲੌਰ, ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਨੌਜਵਾਨ ਅਲੋਵਾਲ ਫਿਲੌਰ ਕਲੱਬ ਵੱਲੋਂ ਹਰ ਸਾਲ ਛਿੰਝ ਮੇਲਾ ਕਰਵਾਇਆ ਜਾਂਦਾ ਹੈ ਅਤੇ ਇਸ ਵਿੱਚ ਜਿੱਥੇ ਵੱਡੇ ਵੱਡੇ ਤੇ ਛੋਟੇ ਛੋਟੇ ਨੌਜਵਾਨ ਪਹਿਲਵਾਨਾਂ ਦੀਆਂ ਕੁਸ਼ਤੀਆਂ ਕਰਵਾ ਕੇ ਖੇਡਾਂ ਰਾਹੀਂ ਸ਼ਰੀਰਕ ਤੰਦਰੁਸਤੀ ਨਾਲ ਜੋੜਨ ਦੀ ਇੱਕ ਲਹਿਰ ਮਰਿਯਾਦਾ ਚਲਾਈ ਹੋਈ ਹੈ ,ਉਥੇ ਪਟਕੇ ਵਾਲੀਆਂ ਕੁਸ਼ਤੀਆਂ ਦੇ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲਿਆਂ ਪਹਿਲਵਾਨਾਂ ਨੂੰ ਵਿਸ਼ੇਸ਼ ਸਨਮਾਨ ਦੇ ਕੇ ਨਿਵਾਜਣ ਨਾਲ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਵਾਲਾਂ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕਿਆ ਜਾ ਸਕਦਾ ਹੈ। ਇਸੇ ਕੜੀ ਤਹਿਤ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਅਲੋਵਾਲ ਦੇ ਪ੍ਰਬੰਧਕਾਂ ਵੱਲੋਂ 5 ਵਾਂ ਛਿੰਝ ਮੇਲਾ ਕਰਵਾਇਆ ਗਿਆ ਤੇ ਪਟਕੇ ਵਾਲੀਆਂ ਕੁਸ਼ਤੀਆਂ ਦੇ ਜੇਤੂਆਂ ਨੂੰ ਵਿਸ਼ੇਸ਼ ਸਨਮਾਨ ਸੰਤ ਬਾਬਾ ਸੁਖਵਿੰਦਰ ਸਿੰਘ ਵੱਲੋਂ ਦਿੱਤਾ ਗਿਆ ਇਸ ਮੌਕੇ ਤੇ ਪਿੰਡ ਦੇ ਸਰਪੰਚ ਤੇ ਸਥਾਨਕ ਲੋਕਾਂ ਤੋਂ ਇਲਾਵਾ ਗੁਰਦੁਆਰਾ ਸਿਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਦੇ ਮੁਖੀ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵਿਸ਼ੇਸ਼ ਤੌਰ ਤੇ ਪਹੁੰਚੇ ਜਿੱਥੇ ਉਹਨਾਂ ਨੂੰ ਕਲੱਬ ਪ੍ਰਬੰਧਕਾਂ ਤੇ ਸਰਪੰਚ ਵਲੋਂ ਜੀ ਆਇਆਂ ਆਖਿਆ ਗਿਆ ਤੇ ਵਿਸ਼ੇਸ਼ ਸਨਮਾਨ ਵੀ ਦਿੱਤਾ ਗਿਆ, ਖਿਡਾਰੀਆਂ ਅਤੇ ਦਰਸ਼ਕਾਂ ਲਈ ਲੰਗਰ ਦਾ ਪ੍ਰਬੰਧ ਗੁਰਦੁਆਰਾ ਸਿੰਘਾਂ ਸ਼ਹੀਦ ਨੰਗਲਬੇਟ ਫਿਲੌਰ ਵੱਲੋਂ ਕੀਤੀ ਗਿਆ, ਸਥਾਨਕ ਪੁਲਿਸ ਪ੍ਰਸ਼ਾਸਨ ਦਾ ਇਸ ਮੌਕੇ ਪੂਰਾ ਸੰਯੋਗ ਰਿਹਾ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਇੱਕ ਲਿਖਤੀ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਹਰ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਆਲੋਵਾਲ ਦੇ ਪ੍ਰਬੰਧਕਾਂ ਵੱਲੋਂ 5 ਵਾਂ ਸਲਾਨਾ ਛਿੰਝ ਮੇਲਾ ਕਰਵਾਇਆ ਗਿਆ, ਜਿਸ ਵਿੱਚ ਦਰਜਨਾਂ ਤੋਂ ਉੱਪਰ ਛੋਟੇ ਵੱਡੇ ਪਹਿਲਵਾਨਾਂ ਨੇ ਆਪਣੇ ਕੁਸ਼ਤੀ ਦੇ ਜੌਹਰ ਦਿਖਾਏ ਅਤੇ ਨੌਜਵਾਨਾ ਨੂੰ ਸਰੀਰ ਦੀ ਤੰਦਰੁਸਤੀ ਲਈ ਖੇਡਾਂ ਨਾਲ ਜੋੜਿਆ, ਪਟਕੇ ਦੀ ਕੁਸ਼ਤੀ ਦੇ ਜੇਤੂ ਪਹਿਲਵਾਨ ਨੂੰ ਇੱਕ ਲੱਖ ਰੁਪਏ ਨਗਦ ਭੇਟ ਕੀਤੇ ਗਏ, ਜਦੋਂ ਕਿ ਦੂਜੇ ਨੰਬਰ ਤੇ ਆਉਣ ਵਾਲੇ ਨੂੰ ਸਪਲੈਂਡਰ ਮੋਟਰਸਾਈਕਲ ਤੇ ਤੀਜੇ ਪਟਕੇ ਦੇ ਜੇਤੂ ਪਹਿਲਵਾਨ ਨੂੰ 31000 ਰੁਪਏ ਨਗਦ ਇਨਾਮ ਵਜੋ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਕੀਤਾ ਗਿਆ, ਇਸ ਮੌਕੇ ਤੇ ਕਲੱਬ ਦੇ ਪ੍ਰਬੰਧਕਾਂ ਵੱਲੋਂ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਦਾ ਸਨਮਾਨ ਕੀਤਾ ਗਿਆ, ਉਹਨਾਂ ਇਸ ਮੌਕੇ ਬੋਲਦਿਆਂ ਮਹਾਰਾਜਾ ਰਣਜੀਤ ਸਿੰਘ ਕਲੱਬ ਆਲੋਵਾਲ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਧੰਨਵਾਦ ਦੇਣ ਦਾ ਧੰਨਵਾਦ ਕਰਦਿਆਂ ਕਿਹਾ ਕਲੱਬ ਵੱਲੋਂ ਛਿੰਝ ਮੇਲੇ ਰਾਹੀਂ ਹਰ ਸਾਲ ਕੁਸ਼ਤੀ ਮੁਕਾਬਲਿਆਂ ਰਾਹੀਂ ਖਿਡਾਰੀਆਂ ਨੂੰ ਇਨਾਮ ਦੀ ਚਲਾਈ ਮਰਯਾਦਾ ਪ੍ਰਸੰਸਾਯੋਗ ਹੈ ਅਤੇ ਇਸ ਕਾਰਜ ਲਈ ਗੁਰਦੁਆਰਾ ਸਿੰਘਾਂ ਸ਼ਹੀਦਾਂ ਵੱਲੋਂ ਹਰ ਤਰ੍ਹਾਂ ਮਦਦ ਕੀਤੀ ਜਾਇਆ ਕਰੇਗੀ, ਇਸ ਮੌਕੇ ਪ੍ਰਭਦੀਪ ਸਿੰਘ ਭਲਵਾਨ, ਸਾਬਕਾ ਸਰਪੰਚ ਗੁਰਚਰਨ ਸਿੰਘ, ਮਜੂਦਾ ਸਰਪੰਚ ਕੁਲਦੀਪ ਸਿੰਘ, ਮੇਜ਼ਰ ਸਿੰਘ ਅਲੋਵਾਲ ,ਟੀਟੂ ਸਹਿਬ, ਸ੍ਰ ਦਲੇਰ ਸਿੰਘ ਤੇ ਫੌਜੀ ਦਾ ਛੋਟਾ ਤੋਂ ਇਲਾਵਾ ਸੈਂਕੜੇ ਹਾਜ਼ਰ ਸਨ ।


