ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– 30/32 ਸਾਲ ਤੋਂ ਫਾਂਸੀ ਦੀ ਸਜ਼ਾ ਅਧੀਨ ਪਟਿਆਲਾ ਜੇਲ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਭਾਰਤ ਦੀ ਉੱਚ ਅਦਾਲਤ ਸੁਪਰੀਮ ਕੋਰਟ ਨੇ ਆਪਣੇ ਇੱਕ ਹੁਕਮ ਰਾਹੀਂ ਕੇਂਦਰ ਦੀ ਭਾਜਪਾ ਮੋਦੀ ਨੂੰ ਪੁੱਛਿਆ ਕਿ ਭਾਈ ਰਾਜੋਆਣਾ ਨੂੰ ਅਜੇ ਤੱਕ ਫਾਂਸੀ ਕਿਉਂ ਨਹੀਂ ਲਾਈਂ ਗਈ ਅਤੇ ਉਸਦੇ ਲਈ ਕੌਣ ਜ਼ਿੰਮੇਵਾਰ ਹੈ, ਇਸ ਬਿਆਨ ਤੋਂ ਬਾਅਦ ਅਕਾਲੀ ਦਲ ਬਾਦਲ ਅਤੇ ਬਾਗੀ ਅਕਾਲੀ ਦਲ ਦੇ ਪ੍ਰਧਾਨ ਬਿਆਨ ਦੇ ਰਹੇ ਹਨ ਅਤੇ ਕੇਂਦਰ ਰਾਜੋਆਣਾ ਮਾਮਲੇ ਵਿਚ ਵੱਡੀ ਬੇਇਨਸਾਫ਼ੀ ਕਰ ਰਹੀ ਹੈ ਕਿਉਂਕਿ ਉਹ ਪਹਿਲਾਂ ਹੀ ਬਹੁਤ ਸਜ਼ਾ ਕੱਟ ਚੁੱਕੇ ਹਨ, ਪਰ ਕੇਂਦਰ ਦੀ ਸਿੱਖ ਵਿਰੋਧੀ ਭਾਜਪਾਈ ਮੋਦੀ ਨੂੰ ਇਹਦੇ ਨਾਲ ਕੋਈ ਵਾਸਤਾ ਨਹੀਂ ? ਪਰ ਦੂਜੇ ਪਾਸੇ ਅਕਾਲੀ ਦਲ ਵਾਲਿਆਂ ਦੀ ਦੋਗਲੀ ਨੀਤੀ ਵੀ ਭਾਈ ਰਾਜੋਆਣਾ ਨੂੰ ਬਚਾਉਣ ਵਿੱਚ ਸਿਰਫ ਰਾਜਨੀਤੀ ਕਰ ਰਹੇ ਹਨ,ਕਿਉਂਕਿ ਅਗਰ ਇਹ ਅਕਾਲੀ ਭਾਈ ਰਾਜੋਆਣਾ ਨੂੰ ਫਾਂਸੀ ਤੋਂ ਬਚਾਉਣਾ ਚਾਹੁੰਦੇ ਤਾਂ ਕੇਂਦਰ ਦੀ ਸਿੱਖ ਵਿਰੋਧੀ ਭਾਜਪਾਈ ਸਰਕਾਰ ਨਾਲ ਇਹਨਾਂ ਦੀ ਦਸ ਸਾਲ ਭਾਈਵਾਲੀ ਰਹੀ,ਇਹ ਸਰਕਾਰ ਪੰਜਾਬ ਵਿਧਾਨ ਸਭਾ ‘ ਚ ਇੱਕ ਵਿਸ਼ੇਸ਼ ਮਤਾਂ ਲਿਆ ਭਾਈ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਇਆ ਜਾ ਸਕਦਾ ਸੀ ਜਿਵੇਂ ਦੇਸ਼ ਹੋਰ ਖੂੰ ਖਾਰ ਖਤਰਨਾਕ ਅਪਰਾਧੀਆਂ ਨੂੰ ਉਥੋਂ ਦੀਆਂ ਸਰਕਾਰਾਂ ਵਿਧਾਨ ਸਭਾ ਵਿੱਚ ਮਤਾ ਲਿਆ ਛਡਾ ਸਕਦੀਆਂ ਹਨ ਤਾਂ ਫਿਰ ਅਕਾਲੀ ਸਰਕਾਰ ਅਜਿਹਾ ਕਰਨ ‘ ਚ ਕਿਉਂ ਅਸਫ਼ਲ ਰਹੀ ਕਿਉਂਕਿ ਇਹਨਾਂ ਅਕਾਲੀਆਂ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਨੀਤ ਸਾਫ ਨਹੀਂ ਸੀ ਅਤੇ ਇਸੇ ਨੀਤੀ ਅਕਾਲੀ ਦਲ ਬਾਦਲ ਕੇ ਬਿਆਨਬਾਜ਼ੀ ਕਰਨ ‘ ਚ ਲੱਗੇ ਹੋਏ ਨੇ ਜਿਵੇਂ ਹੁਣ ਬਾਗੀ ਅਕਾਲੀ ਦਲ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਭਾਈ ਰਾਜੋਆਣਾ ਨੂੰ ਫਾਂਸੀ ਨਾਂ ਲਾਈਂ ਜਾਵੇ ਕਿਉਂਕਿ ਮਾਮਲਾ ਸਿੱਖ ਕੌਮ ਨਾਲ ਜੁੜਿਆ ਹੋਣ ਕਰਕੇ ਪੰਜਾਬ ਦਾ ਮਹੌਲ ਵਿਗੜ ਸਕਦਾ ਹੈ ਜਿਸ ਲਈ ਕੇਂਦਰ ਦੀ ਭਾਜਭਾਈ ਸਰਕਾਰ ਹੀ ਜ਼ਿਮੇਂਦਾਰ ਹੋਵੇਗੀ, ਭਾਈ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਬਿਆਨ ਸਮੇਂ ਦੀ ਲੋੜ ਵਾਲਾ ਵਧੀਆ ਹੈ ਪਰ ਸਿੱਖ ਵਿਰੋਧੀ ਭਾਜਪਾਈ ਸਰਕਾਰ ਨੂੰ ਇਹਦੇ ਨਾਲ ਕੀ ਵਾਸਤਾ ? ਜਦੋਂ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅਸਲੀਅਤ ਵਿੱਚ ਫਾਂਸੀ ਦਿਵਾਉਣ ਵਾਲੀ ਅਕਾਲੀ ਸਰਕਾਰ ਤੇ ਅਕਾਲੀਏ ਹਨ ਜੋ ਦੋਗਲੀ ਨੀਤੀ ਖੇਡ ਰਹੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨਵੇਂ ਬਣੇ ਬਾਗੀ ਅਕਾਲੀ ਦਲ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਚਿਤਾਵਨੀ ਰਾਹੀਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਨਾਂ ਲਾਉਣ ਦੀ ਕੀਤੀ ਮੰਗ ਦੀ ਪੂਰਨ ਹਮਾਇਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਨ੍ਹਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਅਗਲੇ ਮਹੀਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਤਹਿ ਹੈ ਤੇ ਇਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਸਿਰਫ ਸਿੱਖਾਂ ਨੂੰ ਵੇਖਿਆ ਜਾ ਰਿਹਾ ਹੈ, ਭਾਈ ਖਾਲਸਾ ਨੇ ਕਿਹਾ ਭਾਈ ਹਰਪ੍ਰੀਤ ਸਿੰਘ ਨੇ ਜਿਥੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੁੜੀਆਂ ਹੋਈਆਂ ਹੋਣ ਕਰਕੇ ਫਾਂਸ਼ੀ ਦੇਣ ਨਾਲ ਪੰਜਾਬ ਦਾ ਅਮਨ ਸ਼ਾਂਤੀ ਵਾਲਾ ਮਹੌਲ ਵਿਗੜ ਸਕਦਾ ਹੈ ਇਸ ਕਰਕੇ ਫਾਸੀ ਨਾਂ ਦਿੱਤੀ ਜਾਵੇ, ਭਾਈ ਖਾਲਸਾ ਨੇ ਕਿਹਾ ਗਿਆਨੀ ਹਰ ਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਵੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਤੇ ਰੋਕ ਲਗਾਉਣ ਲਈ ਚਾਰਾਜੋਈ ਕਰਨ ਦੀ ਮੰਗ ਕੀਤੀ ਹੈ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੇਂਦਰ ਦੀ ਭਾਜਪਾਈ ਮੋਦੀ ਸਰਕਾਰ ਤੋਂ ਮੰਗ ਕਰਦੀ ਹੈ ਕਿ ਭਾਈ ਰਾਜੋਆਣਾ ਫਾਂਸੀ ਦੀ ਸਜ਼ਾ ਤੋਂ ਵੱਧ ਸਮਾਂ ਸਜ਼ਾ ਕੱਟ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਫਾਂਸੀ ਦੇਣੀ ਮਨੁੱਖੀ ਅਧਿਕਾਰਾਂ ਦੀ ਘੌਰ ਉਲੰਘਣਾ ਤੇ ਮਨੁੱਖੀ ਕਦਰਾਂ ਕੀਮਤਾਂ ਨੂੰ ਮਿੱਟੀ ਵਿੱਚ ਰੋਲਣ ਬਰਾਬਰ ਹੈ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ, ਭਾਈ ਜਗਤਾਰ ਸਿੰਘ, ਭਾਈ ਸੁਖਦੇਵ ਸਿੰਘ ਫੌਜੀ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਰਿੰਦਰ ਸਿੰਘ ਆਦਮਪੁਰ, ਭਾਈ ਵਿਕਰਮ ਸਿੰਘ ਪੰਡੋਰੀ ਨਿੱਜਰ, ਭਾਈ ਗੁਰਸੇਵਕ ਸਿੰਘ ਧੂੜਕੋਟ ਤੇ ਭਾਈ ਰਵਿੰਦਰ ਸਿੰਘ ਟੁੱਟ ਕਲਾ ਆਦਿ ਆਗੂ ਹਾਜ਼ਰ ਸਨ ।


