ਜ਼ਿਲ੍ਹਾ ਪੱਧਰੀ ਸੈਕੰਡਰੀ ਅਥਲੈਟਿਕਸ ਮੀਟ ਦਾ ਆਗਾਜ਼

ਗੁਰਦਾਸਪੁਰ

ਡੀ.ਈ.ਓ. ਸੈਕੰਡਰੀ ਪਰਮਜੀਤ  ਵੱਲੋਂ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ

ਗੁਰਦਾਸਪੁਰ 2 ਅਕਤੂਬਰ (ਸਰਬਜੀਤ ਸਿੰਘ)–  ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਪੋਰਟਸ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸੈਕੰਡਰੀ ਸਕੂਲਾਂ ਦੀ ਸਲਾਨਾ ਅਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਜਾਣਕਾਰੀ ਜਾਣਕਾਰੀ ਦਿੰਦਿਆਂ ਡੀ.ਈ.ਓ. ਪਰਮਜੀਤ ਨੇ ਦੱਸਿਆ ਕਿ ਸੈਕੰਡਰੀ ਪੱਧਰ ਦੀ ਅਥਲੈਟਿਕਸ ਮੀਟ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿੱਚ ਬਲਾਕ ਤੇ ਤਹਿਸੀਲ ਪੱਧਰ ਤੇ ਜੇਤੂ ਖਿਡਾਰੀ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਜੇਤੂ ਖਿਡਾਰੀ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਉਨ੍ਹਾਂ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸਪੋਰਟਸ ਕੋਆਰਡੀਨੇਟਰ ਅਨੀਤਾ, ਹੈੱਡਮਾਸਟਰ ਇਕਬਾਲ ਸਿੰਘ ਸਮਰਾ , ਲੈਕਚਰਾਰ ਰਣਜੀਤ ਭਗਤ, ਸੁਪਰਡੈਂਟ ਪ੍ਰਬੋਧ ਕੁਮਾਰ ਹਾਜ਼ਰ ਸਨ।

Leave a Reply

Your email address will not be published. Required fields are marked *