ਸਪੈਸ਼ਲ ਸਿਖਲਾਈ ਕੋਰਸ ਗੁਰਦਾਸਪੁਰ ਵਿਖੇ ਮਿਤੀ 06 ਅਕਤੂਬਰ ਨੂੰ ਸ਼ੁਰੂ

ਗੁਰਦਾਸਪੁਰ


ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ) – ਜ਼ਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ:508 ਵਿਖੇ ਮਿਤੀ: 06/10/2025 ਤੱਕ ਅਰਜੀਆਂ ਦੇ ਸਕਦੇ ਹਨ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 06/10/2025 ਤੋ ਗੁਰਦਾਸਪੁਰ ਵਿਖੇ ਸਪੈਸ਼ਲ ਬੈਚ ਲਗਾਇਆ ਜਾਣਾ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 5 ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤ ਡੇਅਰੀ ਫਾਰਮਰਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਗਾਵਾਂ ਦੇ ਸ਼ੈਡ ਅਤੇ ਮੱਝਾਂ ਦੇ ਸ਼ੈਡ ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ,ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਫੋਨ ਨੰਬਰ 8054800880, 7508973471ਅਤੇ 7888850893 ‘ਤੇ ਸੰਪਰਕ ਕਰੋ।

Leave a Reply

Your email address will not be published. Required fields are marked *