ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)- ਹਰ ਸਾਲ ਦੁਸਹਿਰੇ ਮਹਾਤਮ ਨੂੰ ਮੁੱਖ ਰੱਖਦਿਆਂ ਪੰਜਾਬ ਤੋਂ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸੰਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪੜਾਅ ਕੀਤੇ ਜਾਂਦੇ ਹਨ,ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਂਦੇ, ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਅਤੇ ਲੰਗਰ ਲਾਉਣ ਦੇ ਨਾਲ ਨਾਲ ਮੁਹੱਲੇ ਦੇ ਪ੍ਰਦਰਸ਼ਨ ਰਾਹੀਂ ਨੌਜਵਾਨ ਪੀੜ੍ਹੀ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਕੀਤੇ ਜਾਂਦੇ ਹਨ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮਾਂ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਉਹਨਾਂ ਭਾਈ ਖਾਲਸਾ ਨੇ ਦੱਸਿਆ ਕਿ ਸਲਾਨਾ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੋਦਾਵਰੀ ਕੰਢੇ ਬਣਾਏ ਆਪਣੇ ਆਪਣੇ ਪੜਾਵਾਂ ਤੇ ਆਦਿ ਗ੍ਰੰਥ ਸਹਿਬ, ਦਸ਼ਮ ਗ੍ਰੰਥ ਸਾਹਿਬ ਤੇ ਸਰਬ ਲੋਹ ਗ੍ਰੰਥ ਸਾਹਿਬ ਸਮੇਤ ਜਪੁਜੀ ਸਾਹਿਬ ਅਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਜਾਬ ਤੋਂ ਆਏ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਹੁਕਮਾ ਅਨੁਸਾਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਦੁਸਹਿਰੇ ਮਹਾਤਮ ਸੰਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਖਾਲਸਾ ਨੇ ਸ਼ਾਮ ਨੂੰ ਨਿਹੰਗ ਸਿੰਘ ਜਥੇਬੰਦੀਆਂ ਦੀਆਂ ਫੌਜਾਂ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ ਖੰਡੇ ਬਰਛੇ, ਬਰਛੀਆਂ, ਕਿਰਪਾਨਾਂ ਤੇ ਕਈ ਪ੍ਰਕਾਰ ਦੇ ਰਵਾਇਤੀ ਜੰਗੀ ਸ਼ਾਸਤਰਾ ਨਾਲ ਲੈਸ ਹੋ ਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਅਰਦਾਸ ਕੀਤੀ, ਜਿਥੇ ਪ੍ਰਬੰਧਕਾਂ ਵੱਲੋਂ ਨਿਸ਼ਾਨਚੀ ਤੇ ਹੋਰਾਂ ਸੀਰੋਪਾਓ ਦੇ ਕੇ ਸਨਮਾਨਿਤ ਕੀਤਾ ਭਾਈ ਖਾਲਸਾ ਨੇ ਦੱਸਿਆ ਸਮੂਹ ਨਿਹੰਗ ਜਥੇਬੰਦੀਆਂ ਵੱਲੋਂ ਸ਼ਹਿਰ ਦੀਆਂ ਪ੍ਰਕਰਮਾਂ ਕਰਨ ਤੋਂ ਉਪਰੰਤ ਮੁਹੱਲੇ ਦੀ ਅਰੰਭਤਾ ਹੋਈ ਤੇ ਦਸਮੇਸ਼ ਸਟੇਡੀਅਮ ਨਾਂਦੇੜ ਵਿਖੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਦੇਸ਼ ਭਰ ਤੇ ਵਿਦੇਸ਼ਾਂ ਤੋਂ ਆਈਆਂ ਸਿੱਖ ਸੰਗਤਾਂ ਨੂੰ ਘੌੜ ਸਵਾਰੀ, ਨੇਜ਼ਾ ਬਾਜ਼ੀ, ਗਤਕਾ ਬਾਜ਼ੀ, ਪੈਂਤੜੇ ਕੱਢਣੇ, ਨੰਗੀਆਂ ਤਲਵਾਰਾਂ ਨਾਲ ਗਤਕਾ ਬਾਜ਼ੀ,ਦੋ ਦੋ, ਤਿੰਨ ਤਿੰਨ,ਚਾਰ ਚਾਰ ਤੇ ਪੰਜ ਪੰਜ ਘੌੜਿਆ ਦੀਆਂ ਇਕੱਠੀਆਂ ਦੌੜਾਂ ਆਦਿ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ,, ਸੱਚਖੰਡ ਬੋਰਡ ਦੇ ਪ੍ਰਬੰਧਕਾਂ ਵੱਲੋਂ ਪੰਜਾਬ ਤੋਂ ਆਈਆਂ ਇਹਨਾਂ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਨੂੰ ਰਸਤਾ ਬਸਤਾ ਤੇ ਵਿਸ਼ੇਸ਼ ਸਨਮਾਨ ਦੇ ਕੇ ਨਿਵਾਜਿਆ ਗਿਆ, ਭਾਈ ਖਾਲਸਾ ਨੇ ਦੱਸਿਆ ਮੁਹੱਲੇ ਦੀ ਅਗਵਾਈ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਮੁਖੀ ਤਰਨਦਲ ਬਾਬਾ ਬਕਾਲਾ , ਜਥੇਦਾਰ ਬਾਬਾ ਬਲਵਿੰਦਰ ਸਿੰਘ ਮਹਿਤਾ ਚੌਕੀਏ, ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਗਾੜੀਆ ਦੇਗਾਂ ਵਾਲੇ,ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਮੁਖੀ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ, ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ, ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾਪੁਰ ਗੁਰਦਾਸਪੁਰ,ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ , ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਬਾਬਾ ਮੇਲਾ ਸਿੰਘ ਮਾਨਸਾ, ਜਥੇਦਾਰ ਬਾਬਾ ਬਲਬੀਰ ਸਿੰਘ, ਬਾਬਾ ਸੋਨੋ ਤੋਂ ਇਲਾਵਾ ਸਥਾਨਕ ਹਜ਼ੂਰ ਸਾਹਿਬ ਦੇ ਸਿੰਘਾਂ ਨੇ ਮੁਹੱਲੇ ‘ਚ ਕਈ ਤਰ੍ਹਾਂ ਕਰਤੱਵ ਵਖਾਏ, ਭਾਈ ਖਾਲਸਾ ਨੇ ਕੱਲ੍ਹ ਤੋਂ ਖਾਲਸੇ ਦੀ ਮਾਤਾ ਜੀ ਮਾਤਾ ਸਾਹਿਬ ਕੌਰ ਜੀ ਦੀ ਅਸਥਾਨਾਂ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਪਹੁੰਚ ਜਾਣਗੀਆਂ ਅਤੇ ਨਗਰ ਕੀਰਤਨ ਮਹੱਲਾ ਸਜਾਇਆ ਜਾਵੇਗਾ ਅਤੇ ਵਾਪਸ ਪੰਜਾਬ ਤੋਂ ਰਵਾਨਗੀ ਹੋਵੇਗੀ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਅਰਦਾਸ ਕਰਦੀ ਹੈ ਕਿ ਪਰਮਾਤਮਾ ਹਰ ਸਿੱਖ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਬਖਸਿਓ ਤਾਂ ਕਿ ਗੁਰੂ ਨਾਲ਼ ਵਾਹਦਾ ਪੂਰਾ ਹੋ ਸਕੇ ।


