ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਸਿੱਖ ਵਿਰੋਧੀ ਭਾਜਪਾ ਸਰਕਾਰ ਹੁਣ ਆਪਣੇ ਗੁੰਡਿਆਂ ਰਾਹੀਂ ਗੁਰਦੁਆਰਿਆਂ ਤੇ ਹਮਲੇ ਕਰਕੇ ਕਬਜੇ ਕਰਨ ਦੀ ਸਿੱਖ ਵਿਰੋਧੀ ਖੇਡ ਖੇਡ ਰਹੀ ਹੈ ਜਿਸ ਦਾ ਢੁਕਵਾਂ ਹੱਲ ਲੱਭਣ ਲਈ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਰਨ ਦੀ ਲੋੜ ਤੇ ਜੋਰ ਦੇਣਾ ਚਾਹੀਦਾ ਹੈ ਕਿਉਂਕਿ ਇਹ ਧੱਕੇਸ਼ਾਹੀਆਂ ਸੂਬਾ ਭਾਜਪਾ ਸਰਕਾਰਾਂ ਵੱਲੋਂ ਕੀਤੀਆਂ ਜਾ ਰਹੀਆ ਜੋ ਸਿਖਾਂ ਲਈ ਵੱਡੀ ਚੁਣੌਤੀ ਦਾ ਮੁੱਦਾ ਬਣ ਚੁੱਕਾ ਹੈ,ਇਹ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਰਾਜਸਥਾਨ ਦੀ ਭਾਜਪਾਈ ਸਰਕਾਰ ਦੇ ਗੁੰਡਿਆਂ ਵੱਲੋਂ ਗੁਰਦੁਆਰਾ ਸਾਹਿਬ ਤੇ ਹਮਲਾ ਕਰਕੇ ਸੇਵਾਦਾਰਾਂ ਤੇ ਹੋਰਾਂ ਨੂੰ ਸੱਟਾਂ ਲਾਉਣ ਦੀ ਜ਼ੋਰਦਾਰ ਸ਼ਬਦਾਂ ‘ਚ ਨਿੰਦਾ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗਿਰਫ਼ਤਾਰ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਇਹ ਗੁਰੂ ਦਾ ਵਿਵਾਦ ਚੱਲ ਰਿਹਾ ਹੈ ਅਤੇ ਇਸ ਨੂੰ ਹੱਲ ਕਰਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਹੱਕ ਹੈ ਕਿਉਂਕਿ ਉਹ ਸਿਖਾਂ ਦੀ ਨੁਮਾਇੰਦਾ ਸੰਸਥਾ ਹੈ ਇਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਰਾਜਸਥਾਨ ਵਿਚ ਹੋਏ ਗੁਰਦੁਆਰਾ ਸਾਹਿਬ ਤੇ ਹਮਲੇ ਸਬੰਧੀ ਉਥੇ ਦੀ ਭਾਜਪਾ ਸਰਕਾਰ ਦੇ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਹਮਲੇ ਦੇ ਦੋਸ਼ੀ ਭਾਜਭਾਈ ਗੁੰਡਿਆਂ ਤੇ ਸਖਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਲੋੜ ਤੇ ਜੋਰ ਦੇਵੇ, ਭਾਈ ਖਾਲਸਾ ਨੇ ਕਿਹਾ ਗੁਰਦੁਆਰਾ ਸਾਹਿਬ ਤੇ ਹਮਲਾ ਕਰਨਾ ਬਹੁਤ ਨਿੰਦਣਯੋਗ ਹੈ ਇਸ ਕਰਕੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਘਟਨਾ ਸਬੰਧੀ ਸਖ਼ਤ ਨੋਟਿਸ ਲੈਂਦਿਆਂ ਰਾਜਸਥਾਨ ਸਰਕਾਰ ਦੇ ਭਾਜਭਾਈ ਮੁੱਖ ਮੰਤਰੀ ਨਾਲ ਇਸ ਮਸਲੇ ਸਬੰਧੀ ਗੱਲਬਾਤ ਕਰਕੇ ਗੁਰਦੁਆਰਾ ਸਾਹਿਬ ਤੇ ਹਮਲਾ ਕਰਕੇ ਸੇਵਾਦਾਰਾ ਕੁਝ ਨਿਹੰਗ ਸਿੰਘਾਂ ਤੇ ਬੱਚਿਆਂ ਨੂੰ ਜਖਮੀ ਕਰਨ ਵਾਲੇ ਗੁੰਡਿਆਂ ਨੂੰ ਗਿਰਫ਼ਤਾਰ ਕਰਵਾਉਣ ਦੀ ਲੋੜ ਤੇ ਜ਼ੋਰ ਦੇਵੇ, ਭਾਈ ਖਾਲਸਾ ਨੇ ਦੱਸਿਆ ਗੁਰਦੁਆਰਾ ਸਾਹਿਬ ਵਿਚ ਸਕੂਲ ਹੈ ਜਿਥੇ ਬੱਚੇ ਸਿੱਖਿਆ ਪ੍ਰਾਪਤ ਕਰ ਰਹੇ ਹਨ, ਗੁੰਡਿਆਂ ਨੇ ਛੋਟੇ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ, ਭਾਈ ਖਾਲਸਾ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਰਾਜਸਥਾਨ ਵਿਚ ਭਾਜਪਾ ਦੇ ਗੁੰਡਿਆਂ ਵੱਲੋਂ ਹਮਲਾ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਮੰਗ ਕਰਦੀ ਹੈ ਕਿ ਇਸ ਸਾਰੀ ਘਟਨਾ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗਿਰਫ਼ਤਾਰ ਕਰਵਾਉਣ ਲਈ ਰਾਜਸਥਾਨ ਦੀ ਸਰਕਾਰ ਗੱਲ ਬਾਤ ਕਰਨ ਦੀ ਲੋੜ ਤੇ ਜ਼ੋਰ ਦੇਵੇ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ, ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਰਵਿੰਦਰ ਸਿੰਘ ਟੁੱਟਕਲਾ, ਭਾਈ ਸੁਰਿੰਦਰ ਸਿੰਘ ਆਦਮਪੁਰ, ਭਾਈ ਵਿਕਰਮ ਸਿੰਘ ਪੰਡੋਰੀ ਨਿੱਜਰ ਤੇ ਭਾਈ ਗੁਰਸੇਵਕ ਸਿੰਘ ਧੂੜਕੋਟ ਆਦਿ ਆਗੂ ਹਾਜਰ ਸਨ ।


