ਫਿਲੌਰ, ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਦੌਰਾਨ ਆਦਿ ਗ੍ਰੰਥ ਸਾਹਿਬ ਦੇ 3 ਸੰਪਟ ਦੋ ਟੋਟਲ ਪੰਜ ਅਖੰਡ ਪਾਠਾਂ ਦੇ ਲੜੀਵਾਰ ਸੰਪੂਰਨ ਭੋਗਾਂ ਉਪਰੰਤ ਧਾਰਮਿਕ ਸਜ਼ਾਏ ਗਏ, ਜਿਸ ਵਿਚ ਬੁਲਾਰਿਆਂ ਨੇ ਸਮੂਹ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ,ਅਖੰਡ ਪਾਠ ਸ਼ਰਧਾਲੂਆਂ ਤੇ ਹੋਰਾਂ ਦਾ ਸਨਮਾਨ ਵੀ ਕੀਤਾ ਗਿਆ ,ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਤੋਂ ਸਮਾਗਮ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਦੁਆਬਾ ਖੇਤਰ’ਚ ਆਪਣੀਆਂ ਧਾਰਮਿਕ ਅਤੇ ਸਿਆਸੀ ਸਮਾਜਿਕ ਸਰਗਰਮੀਆਂ ਦੇ ਨਾਲ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਮੁਕਤ ਕਰਵਾਕੇ ਖੇਡਾਂ ਨਾਲ ਜੋੜਨ ਲਈ ਪ੍ਰਸਿੱਧ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਅਲੋਵਾਲ ਫਿਲੌਰ ਦੇ ਸਰਪ੍ਰਸਤ ਸ੍ਰੀਮਾਨ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਅਤੇ ਸੱਚਖੰਡ ਵਾਸੀ ਮਾਤਾ ਪ੍ਰਕਾਸ਼ ਕੌਰ ਜੀ ਸੰਧੂ ਦੀ ਪ੍ਰੇਰਨਾ ਸਦਕਾ ਉਹਨਾਂ ਦੇ ਮਹਾਨ ਧਰਮੀ ਤੇ ਪਰਉਪਕਾਰੀ ਸਪੂਤ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਦੇ ਨਾਲ ਨਾਲ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਲੀਡਰ ਸੰਤ ਸੁੱਖਵਿੰਦਰ ਸਿੰਘ ਜੀ ਨੰਗਲ ਬੇਟ ਨਾਲ ਸਮਾਗਮ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾ ਦੱਸਿਆ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਦੇ ਮੁਖੀ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਜਿਥੇ ਗੁਰੂ ਸਾਹਿਬਾਨਾਂ ਨਾਲ ਸਬੰਧਤ ਸਾਰੇ ਸਮਾਗਮ ਕਰਵਾਏ ਜਾਂਦੇ ਹਨ ,ਉਥੇ ਮਹਿੰਨਾਵਾਰੀ ਵੱਡੇ ਗੁਰਮਤਿ ਸਮਾਗਮ ਤੋਂ ਇਲਾਵਾ ਹਰ ਐਤਵਾਰ ਨੂੰ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗਾਂ ਤੋਂ ਬਾਅਦ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਂਦਾ ਹੈ, ਭਾਈ ਖਾਲਸਾ ਨੇ ਦੱਸਿਆ ਇਸੇ ਕੜੀ ਤਹਿਤ ਇਸ ਐਤਵਾਰ ਨੂੰ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਪੰਜ ਪਾਠਾਂ ਦੇ ਲੜੀਵਾਰ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਬਾਅਦ ਸੰਤ ਸੁਖਵਿੰਦਰ ਸਿੰਘ ਜੀ ਨੇ ਹੁਕਮ ਨਾਮੇ ਦੀ ਕਥਾ ਵਿਚਾਰ ਕਰਦਿਆਂ ਛੇ ਸਿੱਖ ਗੁਰੂ ਸਾਹਿਬਾਨਾਂ ਨੂੰ ਗੁਰ ਗੱਦੀ ਤੇ ਬਿਰਾਜਮਾਨ ਕਰਨ ਦਾ ਸੁਭਾਗ ਕਰੀ ਬੈਠੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈ ਦੇਂਦਿਆਂ ਬਾਬਾ ਜੀ ਦੇ ਜੀਵਨ ਇਤਿਹਾਸ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਖਾਲਸਾ ਨੇ ਦੂ ਭਾਈ ਰਵਿੰਦਰ ਸਿੰਘ, ਭਾਈ ਗੁਰਮੇਲ ਸਿੰਘ ਤੇ ਭਾਈ ਰਿੰਕੂ ਦੇ ਕੀਰਤਨੀਏ ਜਥਾ ਨੇ ਸਬਦ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਦੋ ਕਵੀਸ਼ਰੀ ਜਥਿਆਂ ਨੇ ਵੀ ਹਾਜ਼ਰੀ ਲਵਾਈ, ਸਮੂਹ ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆਂ ਤੋਂ ਇਲਾਵਾ ਹੋਰ ਪਤਵੰਤਿਆਂ ਦਾ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਸਭਨਾਂ ਨੇ ਲੰਗਰ ਦੀ ਪੰਗਤ ਵਿੱਚ ਛਕਿਆ, ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਕਟਰ ਅਮਰਜੋਤ ਸਿੰਘ ਸਿੱਧੂ, ਬੀਬੀ ਕਰਮਜੀਤ ਕੌਰ ਸੰਧੂ, ਬਾਬਾ ਦਾਰਾ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਰਵਿੰਦਰ ਸਿੰਘ ਤੋਂ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ ।



