ਕਪੂਰਥਲਾ, ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)— ਮਿਸਲ ਸ਼ਹੀਦਾਂ ( ਸ਼ਹੀਦ ਬਾਬਾ ਉਦੈ ਸਿੰਘ ਜੀ ਤਰਨਾ ਦਲ) ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਅਤੇ ਸ਼ਹੀਦ ਬਾਬਾ ਉਦੈ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਦੁਆਬੇ ‘ਚ ਪਿੰਡ ਝੁੱਗੀਆਂ ਜ਼ਿਲ੍ਹਾ ਕਪੂਰਥਲਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ, ਮੁੱਖ ਪ੍ਰਬੰਧਕ ਜਥੇਦਾਰ ਬਾਬਾ ਜਸਪ੍ਰੀਤ ਸਿੰਘ ਜੀ ਅਕਾਲੀ ਦੀ ਦੇਖ ਰੇਖ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ 27 ਅਕਤੂਬਰ ਤੋਂ 29 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ, ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ ਅਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੱਲੋਂ ਮੁਹੱਲੇ ਦੇ ਪ੍ਰਦਰਸ਼ਨ ਰਾਹੀਂ ਨੌਜਵਾਨ ਪੀੜ੍ਹੀ ਨੂੰ ਘੌੜ ਸਵਾਰੀ ਨੇਜ਼ਾ ਬਾਜ਼ੀ, ਗਤਕਾ ਬਾਜ਼ੀ ਸਮੇਤ ਕਈ ਤਰ੍ਹਾਂ ਜੰਗ ਜੂੰ ਖਾਲਸਾਈ ਖੇਡਾਂ ਰਾਹੀਂ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ, ਸਨਮਾਨਯੋਗ ਸ਼ਖ਼ਸੀਅਤ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਅਤੇ ਦੇਗਾਂ ਸਰਦਾਈਆ ਤੋਂ ਇਲਾਵਾ ਨਾਨਾ ਪ੍ਰਕਾਰ ਦੇ ਲੰਗਰ ਵਰਤਾਏ ਜਾਣਗੇ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਬਾਬਾ ਜਸਪ੍ਰੀਤ ਸਿੰਘ ਜੀ ਅਕਾਲੀ ਤੋਂ ਮੁਕੰਬਲ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ 27 ਅਕਤੂਬਰ ਨੂੰ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਸੰਪੂਰਨ ਭੋਗ 29 ਅਕਤੂਬਰ ਨੂੰ ਪਾਉਣ ਤੋਂ ਉਪਰੰਤ ਗੁਰਮਤਿ ਸਮਾਗਮ ਦੀ ਆਰੰਭਤਾ ਹੋਵੇਗੀ, ਭਾਈ ਖਾਲਸਾ ਸ਼ਾਨਦਾਰ ਖੁੱਲ੍ਹੇ ਪੰਡਾਲ ‘ਚ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਜਾਣਗੇ ਅਤੇ ਧਾਰਮਿਕ ਦੀਵਾਨ ਦੀ ਅਰੰਭਤਾ ਹੋਵੇਗੀ ਜਿਸ ਵਿਚ ਪੰਥ ਦੇ ਮਹਾਨ ਪੰਥਕ ਬੁਲਾਰੇ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ ਵੀ ਹਾਜ਼ਰੀ ਲਵਾਉਣਗੇ, ਭਾਈ ਖਾਲਸਾ ਨੇ ਦੱਸਿਆ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਜਸਪ੍ਰੀਤ ਸਿੰਘ ਅਨੁਸਾਰ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ, ਸਮਾਗਮ ਵਿੱਚ ਵਿਸ਼ੇਸ਼ ਤੌਰ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਿੰਦਰ ਸਿੰਘ ਬੁੱਢਾ ਦਲ ਰਕਬੇ ਵਾਲੇ, ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ,ਸੰਤ ਗੁਰਦੇਵ ਸਿੰਘ ਅਨੰਦਪੁਰ ਸਾਹਿਬ ਵਾਲੇ, ਸੰਤ ਮਹਾਂਪੁਰਸ਼ ਬਾਬਾ ਲੀਡਰ ਸਿੰਘ ਗੁਰਸਰ ਸੈਫਲਾਬਾਦ ਵਾਲੇ,ਸੰਤ ਅਮਰੀਕ ਸਿੰਘ ਖੁਖਰੈਣ ਵਾਲੇ, ਜਥੇਦਾਰ ਬਾਬਾ ਜੋਗਾ ਸਿੰ


