ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਭਾਰਤ ਸਰਕਾਰ ਨੇ ਆਪਣੇ ਇੱਕ ਫੈਸਲੇ ਤੇ ਯੂ ਟਰਨ ਲੈਂਦਿਆਂ ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪਾਕਿਸਤਾਨ ਜਾਣ ਦੀ ਆਗਿਆ ਦੇ ਦਿੱਤੀ ਹੈ, ਪਹਿਲਾਂ ਪਾਕਿਸਤਾਨ ਸਰਕਾਰ ਇਸ ਜਥੇ ਤੇ ਰੋਕ ਲਗਾ ਦਿੱਤੀ ਸੀ ਜਿਸ ਦਾ ਵੱਡਾ ਵਿਰੋਧ ਹੋ ਰਿਹਾ ਸੀ ਸੋ ਸਰਕਾਰ ਨੇ ਆਪਣੇ ਪਹਿਲੇ ਫੈਸਲੇ ਤੇ ਯੂ ਟਰਨ ਲੈਂਦਿਆਂ ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਆਗਿਆ ਦੇ ਦਿੱਤੀ ਹੈ ਜੋ ਪਾਕਿਸਤਾਨ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ ਕਿਉਂਕਿ ਪਾਕਿਸਤਾਨ ਸਿੱਖ ਗੁਰਧਾਮਾਂ ਨਾਲ ਭਾਰਤੀ ਸਿੱਖਾਂ ਦੀਆਂ ਧਰਮੀ ਭਾਵਨਾਵਾਂ ਜੁੜੀਆਂ ਹੋਈਆਂ ਹਨ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਫੈਸਲੇ ਦਾ ਸਵਾਗਤ ਤੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਕਰਦੀ ਹੋਈ ਪਾਕਿਸਤਾਨ ਸਰਕਾਰ ਤੋਂ ਮੰਗ ਕਰਦੀ ਹੈ ਕਿ ਭਾਰਤ ਤੋਂ ਆਪਣੇ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਸਿਸਟਮ ਬੰਦ ਕਰਕੇ ਅਧਾਰ ਕਾਰਡ ਤੇ ਜਾਣ ਦੀ ਆਗਿਆ ਦਿੱਤੀ ਜਾਵੇ ਜਿਸ ਨਾਲ ਭਾਰਤ ਦਾ ਹਰ ਸਿੱਖ ਨੂੰ ਆਪਣੇ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋ ਸਕੇ, ਇਹਨਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪਾਕਿਸਤਾਨ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿ
ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪਾਕਿਸਤਾਨ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਆਗਿਆ ਦੇਣ ਵਾਲੇ ਫੈਸਲੇ ਦਾ ਸਵਾਗਤ ਕਰਦੀ ਹੋਈ ਇਸ ਨੂੰ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੋਈ ਪਾਕਿਸਤਾਨ ਸਰਕਾਰ ਤੋਂ ਮੰਗ ਕਰਦੀ ਹੈ ਕਿ ਭਾਰਤ ਤੋਂ ਆਪਣੇ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਵਾਲਿਆਂ ਲਈ ਪਾਸਪੋਰਟ ਸਿਸਟਮ ਬੰਦ ਕਰਕੇ ਅਧਾਰ ਕਾਰਡ ਤੇ ਜਾਣ ਦੀ ਆਗਿਆ ਦਿੱਤੀ ਜਾਵੇ ਇਸ ਨਾਲ ਲੱਖਾਂ ਲੋਕਾਂ ਨੂੰ ਪਾਕਿਸਤਾਨ ਵਿਚਲੇ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋ ਸਕਦਾ ਹੈ, ਇਸ ਮੌਕੇ ਤੇ ਭਾਈ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਗਿਆਨੀ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਸੁਰਿੰਦਰ ਸਿੰਘ ਆਦਮਪੁਰ, ਭਾਈ ਵਿਕਰਮ ਸਿੰਘ ਪੰਡਰੀ, ਭਾਈ ਗੁਰਸੇਵਕ ਸਿੰਘ ਧੂੜਕੋਟ ਆਦਿ ਆਗੂ ਹਾਜ਼ਰ ਸਨ ।


