ਕੇਂਦਰੀ ਰਾਜ ਮੰਤਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਗੁਰਦਾਸਪੁਰ


ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ

ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਪੀੜ੍ਹਤਾਂ ਦੀ ਭਲਾਈ ਲਈ ਨਿਰਦੇਸ਼ ਦਿੱਤੇ

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ ) -ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਪੁਨਰਵਾਸ ਕਾਰਜਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ।

ਇਸ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਰਹੇ ਪੁਨਰਵਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਪੰਜਾਬ ਸਰਕਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ 1600 ਕਰੋੜ ਦਾ ਵਿਸ਼ੇਸ਼ ਵਿੱਤੀ ਪੈਕੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨਾਲ ਮਿਲ ਕੇ ਯਤਨ ਕੀਤੇ ਜਾਣਗੇ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਦੇ ਘਰ ਹੜ੍ਹਾਂ ਕਾਰਨ ਨੁਕਸਾਨੇ ਗਏ ਹਨ ਉਨ੍ਹਾਂ ਦੇ ਮਕਾਨ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਬਣਾਏ ਜਾਣ।
 
ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਆਦਿੱਤਯ ਸ਼ਰਮਾ, ਡੀ.ਆਰ.ਓ ਜਸਕਰਨਜੀਤ ਸਿੰਘ, ਐਕਸੀਅਨ ਮੰਡੀ ਬੋਰਡ ਬਲਦੇਵ ਸਿੰਘ ਬਾਜਵਾ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *