ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਤੇ ਸੀਨੀਅਰ ਆਗੂ ਭਾਈ ਗੁਰਸੇਵਕ ਸਿੰਘ ਧੂਰਕੋਟ ਨੇ ਇੱਕ ਸਾਂਝੇ ਲਿਖ਼ਤੀ ਪ੍ਰੈਸ ਬਿਆਨ ਰਾਹੀਂ ਰਾਜਸਥਾਨ ਦੇ ਹਮੂਮਾਨਗੜ ‘ਚ ਆਰ ਆਰ ਐਸ ਦੇ ਗੁੰਡਿਆਂ ਵੱਲੋਂ ਪੁਲੀਸ ਪ੍ਰਸ਼ਾਸਨ ਦੀ ਮੱਦਦ ਨਾਲ ਗੁਰਦੁਆਰਾ ਸਾਹਿਬ ਤੇ ਹਮਲਾ ਕਰਕੇ ਸੇਵਾਦਾਰ ਨੌਜਵਾਨਾਂ ਦੇ ਕੁੱਟ ਕੁੱਟ ਕੇ ਨੀਲ ਪਾਉਣ ਵਾਲੀ ਦੁਖਦਾਈ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਅਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕੀਤੀ ਉਹ ਰਾਜਿਸਥਾਨ ਦੇ ਮੁੱਖ ਮੰਤਰੀ ਨਾਲ ਇਸ ਘਟਨਾ ਸਬੰਧੀ ਗੱਲਬਾਤ ਕਰਕੇ ਸਬੰਧਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਉਣ ਦੀ ਲੋੜ ਤੇ ਜੋਰ ਦੇਣ, ਇਸ ਘਟਨਾ ਨਾਲ ਦੇਸ਼ਾਂ ਵਿਦੇਸ਼ਾਂ ਵਿਚ ਵੱਸ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਵੱਡੀ ਠੇਸ ਪਹੁੰਚੀ ਹੈ ਅਤੇ ਉਹ ਮੰਗ ਕਰ ਰਹੇ ਹਨ ਕਿ ਸਿੱਖ ਵਿਰੋਧੀ ਭਾਜਪਾਈਆਂ ਦੀਆਂ ਸੂਬਾਈ ਸਰਕਾਰਾਂ ਨੇ ਸਿੱਖ ਗੁਰਧਾਮਾਂ ਤੇ ਕਬਜ਼ੇ ਕਰਨ ਦੀ ਲਹਿਰ ਚਲਾਈ ਹੈ ਅਤੇ ਇਸੇ ਕੜੀ ਤਹਿਤ ਹਰਦਵਾਰ ਤੇ ਹੋਰ ਸੂਬਿਆਂ ਵਿਚ ਗੁਰੂ ਘਰ ਨੂੰ ਨਿਸ਼ਾਨਾ ਬਣਾਇਆ ਅਤੇ ਹੁਣ ਰਾਜਿਸਥਾਨ ਦੇ ਹਨੂੰਮਾਨਗੜ੍ਹ ‘ਚ ਇੱਕ ਗੁਰਦੁਆਰੇ ਸਾਹਿਬ ਵਿਖੇ ਕਬਜ਼ਾ ਕਰਨ ਦੀ ਨੀਅਤ ਨਾਲ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਆਰ ਐਸ ਐਸ ਦੇ ਗੁੰਡਿਆਂ ਵੱਲੋਂ ਹਮਲਾ ਕੀਤਾ ਗਿਆ ਅਤੇ ਉਥੇ ਰਹਿ ਰਹੇ ਨੌਜਵਾਨ ਸਿਖਾਂ ਨੂੰ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਨੀਲ ਪਾ ਦਿੱਤੇ, ਜਦੋਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਜੇ ਤੱਕ ਇਸ ਸਿਖ ਵਿਰੋਧੀ ਕਾਰਵਾਈ ਕਰਨ ਦੇ ਦੋਸ਼ੀਆਂ ਨਾਲ ਗਿਰਫ਼ਤਾਰ ਕਰਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਸਿੱਧ ਹੋ ਰਹੀ ਹੈ, ਭਾਈ ਖਾਲਸਾ ਤੇ ਭਾਈ ਧੂਰਕੋਟ ਨੇ ਬਿਆਨ ਵਿੱਚ ਸਪੱਸ਼ਟ ਕੀਤਾ ਸਿੱਖਾ ਦੀ ਮਿੰਨੀ ਪਾਰਲੀਮੈਂਟ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਜਿਸਥਾਨ ਦੇ ਹਨੂੰਮਾਨਗੜ੍ਹ ਵਿਖੇ ਗੁਰੂ ਘਰ ਤੇ ਹੋਏ ਹਮਲੇ ਤੇ ਸੇਵਾਦਾਰ ਨਾਲ ਕੁੱਟਮਾਰ ਕਰਨ ਵਾਲੇ ਆਰ ਐਸ ਐਸ ਦੇ ਗੁੰਡਿਆਂ ਨੂੰ ਗਿਰਫ਼ਤਾਰ ਕਰਵਾਉਣ ਵਿੱਚ ਬਹੁਤ ਤਰਾਂ ਅਸਫ਼ਲ ਨਜ਼ਰ ਆ ਰਹੀ ਹੈ ਜਦੋਂ ਕਿ ਸਿੱਖ ਕੌਮ ਲਈ ਇਹ ਇਕ ਵੱਡਾ ਮੁੱਦਾ ਤੇ ਚੁਣੌਤੀ ਵਾਲਾਂ ਮਸਲਾ ਬਣ ਚੁੱਕਾ ਹੈ, ਭਾਈ ਖਾਲਸਾ ਤੇ ਭਾਈ ਧੂਰਕੋਟ ਨੇ ਆਖਿਆ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕਰਦੀ ਹੈ ਕਿ ਉਹ ਰਾਜਿਸਥਾਨ ‘ਚ ਭਾਜਭਾਈ ਸਰਕਾਰ ਦੇ ਮੁੱਖ ਮੰਤਰੀ ਤੇ ਡੀਜੀਪੀ ਨੂੰ ਮਿਲ ਕੇ ਗੁਰੂ ਘਰ ਵਿੱਚ ਗੁੰਡਾਗਰਦੀ ਕਰਨ ਵਾਲਿਆਂ ਜਲਦੀ ਤੋਂ ਜਲਦੀ ਗਿਰਫ਼ਤਾਰ ਕਰਵਾਉਣ ਦੀ ਲੋੜ ਤੇ ਜੋਰ ਦੇਵੇ ਤਾਂ ਕਿ ਅੱਗੇ ਤੋਂ ਕੋਈ ਅਜਿਹੀ ਘਟਨਾ ਨੂੰ ਅੰਜਾਮ ਨਾਂ ਦੇ ਸਕੇ ਕਿਉਂਕਿ ਸਿੱਖਾਂ ਦੇ ਗੁਰਦੁਆਰਿਆਂ ਤੇ ਹਮਲਾ ਕਰਕੇ ਸਿੱਖਾਂ ਨੂੰ ਜ਼ਖ਼ਮੀ ਕਰਨਾ ਸਿੱਖ ਕੌਮ ਨੂੰ ਸਿੱਧੀ ਚੁਣੌਤੀ ਤੇ ਗੰਭੀਰ ਮੁੱਦਾ ਬਣ ਚੁੱਕਾ ਹੈ ਜਿਸ ਨੂੰ ਜਲਦੀ ਹੱਲ ਕਰਨਾ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ ਹੈ ।


