ਜੰਮੂ ਕਸ਼ਮੀਰ ਦੇ ਸਾਂਬਾ’ਚ ਗੁਰਦੁਆਰੇ ਸਿੰਘ ਸਭਾ ਵਿਖੇ ਇਕ ਵਿਅਕਤੀ ਵੱਲੋਂ ਪੰਜ ਸਰੂਪਾਂ ਨੂੰ ਅੱਗ ਲਾ ਕੇ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਮੌਤ ਦੀ ਸਜ਼ਾ ਹੋਣੀ ਚਾਹੀਦੀ –  ਏ ਆਈ ਐਸ ਐਸ ਐਫ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਅਕਾਲੀ ਭਾਜਪਾ ਸਰਕਾਰ ਦੇ ਸਮੇਂ ਤੋਂ ਗੁਰਬਾਣੀ ਦੀਆਂ ਸ਼ੁਰੂ ਹੋਇਆ ਬੇਅਦਬੀ ਘਟਨਾਵਾਂ ਅਜੇ ਰੁਕਦੀਆਂ ਨਜ਼ਰ ਨਹੀਂ ਆ ਰਹੀਆਂ, ਸਰਕਾਰਾਂ ਦਾ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਕੋਈ ਵਿਸ਼ੇਸ਼ ਤੇ ਸਖਤ ਕਾਨੂੰਨ ਬਣਾਉਣਾ ਸਮੇਂ ਤੇ ਲੋਕਾਂ ਦੀ ਮੰਗ ਸੀ ਪਰ ਸਰਕਾਰ ਲੋਕਾਂ ਦੀ ਮੰਗ ਨੂੰ ਅਣਗੌਲਿਆਂ ਕੀਤਾ ਅਤੇ ਇਸ ਦੇ ਸਿੱਟੇ ਵਜੋਂ ਗੁਰਬਾਣੀ ਬੇਅਦਬੀ ਘਟਨਾਵਾਂ ਵਿਚ ਦਿੱਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਇਸ ਸਬੰਧੀ ਕੋਈ ਠੋਸ ਕਦਮ ਚੁੱਕਦੀ ਨਜ਼ਰ ਨਹੀਂ ਆ ਰਹੀ ਅਤੇ ਇਸੇ ਕਰਕੇ ਜੰਮੂ ਕਸ਼ਮੀਰ ਦੇ ਸਾਂਬਾ ਸੈਕਟਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਇਕ ਮਨਜੀਤ ਨਾਂ ਦੇ ਵਿਅਕਤੀ ਵੱਲੋਂ ਸੁਖਆਸਨ ਵਾਲੇ ਕਮਰੇ ਵਿੱਚ ਪੈ ਪੰਜ ਸਰੂਪਾਂ ਅੱਗ ਲਗਾ ਕੇ ਬੇਅਦਬੀ ਕੀਤੀ, ਸਥਾਨਕ ਲੋਕਾਂ ਵੱਲੋਂ ਦੋਸ਼ਾਂ ਦਾ ਗੁਰੂਘਰ ਦੇ ਸਹਾਮਣੇ ਬਣੇ ਮਕਾਨ ਢਹਿਢੇਰੀ ਕਰ ਦਿੱਤਾ ਹੈ ਅਤੇ ਦੋਸ਼ੀ ਨੂੰ ਲੋਕਾਂ ਵੱਲੋਂ ਫੜ ਲਿਆ ਗਿਆ ਹੈ, ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੌਕੇ ਤੇ ਪਹੁੰਚ ਕੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਤਲਬ ਕੀਤਾ ਹੈ ਕਿਉਂਕਿ ਪਤਾ ਲੱਗਾ ਕਿ ਘਟਨਾ ਸਮੇਂ ਗੁਰੂ ਘਰ ਦਾ ਸੇਵਾਦਾਰ ਜਾ ਪ੍ਰਬੰਧਕ ਮਜੌਦ ਨਹੀਂ ਸੀ, ਇਸ ਮੌਕੇ ਗੁਰੂਘਰਾਂ ਦੇ ਘੜੰਮ ਚੌਧਰੀਆਂ ਪ੍ਰਧਾਨਾਂ ਸੈਕਟਰੀਆਂ ਤੇ ਹੋਰ ਅਹੁਦੇਦਾਰਾਂ ਨੂੰ ਅਹੁਦੇ ਛੱਡ ਕੇ ਗੁਰੂ ਘਰਾਂ ਵਿੱਚ ਪਹਿਰਾ ਦੇਣ ਨੂੰ ਯੌਕੀਨੀ ਬਣਾਉਣ ਦੀ ਹਦਾਇਤ ਕੀਤੀ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਜੰਮੂ ਕਸ਼ਮੀਰ ਦੇ ਸਾਂਬਾ ਸੈਕਟਰ ‘ਚ ਗੁਰਦੁਆਰਾ ਸਿੰਘ ਸਭਾ ਵਿਖੇ ਇਕ ਸਿਰਫਿਰੇ ਮਨਜੀਤ ਦੇ ਵਿਅਕਤੀ ਵੱਲੋਂ ਪੰਜ ਪਾਵਨ ਸਰੂਪਾਂ ਨੂੰ ਅੱਗ ਲਾ ਕੇ ਬੇਅਦਬੀ ਕਰਨ ਵਾਲੀ ਮੰਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀ ਨੂੰ ਮੌਕੇ ਤੇ ਮੌਤ ਸਜ਼ਾ ਦੇਣ ਦੀ ਮੰਗ ਕੀਤੀ ਕਿਉਂਕਿ ਸਰਕਾਰੇ ਗੁਰਬਾਣੀ ਬੇਅਦਬੀ ਦੇ ਦੋਸ਼ੀਆਂ ਲਈ ਵਰਤੇ ਜਾ ਰਹੇ ਢਿੱਲੇ ਕਾਨੂੰਨ ਦਾ ਕਰਕੇ ਅਜਿਹੇ ਦੋਸ਼ੀ ਛੁੱਟ ਜਾਂਦੇ ਹਨ ਜਿਸ ਦੇ ਸਿੱਟੇ ਵਜੋਂ ਗੁਰਬਾਣੀ ਬੇਅਦਬੀਆਂ ਦੀਆਂ ਘਟਨਾਵਾਂ ਵਿਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਜਿਸ ਨੂੰ ਰੋਕਣਾ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜੰਮੂ ਕਸ਼ਮੀਰ ਦੇ ਸਾਂਬਾ ਸੈਕਟਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਇਕ ਵਿਅਕਤੀ ਵਲੋਂ ਪੰਜ ਪਾਵਨ ਸਰੂਪਾਂ ਨੂੰ ਅੰਗ ਲਾ ਕੇ ਬੇਅਦਬੀ ਕਰਨ ਵਾਲੀ ਘਟਨਾ ਦੀ ਨਿੰਦਾ, ਦੋਸ਼ੀ ਨੂੰ ਮੌਤ ਦੀ ਸਜ਼ਾ ਅਤੇ ਘਟਨਾ ਦੀ ਜਾਂਚ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਇਹ ਗੁਰਬਾਣੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਵਿਰੋਧੀ ਸਰਕਾਰੀ ਏਜੰਸੀਆਂ ਦੀ ਦੇਣ ਹੈ, ਇਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ੁਮੇਵਾਰੀ ਬਣਦੀ ਹੈ ਕਿ ਜਦੋਂ ਸਰਕਾਰਾਂ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਕਾਨੂੰਨ ਬਣਾਉਣ ਵਿੱਚ ਬੁਰੀ ਤਰ੍ਹਾਂ ਅਸਫ਼ਲ ਨਜ਼ਰ ਆ ਰਹੀਆਂ ਹਨ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਗੁਰਦੁਆਰਿਆਂ ਵਿੱਚ ਆਪਣੇ ਸੇਵਾਦਾਰਾਂ ਮੁਲਾਜ਼ਮਾਂ ਨੂੰ ਚੁਸਤ ਦਰੁਸਤ ਕਰੇ, ਜਿਹੜੀਆਂ ਪ੍ਰਬੰਧਕ ਦੀ ਨਿਗਰਾਨੀ ਹੇਠ ਬੇਅਦਬੀ ਘਟਨਾ ਹੋਵੇ ਉਹ ਸਾਰੀਆਂ ਕਮੇਟੀਆਂ ਤੇ ਵੱਡੀ ਕਾਰਵਾਈ ਕੀਤੀ ਜਾਵੇ ਤਾਂ ਹੀ ਬੇਅਦਬੀ ਘਟਨਾਵਾਂ ਨੂੰ ਰੋਕਿਆ ਜਾ ਸਕਦਾ, ਭਾਈ ਖਾਲਸਾ ਨੇ ਕਿਹਾ ਜੰਮੂ ਕਸ਼ਮੀਰ ਦੇ ਸਾਂਬਾ ਸੈਕਟਰ ਦੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਤੇ ਐਕਸ਼ਨ ਲੈਣਾ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਹੀ ਸਟੈਂਡ ਹੈ ਸਾਡੀ ਜਥੇਬੰਦੀ ਇਸ ਦਾ ਸਮੱਰਥਨ ਕਰਦੀ ਹੋਈ ਮੰਗ ਕਰਦਾ ਹੈ ਕਿ ਫੜੇ ਗਏ ਵਿਅਕਤੀ ਨੂੰ ਮੌਤ ਦੀ ਸਜ਼ਾ ਸੁਣਾਈ ਜਾਵੇ।

Leave a Reply

Your email address will not be published. Required fields are marked *