ਧਾਰੀਵਾਲ/ਗੁਰਦਾਸਪੁਰ 09 ਅਕਤੂਬਰ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਲ, ਸਰਕਲ ਲੰਗਾਹ ਜੱਟਾਂ,ਬਲਾਕ ਧਾਰੀਵਾਲ ਵਿਖੇ ਸੀ.ਆਰ.ਐੱਮ ਸਕੀਮ ਅਤੇ ਆਈ.ਈ.ਸੀ. ਗਤੀਵਿਧੀਆਂ ਤਹਿਤ ਸਕੂਲ ਦੇ ਬੱਚਿਆ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਅਤੇ ਪੇਂਟਿੰਗ, ਲੇਖ ਅਤੇ ਭਾਸ਼ਣ ਮੁਕਾਬਲੇ ਕਰਾਏ ਗਏ। ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ।
ਇਸ ਮੌਕੇ ਸਕੂਲ ਦੇ ਲੈਕ.ਸਰਦੂਲ ਸਿੰਘ, ਲੈਕ. ਭਾਰਤ ਭੂਸ਼ਣ ਨੇ ਵੀ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਜ਼ਹਿਰੀਲੀਆਂ ਗੈਸਾਂ ਨਾਲ ਵਾਤਾਵਰਨ ਪਲੀਤ ਹੁੰਦਾ ਹੈ ਓਥੇ ਜ਼ਮੀਨ ਦੇ ਉਪਜਾਊ ਤੱਤ ਵੀ ਸੜ ਕੇ ਨਸ਼ਟ ਹੋ ਜਾਂਦੇ ਹਨ।
ਇਸ ਦੇ ਨਾਲ ਪਿੰਡ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਵਿਦਿਆਰਥੀਆਂ ਵਲੋਂ ਇੱਕ ਜਾਗਰੂਕਤਾ ਰੈਲੀ ਵੀ ਕੱਢੀ ਗਈ। ਜਿਸ ਵਿੱਚ ਬੱਚਿਆਂ ਵੱਲੋਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਰਾਲੀ ਦੀ ਅੱਗ ਲਗਣ ਨਾਲ ਰਾਹ ਜਾਂਦੇ ਰਾਹੀਆ ਨੂੰ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾ ਹੈ ਤੇ ਕਈ ਵਾਰ ਖੇਤਾ ਵਿਚ ਲਗਾਈ ਅੱਗ ਕਾਰਨ ਹਾਦਸੇ ਵੀ ਹੋ ਜਾਂਦੇ ਹਨ ਤੇ ਇਸ ਲਈ ਸਾਨੂੰ ਫਸਲਾ ਦੀ ਰਹਿੰਦ ਖਹੂੰਦ ਨੂੰ ਅੱਗ ਨਹੀ ਲਗਾਉਣੀ ਚਾਹੀਦੀ।


