ਕਿਹਾ- ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ
ਗੁਰਦਾਸਪੁਰ, 09 ਅਕਤੂਬਰ (ਸਰਬਜੀਤ ਸਿੰਘ)- ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ “ਰੋਸ਼ਨ ਪੰਜਾਬ ਪ੍ਰੋਗਰਾਮ” ਤਹਿਤ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੀ ਸ਼ੁਰੂਅਤ ਕੀਤੀ ਗਈ ਸੀ। ਇਸੇ ਮੰਤਵ ਤਹਿਤ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਬਿਜਲੀ ਵੋਲਟੇਜ ਦੀ ਸਮੱਸਿਆ ਦਾ ਨਿਪਟਾਰਾ ਕਰਨ ਲਈ 100 ਕੇ.ਵੀ.ਏ ਟਰਾਂਸਫਾਰਮਰ ਚਾਲੂ ਕਰਕੇ ਇਲਾਕਾ ਨਿਵਾਸੀਆਂ ਨੂੰ ਰਾਹਤ ਪ੍ਰਦਾਨ ਕੀਤੀ ਗਈ ਹੈ|
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ 100 ਕੇ.ਵੀ.ਏ ਟਰਾਂਸਫਾਰਮਰ ਚਾਲੂ ਹੋਣ ਨਾਲ ਬਿਜਲੀ ਦੀ ਸਪਲਾਈ ਨਿਰਵਿਘਨ ਮੁਹੱਈਆ ਹੋਵੇਗੀ। ਫਾਲਟ ਵੀ ਘਟਣਗੇ ਅਤੇ ਬਿਜਲੀ ਦੀ ਸਪਲਾਈ ਸੁਚਾਰੂ ਢੰਗ ਨਾਲ ਮਿਲੇਗੀ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਆਰਥਿਕ ਸਹਾਇਤਾ ਦੇਣ ਦੇ ਮੰਤਵ ਨਾਲ 600 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ ਅਤੇ ਲਗਭਗ 80 ਫੀਸਦੀ ਲੋਕਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਹਲਕੇ ਦੇ ਸਰਬਪੱਖੀ ਵਿਕਾਸ ਲਈ ਉਹ ਦਿਨ ਰਾਤ ਲੋਕਾਂ ਵਿੱਚ ਹਨ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਡੇਰਾ ਬਾਬਾ ਨਾਨਕ ਹਲਕੇ ਦੇ ਚਹੁਪੱਖੀ ਵਿਕਾਸ ਕਰਨ ਲਈ ਉਹ ਵਚਨਬੱਧ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਨੂੰ ਹੱਲ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਇਤਿਹਾਸਿਕ ਤੇ ਧਾਰਮਿਕ ਕਸਬੇ ਡੇਰਾ ਬਾਬਾ ਨਾਨਕ ਵਿਖੇ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਲਾਭ ਲੋਕਾਂ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।


