ਯੂਪੀ, ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਸੰਧੂ ਜੀ ਦੀ 21 ਤੋਂ 26 ਨਵੰਬਰ ਤੱਕ ਆ ਰਹੀ ਛੇ ਰੋਜਾ ਸਲਾਨਾ ਬਰਸੀ ਸਮਾਗਮਾਂ ਨੂੰ ਸਮਰਪਿਤ ਗੁਰਦੁਆਰਾ ਸਿਘਾਂ ਸਹੀਦਾ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਪੁਰਾਣੀ ਚੱਕੀ ਨੇਪਾਲ ਬਾਰਡਰ ਬੰਬ ਨਗਰ ਯੂ ਪੀ ਵਿਖੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਦੇ ਪ੍ਰਬੰਧਕਾਂ ਵੱਲੋਂ ਹਰ ਸਾਲ ਗਰੀਬ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਂਦੇ ਹਨ ਅਤੇ ਉਨ੍ਹਾਂ ਨੂੰ ਘਰੇਲੂ ਸਾਮਾਨ ਤੇ ਹੋਰ ਕੀਮਤੀ ਸਾਮਾਨ ਦੇਣ ਦੀ ਇੱਕ ਧਾਰਮਿਕ ਮਰਯਾਦਾ ਚਲਾਈ ਹੋਈ ਹੈ ਅਤੇ ਇਸੇ ਮਰਯਾਦਾ ਤੇ ਪਹਿਰਾ ਦੇਂਦਿਆਂ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਬਾਬਾ ਸੁੱਖਵਿੰਦਰ ਸਿੰਘ ਜੀ ਆਪਣੇ ਜਥੇ ਸਮੇਤ ਪੰਜਾਬ ਤੋਂ ਯੂ ਪੀ ਪਹੁੰਚ ਗਏ ਹਨ ਅਤੇ 30 ਅਕਤੂਬਰ ਨੂੰ ਸਮੂਹ ਸੰਗਤ ਦੇ ਸਹਿਯੋਗ ਨਾਲ ਲੋੜਵੰਦ ਗਰੀਬ ਪਰਿਵਾਰਾਂ ਦੇ ਜੋੜਿਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਜਾਣਗੇ ਅਤੇ ਇਸ ਸਬੰਧੀ ਬਾਬਾ ਜੀ ਵੱਲੋਂ ਲੜਕੀਆਂ ਨੂੰ ਵਿਆਹ ਵਾਲੇ ਜੌੜੇ ਜਾਮੇਂ,ਵਰੀ ਦੇ ਸੂਟ ਤੇ ਹੋਰ ਲੋੜੀਂਦਾ ਸਮਾਨ ਭੇਂਟ ਕੀਤਾ ਗਿਆ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲਬੇਟ ਨੇੜੇ ਆਲੋਵਾਲ ਫਿਲੌਰ ਦੇ ਮੁੱਖ ਪ੍ਰਬੰਧਕ ਅਤੇ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਯੂ ਪੀ ਵਿਖੇ ਗਰੀਬ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੇ ਅਨੰਦਕਾਰਜ ਕਰਵਾਉਣ ਵਾਲੇ ਧਰਮੀ ਕਾਰਜ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦੀ ਸਮੂਹ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਨੂੰ ਅਪੀਲ ਕਰਦੀ ਹੈ ਕਿ ਸਮੇਂ ਅਤੇ ਲੋਕਾਂ ਦੀ ਮੰਗ ਅਨੁਸਾਰ ਗਰੀਬ ਲੜਕੀਆਂ ਦੇ ਅਨੰਦ ਕਾਰਜ ਕਰਵਾ ਗਰੀਬ ਦਾ ਮੂੰਹ ਮੇਰੀ ਗੋਲਕ ਹੈ ਵਾਲੇ ਗੁਰ ਉਪਦੇਸ਼ ਨੂੰ ਅਮਲੀ ਜਾਮਾ ਪਹਿਨਾਉਣ ਦੀ ਲੋੜ ਤੇ ਜੋਰ ਦਿੱਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਨੰਗਲਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਅਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਯੂ ਪੀ ਵਿਖੇ ਗਰੀਬ ਪਰਿਵਾਰਾਂ ਦੇ ਲੋੜਵੰਦ ਬੱਚਿਆਂ ਦੇ ਵਿਆਹ ਕਰਨ ਦੇ ਨਾਲ ਨਾਲ ਉਨ੍ਹਾਂ ਘਰੇਲੂ ਸਮਾਨ ਦੇਣ ਵਰਗੇ ਧਰਮੀਂ ਕਾਰਜ਼ ਦੀ ਸ਼ਲਾਘਾ ਅਤੇ ਸਮੂਹ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਨੂੰ ਅਜਿਹੇ ਧਾਰਮਿਕ ਕਾਰਜ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਪ੍ਰੇਰਨਾ ਸਦਕਾ ਉਹਨਾਂ ਦੇ ਧਰਮੀ ਸਪੂਤ ਅਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਫਿਲੌਰ ਦੇ ਮੁਖੀ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਜਿਥੇ ਗੁਰੂ ਸਾਹਿਬਾਨਾਂ ਨਾਲ ਸਬੰਧਤ ਸਾਰੇ ਗੁਰਪੁਰਬ ਮਨਾਉਣ ਦੇ ਨਾਲ ਨਾਲ ਹਰ ਐਤਵਾਰ ਤੇ ਦੇਸੀ ਮਹੀਨੇ ਦੇ ਜੇਠੇ ਐਤਵਾਰ ਨੂੰ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਉਪਰੰਤ ਸੰਗਤਾਂ ਨੂੰ ਗੁਰਬਾਣੀ,ਆਦਿ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਅਤੇ ਸਿੱਖੀ ਦੇ ਸੁਨਹਿਰੇ ਵਿਰਸੇ ਇਤਿਹਾਸ ਨਾਲ ਜੋੜਨ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾਂਦੇ ਹਨ ਉਥੇ ਮਾਤਾ ਪ੍ਰਕਾਸ਼ ਕੌਰ ਜੀ ਦੀ ਸਲਾਨਾ ਬਰਸੀ ਵੱਡਾ ਸਮਾਗਮ ਕਰਵਾਇਆ ਜਾਂਦਾ ਹੈ ਜਿਸ ਵਿਚ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ,ਹਾਥੀ ਘੋੜਿਆਂ ਨਾਲ ਨਗਰ ਕੀਰਤਨ,ਫਰੀ ਮੈਡੀਕਲ ਕੈਂਪ,ਵੱਡਾ ਧਾਰਮਿਕ ਦੀਵਾਨ, ਪੇਂਡੂ ਖੇਡਾਂ ਆਦਿ ਕਰਵਾਏ ਜਾਂਦੇ ਹਨ, ਭਾਈ ਖਾਲਸਾ ਨੇ ਦੱਸਿਆ ਇਸੇ ਪਰਉਪਕਾਰੀ ਕਾਰਜ ਨੂੰ ਮੁੱਖ ਰੱਖਦਿਆਂ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਗੱਦੀ ਦਿਵਸ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਯੂ ਪੀ ਵਿਖੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਗਰੀਬ ਪਰਿਵਾਰਾਂ ਦੇ ਲੋੜਵੰਦ ਜੋੜਿਆ ਦੇ ਵਿਆਹ ਕਰਵਾਕੇ ਉਹਨਾਂ ਨੂੰ ਘਰੇਲੂ ਸਾਮਾਨ ਦੇਣਾ ਬਹੁਤ ਹੀ ਸ਼ਲਾਘਾਯੋਗ ਧਰਮੀਂ ਕਾਰਜ਼ ਹੈ, ਇਸ ਮੌਕੇ ਸੰਤ ਸੁਖਵਿੰਦਰ ਸਿੰਘ ਜੀ ਨਾਲ ਇਲਾਕੇ ਦੇ ਮੁੱਖ ਆਗੂ ਸੇਵਾਦਾਰ ਭਾਈ ਬਲਬੀਰ ਵੀਰੂ,ਜਸਕਰਨ ਸਿੰਘ, ਬਾਬਾ ਦਾਰਾ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਰਵਿੰਦਰ ਸਿੰਘ ਤੇ ਭਾਈ ਰਿੰਕੂ ਤੋਂ ਇਲਾਵਾ ਸੈਂਕੜੇ ਸਥਾਨਕ ਸੰਗਤਾਂ ਹਾਜ਼ਰ ਸਨ, ਇਸ ਮੌਕੇ ਤੇ ਤਰ੍ਹਾਂ ਤਰ੍ਹਾਂ ਮਠਿਆਈਆਂ ਤੇ ਹੋਰ ਪਦਾਰਥਾਂ ਨੂੰ ਲੰਗਰ ਦੀ ਪੰਗਤ ਵਿੱਚ ਛਕਾਇਆ ਗਿਆ , ਬਾਬਾ ਜੀ ਨੇ ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਉਹਨਾਂ ਨੂੰ 21 ਤੋਂ 26 ਨਵੰਬਰ ਤੱਕ ਚੱਲਣ ਵਾਲੇ ਮਾਤਾ ਪ੍ਰਕਾਸ਼ ਕੌਰ ਜੀ ਛੇ ਰੋਜਾ ਸਲਾਨਾ ਸਮਾਗਮ ਵਿੱਚ ਫਿਲੌਰ ਪੰਜਾਬ ਵਿਖੇ ਪਹੁੰਚਣ ਦਾ ਸੱਦਾ ਦਿੱਤਾ ।



