ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)–ਪੁਨੀਤ ਸਾਗਰ ਜ਼ਿਲ੍ਹਾ ਪ੍ਰਧਾਨ ਸੀ.ਪੀ.ਐਫ ਕਰਮਚਾਰੀ ਯੂਨੀਅਨ ਗੁਰਦਾਸਪੁਰ ਵੱਲੋਂ ਦੱਸਿਆ ਗਿਆ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸੀ.ਪੀ.ਐਫ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੇ ਸਭ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ ਪਰ ਸਰਕਾਰ ਬਣਨ ਦੇ 6-7 ਮਹੀਨੇ ਬੀਤਣ ਦੇ ਬਾਵਜੂਦ ਵੀ ਹਾਲੇ ਤੱਕ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਗਈ ਇਸ ਦੇ ਉਲਟ 12 ਨਵੰਬਰ 2022 ਨੂੰ ਹਿਮਾਚਲ ਪ੍ਰਦੇਸ਼ ਵਿੱਚ ਇਲੈਕਸ਼ਨ ਹੋਣ ਕਰਕੇ ਪੰਜਾਬ ਸਰਕਾਰ ਵੱਲੋਂ ਹਿਮਾਚਲ ਦੇ ਮੁਲਾਜ਼ਮ ਸਾਥੀਆਂ ਨਾਲ ਵੀ ਇਹ ਝੂਠਾ ਵਾਅਦਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਸਭ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ ਜਦਕਿ ਇਹ ਬਿਲਕੁਲ ਝੂਠ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ 2004 ਤੋਂ ਬਾਅਦ ਭਰਤੀ ਹੋਏ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਤੋਂ ਵਾਂਝਾ ਰੱਖਿਆ ਹੋਇਆ ਹੈ। ਇਸ ਲਈ ਸੀ,ਪੀ,ਐਫ ਯੂਨੀਅਨ ਪੰਜਾਬ ਵੱਲੋਂ ਲਏ ਗਏ ਫੈਸਲੇ ਮੁਤਾਬਿਕ ਸਰਕਾਰ ਦੀ ਇਹ ਝੂਠੀ ਪੋਲ ਖੋਲ੍ਹਣ ਲਈ 29-10-2022 ਨੂੰ ਸ਼ਿਮਲਾ ਵਿਖੇ ਸੂਬਾ ਪੱਧਰ ਤੇ ਪੋਲ ਖੋਲ ਰੈਲੀ ਕੀਤੀ ਜਾ ਰਹੀ ਹੈ। ਇਸ ਲਈ ਇਸ ਝੂਠੀ ਪੋਲ ਖੋਲ ਮਹਾਰੈਲੀ ਵਿਚ ਜਿਲ੍ਹਾਂ ਗੁਰਦਾਸਪੁਰ ਦੇ ਸੀ,ਪੀ,ਐਫ ਕਰਮਚਾਰੀਆਂ ਵੱਲੋਂ ਵੱਧ ਚੱੜ ਕੇ ਹਿੱਸਾ ਲਿਆ ਜਾਵੇਗਾ। ਇਸ ਸਬੰਧੀ ਸ਼੍ਰੀ ਸਾਗਰ ਵੱਲੋਂ ਦੱਸਿਆ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਬਹੁਤ ਅੰਤਰ ਹੈ, ਸਰਕਾਰ ਸਰਾ-ਸਰ ਝੂਠ ਦਾ ਪਲੰਦਾ ਦੂਸਰੀਆਂ ਸਟੇਟਾਂ ਵਿਚ ਬੋਲ ਰਹੀ ਹੈ।