ਗੁਰੂ ਰਾਮਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਫਿਲੌਰ ਵਿਖੇ ਤਿੰਨ ਆਖੰਡ ਪਾਠਾਂ ਦੇ ਭੋਗ ਉਪਰੰਤ ਭਾਰੀ ਦੀਵਾਨ ਸੱਜੇ -ਸੰਤ ਸੁਖਵਿੰਦਰ ਸਿੰਘ

ਮਾਲਵਾ

ਫਿਲੌਰ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਮਾਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਤਿੰਨ ਆਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਭਾਰੀ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾ ਤੋਂ ਸੰਤ ਮਹਾਂਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਆਏ ਸੰਗਤ ਨੂੰ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਮਹਾਰਾਜ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ, ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਹੁਕਮਨਾਮੇ ਦੀ ਸ਼ਬਦ ਵਿਚਾਰ ਕਥਾ ਰਾਹੀਂ ਨਿਹਾਲ ਕੀਤਾ ਗਿਆ,ਅਖੰਡ ਪਾਠ ਸ਼ਰਧਾਲੂਆਂ ਅਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਸੰਤ ਸੁਖਵਿੰਦਰ ਸਿੰਘ ਜੀ ਅਤੇ ਡਾਕਟਰ ਅਮਰਜੋਤ ਸਿੰਘ ਸੰਧੂ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਗੁਰਦੁਆਰਾ ਸਾਹਿਬ ਵਿਖੇ ਹਰ ਐਤਵਾਰ ਨੂੰ ਸੰਗਤਾਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਉਣ ਦੀ ਚੱਲ ਰਹੀ ਮਰਯਾਦਾ ਅਨੁਸਾਰ ਇਸ ਐਤਵਾਰ ਗੁਰੂ ਰਾਮਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਦੋ ਆਦਿ ਗੁਰੂ ਗ੍ਰੰਥ ਸਾਹਿਬ ਸਮੇਤ ਸੰਪਟ ਪਾਠ ਟੋਟਲ ਤਿੰਨ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਕਥਾ ਵਿਚਾਰ ਕਰਨ ਤੋਂ ਬਾਅਦ ਧਾਰਮਿਕ ਸਮਾਗਮ ਦੀ ਆਰੰਭਤਾ ਹੋਈ ਜਿਸ ਵਿਚ ਭਾਈ ਰਵਿੰਦਰ ਸਿੰਘ, ਭਾਈ ਗੁਰਮੇਲ ਸਿੰਘ ਤੇ ਭਾਈ ਰਿੰਕੂ ਦੇ ਕੀਰਤਨੀ ਜਥੇ ਵੱਲੋਂ ਸ਼ਬਦ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਕਰਮਜੀਤ ਕੌਰ ਸੰਧੂ, ਸੁਖਵਿੰਦਰ ਗੁੱਡੋ ਪੱਦੀ ਜਗੀਰ, ਮਲਕੀਤ ਸਿੰਘ ਰਾਜਾ ਸਾਂਝਾ, ਬਾਬਾ ਦਾਰਾ ਸਿੰਘ ਤੋਂ ਇਲਾਵਾ ਕਈ ਹੋਰ ਸੈਂਕੜੇ ਸੰਗਤਾਂ ਹਾਜ਼ਰ ਸਨ, ਗੁਰੂ ਕਾ ਲੰਗਰ ਸਭਨਾਂ ਲੰਗਰ ਦੀ ਪੰਗਤ ਵਿਚ ਛਕਾਇਆ ਗਿਆ,ਸੰਤ ਸੁਖਵਿੰਦਰ ਸਿੰਘ ਜੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਆ ਰਹੇ 21,22,23,24,25 ਤੇ 26 ਨਵੰਬਰ ਨੂੰ ਛੇ ਰੋਜ਼ਾ ਸਾਲਾਨਾ ਬਰਸੀ ਸਮਾਗਮ ਤੇ ਪੇਂਡੂ ਖੇਡ ਮੇਲੇ ਵਿੱਚ ਹਾਜ਼ਰੀਆਂ ਭਰਨ ਦਾ ਵਿਸ਼ੇਸ਼ ਸੱਦਾ ਦਿੱਤਾ ਗਿਆ ।

Leave a Reply

Your email address will not be published. Required fields are marked *